ਹਰਿਆਣਾ : ਹਰਿਆਣਾ ਸਰਕਾਰ ਨੇ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦਾ ਐਲਾਨ ਕੀਤਾ ਹੈ। ਹਰਿਆਣਾ ਰੋਡਵੇਜ਼ 'ਚ ਔਰਤਾਂ ਮੁਫਤ ਸਫਰ ਕਰ ਸਕਣਗੀਆਂ। ਸੀਐਮ ਮਨੋਹਰ ਲਾਲ ਨੇ ਅੱਜ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਹਰਿਆਣਾ ਦੇ ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਦਿੱਤੀ।
ਮੂਲਚੰਦ ਸ਼ਰਮਾ ਨੇ ਦੱਸਿਆ ਕਿ ਹਰਿਆਣਾ ਸਰਕਾਰ ਨੇ ਰੱਖੜੀ ਦੇ ਦਿਨ ਹਰਿਆਣਾ ਰੋਡਵੇਜ਼ ਵਿਚ ਔਰਤਾਂ ਲਈ ਮੁਫਤ ਯਾਤਰਾ ਦੀ ਵਿਵਸਥਾ ਕੀਤੀ ਹੈ। ਇਸ ਨਾਲ ਔਰਤਾਂ ਨੂੰ ਕਾਫੀ ਸਹੂਲਤ ਮਿਲੇਗੀ। ਇਸ ਐਲਾਨ ਅਨੁਸਾਰ ਹਰਿਆਣਾ ਰਾਜ ਟਰਾਂਸਪੋਰਟ ਦੀਆਂ ਬੱਸਾਂ ਵਿੱਚ ਔਰਤਾਂ ਲਈ ਕੋਈ ਕਿਰਾਇਆ ਨਹੀਂ ਹੋਵੇਗਾ। ਇਹ ਸਹੂਲਤ 10 ਅਗਸਤ ਦੁਪਹਿਰ 12 ਵਜੇ ਤੋਂ ਸ਼ੁਰੂ ਹੋਵੇਗੀ ਅਤੇ 11 ਅਗਸਤ 12 ਵਜੇ ਤੱਕ ਉਪਲਬਧ ਰਹੇਗੀ। ਇਹ ਸਹੂਲਤ 36 ਘੰਟਿਆਂ ਲਈ ਲਾਗੂ ਰਹੇਗੀ। ਸਰਕਾਰ ਦੀ ਇਸ ਸਹੂਲਤ ਦਾ ਲਾਭ ਉਠਾਉਂਦੇ ਹੋਏ ਵੱਧ ਤੋਂ ਵੱਧ ਔਰਤਾਂ ਆਪਣੇ ਭਰਾਵਾਂ ਦੇ ਘਰ ਜਾ ਕੇ ਰੱਖੜੀ ਦਾ ਤਿਉਹਾਰ ਮਨਾ ਸਕਣਗੀਆਂ।
ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਿਛਲੇ ਕਈ ਸਾਲਾਂ ਤੋਂ ਰੱਖੜੀ ਦੇ ਮੌਕੇ 'ਤੇ ਔਰਤਾਂ ਅਤੇ 15 ਸਾਲ ਤੱਕ ਦੇ ਬੱਚਿਆਂ ਨੂੰ ਮੁਫਤ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਟਰਾਂਸਪੋਰਟ ਵਿਭਾਗ ਨੇ ਸਾਰੇ ਡਿਪੂ ਜਨਰਲ ਮੈਨੇਜਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਰੱਖੜੀ ਬੰਧਨ ਮੌਕੇ ਔਰਤਾਂ ਨੂੰ ਮੁਫ਼ਤ ਬੱਸ ਦੀ ਸਹੂਲਤ ਦੇਣ ਵਿੱਚ ਕੋਈ ਝਿਜਕ ਨਾ ਵਰਤੀ ਜਾਵੇ।
2006 ਵਿੱਚ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਰਕਸ਼ਾ ਬੰਧਨ 'ਤੇ ਔਰਤਾਂ ਲਈ ਮੁਫਤ ਬੱਸ ਯਾਤਰਾ ਸ਼ੁਰੂ ਕੀਤੀ। ਉਦੋਂ ਤੋਂ ਸਰਕਾਰ ਨੇ ਰਕਸ਼ਾ ਬੰਧਨ 'ਤੇ ਔਰਤਾਂ ਲਈ ਰੋਡਵੇਜ਼ 'ਚ ਮੁਫਤ ਯਾਤਰਾ ਦੀ ਸਹੂਲਤ ਦਿੱਤੀ ਹੈ।
ਇਹ ਵੀ ਪੜ੍ਹੋ