ਨਵੀਂ ਦਿੱਲੀ: ਲੋਕ ਸਭਾ ਚੋਣਾਂ ਦਾ ਕੰਮ ਮੁਕੰਮਲ ਹੋਣ ਮਗਰੋਂ ਚੋਣ ਕਮਸ਼ਿਨ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਡੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਹੈ ਕਿ ਇਹ ਜੱਗ ਜ਼ਾਹਰ ਹੈ ਕਿ ਚੋਣ ਕਮਿਸ਼ਨ ਨੇ ਮੋਦੀ ਤੇ ਉਸ ਦੇ ਸਹਿਯੋਗੀਆਂ ਅੱਗੇ ਆਤਮਸਮਰਪਣ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਮਮਤਾ ਬੈਨਰਜੀ ਨੇ ਵੀ ਕਿਹਾ ਸੀ ਕਿ ਚੋਣ ਕਮਿਸ਼ਨ ਵਿੱਚ ਆਰਐਸਐਸ ਦੇ ਬੰਦੇ ਭਰੇ ਪਏ ਹਨ। ਉਨ੍ਹਾਂ ਕਿਹਾ ਸੀ ਕਿ ਚੋਣ ਕਮਿਸ਼ਨ ਨਿਰਪੱਖ ਤਰੀਕੇ ਨਾਲ ਰੋਲ ਨਹੀਂ ਨਿਭਾਅ ਰਿਹਾ। ਇਸ ਤੋਂ ਇਲਾਵਾ ਹੋਰ ਵਿਰੋਧੀ ਧਿਰਾਂ ਵੀ ਚੋਣ ਕਮਿਸ਼ਨ 'ਤੇ ਪੱਖਪਾਤ ਦਾ ਇਲਜ਼ਾਮ ਲਾ ਚੁੱਕੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੋਦੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਬਾਵਜੂਦ ਕਲੀਨ ਚਿੱਟ ਦਿੱਤੀ ਜਾ ਰਹੀ ਹੈ ਪਰ ਅਜਿਹੇ ਹੀ ਮਾਮਲਿਆਂ ਵਿੱਚ ਵਿਰੋਧੀਆਂ ਨੂੰ ਸਜ਼ਾ ਦਿੱਤੀ ਜਾ ਰਹੀ ਹੈ।
ਚੋਣ ਕਮਿਸ਼ਨ ਵਿਰੁੱਧ ਫਰੰਟ ਖੋਲ੍ਹਦਿਆਂ ਕਾਂਗਰਸ ਪ੍ਰਧਾਨ ਰਾਹੁਲ ਨੇ ਕਿਹਾ ਕਿ ਹੁਣ ਚੋਣ ਕਮਿਸ਼ਨ ਦਾ ਸਤਿਕਾਰ ਤੇ ਡਰ ਬਹੁਤਾ ਸਮਾਂ ਨਹੀਂ ਰਹੇਗਾ। ਚੋਣ ਕਮਿਸ਼ਨ ਨੇ ਮੋਦੀ ਦੀ ਕੇਦਾਰਨਾਥ ਯਾਤਰਾ ਸਣੇ ਕਈ ਗੰਭੀਰ ਗਲਤੀਆਂ ਕੀਤੀਆਂ ਹਨ, ਜਿਨ੍ਹਾਂ ਕਰਕੇ ਇਸ ਵੱਕਾਰੀ ਸੰਸਥਾ ਨੇ ਆਪਣਾ ਆਧਾਰ ਗਵਾ ਲਿਆ ਹੈ। ਇਸ ਤੋਂ ਪਹਿਲਾਂ ਰਾਹੁਲ ਨੇ ਕਿਹਾ ਸੀ ਕਿ ਚੋਣ ਕਮਿਸ਼ਨ ਸਾਰਾ ਸ਼ੈਡਿਊਲ ਹੀ ਮੋਦੀ ਦੇ ਪ੍ਰਚਾਰ ਨੂੰ ਵੇਖਦੇ ਹੋਏ ਤਿਆਰ ਕੀਤਾ ਹੈ।
ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਚੋਣ ਬਾਂਡ ਤੋਂ ਲੈ ਕੇ ਈਵੀਐਮਜ਼ ਦੇ ਨਾਲ ਛੇੜਛਾੜ, ਚੋਣ ਸ਼ਡਿਊਲ, ਨਮੋ ਟੀਵੀ, ਮੋਦੀ ਦੀ ਫੌਜ ਤੇ ਹੁਣ ਕੇਦਾਰਨਾਥ ’ਚ ਡਰਾਮਾ ਅਜਿਹੀਆਂ ਘਟਨਾਵਾਂ ਹਨ, ਜਿਨ੍ਹਾਂ ਤੋਂ ਸਪਸ਼ਟ ਹੁੰਦਾ ਹੈ ਕਿ ਚੋਣ ਕਮਿਸ਼ਨ ਨੇ ਮੋਦੀ ਤੇ ਉਸ ਦੇ ਸਹਿਯੋਗੀਆਂ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ ਤੇ ਹਰ ਦੇਸ਼ ਵਾਸੀ ਇਸ ਤੋਂ ਪਹਿਲਾਂ ਹੀ ਜਾਣੂ ਹੈ।
ਚੋਣਾਂ ਮੁਕੰਮਲ ਹੁੰਦਿਆਂ ਹੀ ਚੋਣ ਕਮਿਸ਼ਨ 'ਤੇ ਸਵਾਲ
ਏਬੀਪੀ ਸਾਂਝਾ
Updated at:
20 May 2019 02:04 PM (IST)
ਲੋਕ ਸਭਾ ਚੋਣਾਂ ਦਾ ਕੰਮ ਮੁਕੰਮਲ ਹੋਣ ਮਗਰੋਂ ਚੋਣ ਕਮਸ਼ਿਨ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਡੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਹੈ ਕਿ ਇਹ ਜੱਗ ਜ਼ਾਹਰ ਹੈ ਕਿ ਚੋਣ ਕਮਿਸ਼ਨ ਨੇ ਮੋਦੀ ਤੇ ਉਸ ਦੇ ਸਹਿਯੋਗੀਆਂ ਅੱਗੇ ਆਤਮਸਮਰਪਣ ਕਰ ਦਿੱਤਾ ਹੈ।
- - - - - - - - - Advertisement - - - - - - - - -