ਪੜਚੋਲ ਕਰੋ

UK Visa and Immigration: ਹੁਣ ਯੂਕੇ ਜਾਣਾ ਹੋਇਆ ਔਖਾ! ਸਾਲ ਚੜ੍ਹਦਿਆਂ ਹੀ ਲਾਗੂ ਕਰ ਦਿੱਤੇ ਸਖ਼ਤ ਨਿਯਮ

UK Visa and Immigration: ਯੂਕੇ ਨੇ ਸਾਲ 2024 ਤੋਂ ਸਖਤ ਕੌਮਾਂਤਰੀ ਵਿਦਿਆਰਥੀ ਵੀਜ਼ਾ ਨੇਮ ਲਾਗੂ ਕਰ ਦਿੱਤੇ ਹਨ। ਇਨ੍ਹਾਂ ਤਹਿਤ ਇਸ ਮਹੀਨੇ ਬਰਤਾਨਵੀ ਯੂਨੀਵਰਸਿਟੀਆਂ ’ਚ ਪੜ੍ਹਾਈ ਸ਼ੁਰੂ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਸਮੇਤ ਕੌਮਾਂਤਰੀ...

UK Visa and Immigration: ਯੂਕੇ ਨੇ ਸਾਲ 2024 ਤੋਂ ਸਖਤ ਕੌਮਾਂਤਰੀ ਵਿਦਿਆਰਥੀ ਵੀਜ਼ਾ ਨੇਮ ਲਾਗੂ ਕਰ ਦਿੱਤੇ ਹਨ। ਇਨ੍ਹਾਂ ਤਹਿਤ ਇਸ ਮਹੀਨੇ ਬਰਤਾਨਵੀ ਯੂਨੀਵਰਸਿਟੀਆਂ ’ਚ ਪੜ੍ਹਾਈ ਸ਼ੁਰੂ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਸਮੇਤ ਕੌਮਾਂਤਰੀ ਵਿਦਿਆਰਥੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਨਾਲ ਨਹੀਂ ਲਿਆ ਸਕਣਗੇ।

ਬਰਤਾਨੀਆ ਦੇ ਗ੍ਰਹਿ ਵਿਭਾਗ ਦੇ ਦਫ਼ਤਰ ਨੇ ਕਿਹਾ ਕਿ ਇਨ੍ਹਾਂ ਤਬਦੀਲੀਆਂ ਦਾ ਮਕਸਦ ਬਰਤਾਨੀਆ ’ਚ ਕੰਮ ਕਰਨ ਲਈ ਪਿਛਲੇ ਦਰਵਾਜ਼ੇ ਵਜੋਂ ਵਿਦਿਆਰਥੀ ਵੀਜ਼ੇ ਦੀ ਵਰਤੋਂ ਕਰਨ ਵਾਲੇ ਲੋਕਾਂ ’ਤੇ ਰੋਕ ਲਾਉਣੀ ਹੈ। ਅਨੁਮਾਨ ਹੈ ਕਿ 1,40,000 ਘੱਟ ਲੋਕ ਬਰਤਾਨੀਆ ਆਉਣਗੇ। ਇਨ੍ਹਾਂ ਨੇਮਾਂ ਦਾ ਐਲਾਨ ਸਾਬਕਾ ਗ੍ਰਹਿ ਸਕੱਤਰ ਸੁਏਲਾ ਬਰੇਵਰਮੈਨ ਨੇ ਪਿਛਲੇ ਸਾਲ ਮਈ ’ਚ ਕੀਤਾ ਸੀ।

ਗ੍ਰਹਿ ਸਕੱਤਰ ਜੇਸਮ ਕਲੈਵਰਲੀ ਨੇ ਦੱਸਿਆ ਕਿ ਵਿਦਿਆਰਥੀ ਵੀਜ਼ਿਆਂ ਦੀ ਵਰਤੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਇੱਥੇ ਲਿਆਉਣ ਲਈ ਕੀਤੀ ਜਾ ਰਹੀ ਹੈ ਜਿਸ ਕਾਰਨ ਇੱਥੇ ਪਰਵਾਸੀਆਂ ਦੀ ਗਿਣਤੀ 2019 ਮਗਰੋਂ 930 ਫੀਸਦ ਤੱਕ ਵਧ ਗਈ ਹੈ। ਕਲੈਵਰਲੀ ਨੇ ਕਿਹਾ, ‘ਸਰਕਾਰ ਬਰਤਾਨੀਆ ’ਚ ਪਰਵਾਸੀਆਂ ਦੀ ਗਿਣਤੀ ਘਟਾਉਣ ਸਬੰਧੀ ਆਪਣੀ ਪ੍ਰਤੀਬੱਧਤਾ ਨਿਭਾਉਣ ਲਈ ਕੰਮ ਕਰ ਰਹੀ ਹੈ। ਪਰਵਾਸੀਆਂ ਦੀ ਗਿਣਤੀ ਘਟਾਉਣ, ਸਾਡੀਆਂ ਸਰਹੱਦਾਂ ਨੂੰ ਕੰਟਰੋਲ ਕਰਨ ਤੇ ਲੋਕਾਂ ਨੂੰ ਸਾਡੇ ਪਰਵਾਸ ਨਿਯਮਾਂ ਦੀ ਉਲੰਘਣਾ ਕਰਨ ਤੋਂ ਰੋਕਣ ਲਈ ਅਸੀਂ ਸਖਤ ਯੋਜਨਾ ਤਿਆਰ ਕੀਤੀ ਹੈ। ਇਹ ਯੋਜਨਾ ਇਸ ਸਾਲ ਦੌਰਾਨ ਅਮਲ ’ਚ ਆਵੇਗੀ।’

ਉਨ੍ਹਾਂ ਕਿਹਾ, ‘ਅੱਜ ਇਸ ਯੋਜਨਾ ਦਾ ਵੱਡਾ ਹਿੱਸਾ ਅਮਲ ’ਚ ਲਿਆਂਦਾ ਗਿਆ ਹੈ ਜਿਸ ਨਾਲ ਕੌਮਾਂਤਰੀ ਵਿਦਿਆਰਥੀਆਂ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਬਰਤਾਨੀਆ ਲਿਆਉਣ ਦੀ ਪ੍ਰਕਿਰਿਆ ’ਤੇ ਠੱਲ੍ਹ ਪਵੇਗੀ। ਇਸ ਨਾਲ ਪਰਵਾਸੀਆਂ ਦੀ ਗਿਣਤੀ ਹਜ਼ਾਰਾਂ ਤੱਕ ਘਟੇਗੀ ਅਤੇ ਤਿੰਨ ਲੱਖ ਲੋਕਾਂ ਨੂੰ ਬਰਤਾਨੀਆ ਆਉਣ ਤੋਂ ਰੋਕਿਆ ਜਾ ਸਕੇਗਾ।’

ਬਰਤਾਨੀਆ ਦੇ ਕੌਮੀ ਅੰਕੜਾ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਤੰਬਰ 2023 ਦੇ ਅਖੀਰ ਤੱਕ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਲਈ 1,52,980 ਵੀਜ਼ੇ ਜਾਰੀ ਕੀਤੇ ਗਏ ਹਨ ਜਦਕਿ ਸਤੰਬਰ 2019 ਦੇ ਅਖੀਰ ਤੱਕ ਇਨ੍ਹਾਂ ਵੀਜ਼ਿਆਂ ਦੀ ਗਿਣਤੀ ਸਿਰਫ਼ 14,839 ਸੀ। ਕਾਨੂੰਨੀ ਪਰਵਾਸ ਤੇ ਸਰਹੱਦ ਮਾਮਲਿਆਂ ਬਾਰੇ ਮੰਤਰੀ ਟੌਮ ਪੁਰਸਗਲੋਵ ਨੇ ਕਿਹਾ, ‘ਸਾਡੀਆਂ ਯੂਨੀਵਰਸਿਟੀਆਂ ਦੁਨੀਆ ਭਰ ਦੇ ਹੋਣਹਾਰ ਵਿਦਿਆਰਥੀਆਂ ਨੂੰ ਬਰਤਾਨੀਆ ਆਉਣ ਲਈ ਖਿਚਦੀਆਂ ਹਨ। ਪਰ ਅਸੀਂ ਵਿਦਿਆਰਥੀਆਂ ਵੱਲੋਂ ਸੱਦੇ ਜਾ ਰਹੇ ਪਰਿਵਾਰਕ ਮੈਂਬਰਾਂ ਦੀ ਗਿਣਤੀ ’ਚ ਵੱਡਾ ਵਾਧਾ ਹੁੰਦਾ ਦੇਖਿਆ ਹੈ ਜਿਸ ਨਾਲ ਪਰਵਾਸੀਆਂ ਦੀ ਗਿਣਤੀ ਅਸਥਿਰ ਹੋ ਰਹੀ ਹੈ।’

ਇਹ ਵੀ ਪੜ੍ਹੋ: Ludhiana News: ਠੰਢ ਤੋੜ ਰਹੀ ਰਿਕਾਰਡ, 1970 ਤੋਂ ਲੈ ਕੇ ਹੁਣ ਤੱਕ ਕਦੇ ਨਹੀਂ ਘਟਿਆ ਇੰਨਾ ਤਾਪਮਾਨ

ਉਨ੍ਹਾਂ ਕਿਹਾ, ‘ਅਸੀਂ ਪਰਵਾਸੀਆਂ ਦੀ ਗਿਣਤੀ ਘਟਾਉਣ ਲਈ ਵਚਨਬੱਧ ਹਾਂ। ਅੱਜ ਦੀ ਕਾਰਵਾਈ ਨਾਲ ਵਿਦਿਆਰਥੀ ਵੀਜ਼ਿਆਂ ਰਾਹੀਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਇੱਥੇ ਲਿਆਉਣ ਦੇ ਰੁਝਾਨ ਨੂੰ ਠੱਲ੍ਹ ਪਵੇਗੀ ਤੇ ਅਸੀਂ ਜਨਤਕ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਨਾਲ ਨਾਲ ਵਿਦਿਆਰਥੀਆਂ ਦੀ ਵਿੱਤੀ ਮਦਦ ਵੀ ਕਰ ਸਕਾਂਗੇ। ਇਹ ਕਦਮ ਉਸੇ ਲੜੀ ਦਾ ਹਿੱਸਾ ਹੈ ਜਿਸ ਤਹਿਤ ਪਰਵਾਸੀਆਂ ਦੀ ਗਿਣਤੀ ਪਿਛਲੇ ਸਾਲ ਮੁਕਾਬਲੇ ਤਿੰਨ ਲੱਖ ਤੱਕ ਘਟਾਉਣ ਦਾ ਟੀਚਾ ਮਿੱਥਿਆ ਗਿਆ ਹੈ।’

ਇਹ ਵੀ ਪੜ੍ਹੋ: WhatsApp: ਕੰਪਨੀ ਨੇ ਭਾਰਤ 'ਚ ਬੰਦ ਕੀਤੇ 71 ਲੱਖ ਤੋਂ ਜ਼ਿਆਦਾ WhatsApp ਖਾਤੇ, ਤੁਸੀਂ ਵੀ ਨਾ ਕਰੋ ਇਹ ਗਲਤੀਆਂ

ਟਾਪ ਹੈਡਲਾਈਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ
AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget