ਪੜਚੋਲ ਕਰੋ

ਤਿੰਨ ਖੇਤੀ ਕਾਨੂੰਨਾਂ ਮਗਰੋਂ ਹੁਣ ਚਾਰ ਕਿਰਤ ਕਾਨੂੰਨ ਲਿਆ ਰਹੀ ਮੋਦੀ ਸਰਕਾਰ, 1 ਅਪਰੈਲ ਤੋਂ ਹੋਣਗੇ ਲਾਗੂ

ਇਸ ਸਾਲ ਬਹੁਤ ਸਾਰੇ ਪ੍ਰਵਾਸੀ ਮਜ਼ਦੂਰਾਂ ਦੀਆਂ ਆਪਣੀਆਂ ਨੌਕਰੀਆਂ ਖ਼ਤਮ ਹੋ ਗਈਆਂ ਤੇ ਉਨ੍ਹਾਂ ਨੂੰ ਮੂਲ ਸਥਾਨ ਤੋਂ ਕੰਮ 'ਤੇ ਪਰਤਣ ਵਿੱਚ ਮਹੀਨੇ ਲੱਗ ਗਏ।

ਨਵੀਂ ਦਿੱਲੀ: ਖੇਤੀ ਕਾਨੂੰਨਾ ਦਾ ਰੇੜਕਾ ਮੁੱਕਿਆ ਨਹੀਂ ਹੁਣ ਮੋਦੀ ਸਰਕਾਰ ਚਾਰ ਕਿਰਤ ਕਾਨੂੰਨ ਲਿਆ ਰਹੀ ਹੈ। ਇਹ ਕਾਨੂੰਨ ਇੱਕ ਅਪਰੈਲ ਤੋਂ ਲਾਗੂ ਹੋਣਗੇ। ਭਾਵ ਅਗਲੇ ਸਾਲ 1 ਅਪਰੈਲ ਤੋਂ 4 ਲੇਬਰ ਕੋਡਾਂ ਨੂੰ ਲਾਗੂ ਕੀਤਾ ਜਾਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਨਿਵੇਸ਼ ਵਧਾਉਣ ਵਿੱਚ ਮਦਦ ਮਿਲੇਗੀ। ਕਿਰਤ ਤੇ ਰੁਜ਼ਗਾਰ ਮੰਤਰਾਲੇ ਨੇ ਤਨਖਾਹਾਂ ਦੇ ਨਿਯਮਾਂ ਤੇ ਸਨਅਤੀ ਸਬੰਧੀ ਵਿਚਾਰ ਕਰਨ ਲਈ 24 ਦਸੰਬਰ ਨੂੰ ਤਿਕੋਣੀ ਮੀਟਿੰਗ ਸੱਦੀ ਸੀ। ਅਗਲੀ ਤਿਕੋਣੀ ਬੈਠਕ 12 ਜਨਵਰੀ ਨੂੰ ਸੋਸ਼ਲ ਸਿਕਿਓਰਿਟੀ ਤੇ ਓਐਸਐਚ 'ਤੇ ਜ਼ਾਬਤਾ ਬਾਰੇ ਵਿਚਾਰ-ਵਟਾਂਦਰੇ ਲਈ ਤਹਿ ਕੀਤੀ ਗਈ ਹੈ। ਕਿਰਤ ਸਕੱਤਰ ਅਪੂਰਵ ਚੰਦਰ ਨੇ ਕਿਹਾ ਕਿ ਅਸੀਂ 1 ਅਪਰੈਲ 2021 ਤੋਂ ਸਾਰੇ ਚਾਰੇ ਲੇਬਰ ਕੋਡ ਲਾਗੂ ਕਰਨਾ ਚਾਹੁੰਦੇ ਹਾਂ। ਉਦਯੋਗਿਕ ਸਬੰਧ, ਸਮਾਜਿਕ ਸੁਰੱਖਿਆ ਤੇ ਓਐਸਐਚ ਕੋਡ ਬਾਰੇ ਫੀਡਬੈਕ ਪ੍ਰਾਪਤ ਕਰਨ ਦੀ ਆਖਰੀ ਮਿਤੀ ਜਨਵਰੀ ਵਿੱਚ ਖ਼ਤਮ ਹੋ ਜਾਵੇਗੀ। ਚੰਦਰ ਨੇ ਕਿਹਾ ਕਿ ਇਨ੍ਹਾਂ 4 ਕੋਡਾਂ ਨੂੰ ਲਾਗੂ ਕਰਦਿਆਂ ਸਰਕਾਰ ਨਿਵੇਸ਼ਕਾਂ ਲਈ ਢੁਕਵਾਂ ਮਾਹੌਲ ਬਣਾਉਣ ਸਮੇਂ ਮਜ਼ਦੂਰਾਂ ਨੂੰ ਬਿਹਤਰ ਸਮਾਜਿਕ ਸੁਰੱਖਿਆ ਪ੍ਰਦਾਨ ਕਰੇ ਤੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰੇ। ਇਸ ਬਾਰੇ ਕਿਰਤ ਮੰਤਰੀ ਸੰਤੋਸ਼ ਗੰਗਵਾਰ ਨੇ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਨਵੇਂ ਲੇਬਰ ਕੋਡਾਂ ਦੀ ਸ਼ੁਰੂਆਤ ਨਾਲ ਨਵਾਂ ਸਾਲ 2021 ਦੇਸ਼ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਤੇ ਇਹ ਉਜਰਤ ਦੀ ਸੁਰੱਖਿਆ, ਸਿਹਤਮੰਦ ਤੇ ਸੁਰੱਖਿਅਤ ਕਾਰਜਸ਼ੀਲ ਵਾਤਾਵਰਣ, ਸਮਾਜਿਕ ਸੁਰੱਖਿਆ ਤੇ ਸਦਭਾਵਨਾ ਵਾਲਾ ਰਹੇਗਾ ਸਨਅਤੀ ਸਬੰਧਾਂ ਨੂੰ ਵੀ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਸਾਲ ਉਦਯੋਗ ਦੇ ਨਾਲ ਨਾਲ ਸਾਡੇ 50 ਕਰੋੜ ਕਰਮਚਾਰੀਆਂ ਲਈ ਖੁਸ਼ਹਾਲੀ ਤੇ ਵਿਕਾਸ ਹੋਵੇਗਾ। ਉਨ੍ਹਾਂ ਕਿਹਾ ਕਿ ਲੇਬਰ ਕੋਡਾਂ ਦਾ ਉਦੇਸ਼ ਮੌਜੂਦਾ ਲੇਬਰ ਕਾਨੂੰਨਾਂ ਦੇ ਗੁੰਝਲਦਾਰ ਢਾਂਚੇ ਨੂੰ ਸੌਖਾ ਬਣਾ ਕੇ ਰੁਜ਼ਗਾਰ ਪੈਦਾ ਕਰਨ ਨੂੰ ਉਤਸ਼ਾਹਤ ਕਰਨਾ ਤੇ ਨਾਲ ਹੀ ਮਜ਼ਦੂਰਾਂ ਦੇ ਬੁਨਿਆਦੀ ਅਧਿਕਾਰਾਂ ਦੀ ਰਾਖੀ ਕਰਨਾ ਹੈ। ਉਧਰ, ਭਾਰਤੀ ਮਜ਼ਦੂਰ ਸੰਘ (ਬੀਐਮਐਸ) ਦੇ ਖੋਜ ਵਿੰਗ ਦੇ ਮੁਖੀ ਤੇ ਸਾਬਕਾ ਜਨਰਲ ਸੱਕਤਰ ਵਿਰਜੇਸ਼ ਉਪਾਧਿਆਏ ਨੇ ਕਿਹਾ ਕਿ ਮਹਾਮਾਰੀ ਦੇ ਪ੍ਰਭਾਵ ਨੂੰ ਵੇਖਦਿਆਂ ਹੁਣ ਨੀਤੀ ਨਿਰਮਾਤਾਵਾਂ ਨੂੰ 2021 ਵਿੱਚ ਲਾਗੂ ਕੀਤੇ ਜਾ ਰਹੇ ਨਵੇਂ ਲੇਬਰ ਕੋਡਾਂ ਵਿੱਚ ਲੋੜੀਂਦੇ ਸੁਧਾਰਾਂ ਬਾਰੇ ਸੋਚਣਾ ਪਏਗਾ। ਉਨ੍ਹਾਂ ਕਿਹਾ ਕਿ ਆਰਥਿਕਤਾ ਦੀ ਸਮੁੱਚੀ ਖਪਤ ਉਦੋਂ ਤੱਕ ਸੁਧਾਰ ਨਹੀਂ ਕਰੇਗੀ ਜਦੋਂ ਤੱਕ ਲੋਕਾਂ ਨੂੰ ਰੁਜ਼ਗਾਰ ਨਹੀਂ ਮਿਲਦਾ ਤੇ ਉਤਪਾਦਨ ਨੂੰ ਵਧਾਉਣ ਨਾਲ ਆਰਥਿਕਤਾ ਕੋਵਿਡ-19 ਤੋਂ ਪਹਿਲਾਂ ਦੇ ਪੱਧਰ ’ਤੇ ਵਾਪਸ ਨਹੀਂ ਆ ਸਕਦੀ। ਉਨ੍ਹਾਂ ਕਿਹਾ ਕਿ ਮਹਾਮਾਰੀ ਕਰਕੇ ਆਪਣੀ ਰੋਜ਼ੀ-ਰੋਟੀ ਗੁਆਉਣ ਵਾਲੇ ਵੱਡੀ ਗਿਣਤੀ ਕਾਮਿਆਂ ਦੀਆਂ ਨੌਕਰੀਆਂ ਨੂੰ ਬਹਾਲ ਕਰਨ ਲਈ ਭਾਰਤ ਨੂੰ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪਏਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਨਵੀਂਆਂ ਨੌਕਰੀਆਂ ਪੈਦਾ ਕਰਨਾ ਸੌਖਾ ਨਹੀਂ ਹੋਵੇਗਾ, ਕਿਉਂਕਿ ਆਰਥਿਕਤਾ ਮਹਾਮਾਰੀ ਦੌਰਾਨ ਡਿੱਗ ਗਈ ਹੈ, ਆਟੋਮੈਟਿਕ ਤੇ ਘਰ ਤੋਂ ਕੰਮ ਵਰਗੀਆਂ ਨਵੀਆਂ ਧਾਰਨਾਵਾਂ ਬਹੁਤ ਸਾਰੀਆਂ ਚੁਣੌਤੀਆਂ ਹਨ। ਉਨ੍ਹਾਂ ਕਿਹਾ ਕਿ 2020 ਵਿੱਚ ਕਰਮਚਾਰੀਆਂ ਤੇ ਮਾਲਕਾਂ ਨੂੰ ਰਾਹਤ ਦੇਣ ਲਈ ਸਰਕਾਰ ਜੋ ਕਰ ਸਕਦੀ ਸੀ ਸਰਕਾਰ ਨੇ ਕੀਤਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget