ਪੜਚੋਲ ਕਰੋ
Advertisement
ਹੁਣ ਜਾਰੀ ਹੋਣਗੇ ਚਿੱਪ ਵਾਲੇ ਪਾਸਪੋਰਟ, ਡਾਕਖਾਨਿਆਂ ਤੋਂ ਵੀ ਮਿਲਣਗੇ
ਜੈਸ਼ੰਕਰ ਨੇ ਦੱਸਿਆ ਕਿ ਹੁਣ ਤਕ ਦੇਸ਼ ਵਿੱਚ 413 ਡਾਕ ਘਰਾਂ ਵਿੱਚ ਵੀ ਪਾਸਪੋਰਟ ਸੇਵਾ ਕੇਂਦਰ ਖੋਲ੍ਹੇ ਜਾ ਚੁੱਕੇ ਹਨ ਤੇ 93 ਪਾਸਪੋਰਟ ਦਫ਼ਤਰਾਂ ਨੂੰ ਮਿਲਾ ਕੇ 505 ਪਾਸਪੋਰਟ ਸੇਵਾ ਕੇਂਦਰ ਦੇਸ਼ ਵਿੱਚ ਹਰ ਸਾਲ ਤਕਰੀਬਨ ਇੱਕ ਕਰੋੜ ਪਾਸਪੋਰਟ ਜਾਰੀ ਕਰ ਰਹੇ ਹਨ।
ਨਵੀਂ ਦਿੱਲੀ: ਸਰਕਾਰ ਛੇਤੀ ਹੀ ਚਿੱਪ ਵਾਲੇ ਈ-ਪਾਸਪੋਰਟ ਜਾਰੀ ਕਰਨ ਲੱਗੇਗੀ। ਇਸ ਦੀ ਜਾਣਕਾਰੀ ਵਿਦੇਸ਼ ਮੰਤਰੀ ਡਾ. ਸੁਬਰਾਮਣੀਅਮ ਜੈਸ਼ੰਕਰ ਨੇ ਸੋਮਵਾਰ ਨੂੰ ਦੱਸਿਆ ਕਿ ਡਾਕ ਵਿਭਾਗ ਦੇ ਸਹਿਯੋਗ ਨਾਲ ਦੇਸ਼ ਭਰ ਦੇ 413 ਡਾਕਖਾਨਿਆਂ ਵਿੱਚ ਪਾਸਪੋਰਟ ਸੇਵਾ ਕੇਂਦਰ ਖੋਲ੍ਹੇ ਜਾ ਚੁੱਕੇ ਹਨ। ਸੂਤਰਾਂ ਦੀ ਮੰਨੀਏ ਤਾਂ ਈ-ਪਾਸਪੋਰਟ ਵੀ ਇਸੇ ਸਾਲ ਜਾਰੀ ਹੋਣ ਲੱਗਣਗੇ ਤੇ ਪੁਰਾਣੇ ਦੀ ਮਿਆਦ ਪੂਰੀ ਹੋਣ 'ਤੇ ਇਹ ਨਵੇਂ ਈ-ਪਾਸਪੋਰਟ ਜਾਰੀ ਕੀਤੇ ਜਾਣਗੇ।
ਡਾ. ਜੈਸ਼ੰਕਰ ਨੇ ਦਿੱਲੀ ਦੇ ਜਵਾਹਰਲਾਲ ਨਹਿਰੂ ਭਵਨ ਵਿੱਚ ਪਾਸਪੋਰਟ ਸੇਵਾ ਦਿਵਸ ਤੇ ਪਾਸਪੋਰਟ ਅਧਿਕਾਰੀਆਂ ਦੇ ਸੰਮੇਲਨ ਦੇ ਉਦਘਾਟਨ ਦੌਰਾਨ ਦੱਸਿਆ ਕਿ ਉਹ ਸੁਸ਼ਮਾ ਸਵਰਾਜ ਵੱਲੋਂ ਪਾਸਪੋਰਟ ਸੇਵਾਵਾਂ ਵਿੱਚ ਲਿਆਂਦੀ ਸੁਧਾਰ ਕ੍ਰਾਂਤੀ ਨੂੰ ਜਾਰੀ ਰੱਖਿਆ ਜਾਵੇਗਾ।
ਜੈਸ਼ੰਕਰ ਨੇ ਦੱਸਿਆ ਕਿ ਹੁਣ ਤਕ ਦੇਸ਼ ਵਿੱਚ 413 ਡਾਕ ਘਰਾਂ ਵਿੱਚ ਵੀ ਪਾਸਪੋਰਟ ਸੇਵਾ ਕੇਂਦਰ ਖੋਲ੍ਹੇ ਜਾ ਚੁੱਕੇ ਹਨ ਤੇ 93 ਪਾਸਪੋਰਟ ਦਫ਼ਤਰਾਂ ਨੂੰ ਮਿਲਾ ਕੇ 505 ਪਾਸਪੋਰਟ ਸੇਵਾ ਕੇਂਦਰ ਦੇਸ਼ ਵਿੱਚ ਹਰ ਸਾਲ ਤਕਰੀਬਨ ਇੱਕ ਕਰੋੜ ਪਾਸਪੋਰਟ ਜਾਰੀ ਕਰ ਰਹੇ ਹਨ।
ਵਿਦੇਸ਼ ਮੰਤਰੀ ਨੇ ਦੱਸਿਆ ਕਿ ਅਮਰੀਕਾ ਤੇ ਚੀਨ ਮਗਰੋਂ ਪੂਰੀ ਦੁਨੀਆ ਵਿੱਚ ਪਾਸਪੋਰਟ ਜਾਰੀ ਕਰਨ ਦੇ ਮਾਮਲੇ ਵਿੱਚ ਭਾਰਤ ਤੀਜੇ ਸਥਾਨ 'ਤੇ ਹੈ। ਦੇਸ਼ ਵਿੱਚ ਇਸ ਸਮੇਂ ਸਿਰਫ ਸਾਢੇ ਅੱਠ ਕਰੋੜ ਨਾਗਰਿਕਾਂ ਕੋਲ ਪਾਸਪੋਰਟ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਦਾ ਹਰ ਲੋਕ ਸਭਾ ਖੇਤਰ ਵਿੱਚ ਤਕਰੀਬਨ ਇੱਕ ਪਾਸਪੋਰਟ ਕੇਂਦਰ ਖੋਲ੍ਹਣ ਦਾ ਟੀਚਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਲਦ ਹੀ ਇਲੈਕਟ੍ਰੌਨਿਕ ਚਿਪ ਲੱਗੇ ਹੋਏ ਪਾਸਪੋਰਟ ਜਾਰੀ ਕੀਤੇ ਜਾਣਗੇ।Last 5 years of passport services delivered by the Ministry constituted a “Passport Revolution”.The mandate of #TeamMEA is to ensure good governance & a transparent, efficient, timely, effective, reliable, assured and accountable public service delivery system#PassportSevaDivas
— Dr. S. Jaishankar (@DrSJaishankar) June 24, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਸਿੱਖਿਆ
ਕਾਰੋਬਾਰ
ਪੰਜਾਬ
Advertisement