Gangster in Punjab: ਕੇਂਦਰ ਸਰਕਾਰ ਹੁਣ ਪੰਜਾਬ ਅੰਦਰ ਗੈਂਗਸਟਰਾਂ ਖਿਲਾਫ ਸਖਤ ਐਕਸ਼ਨ ਲੈਣ ਜਾ ਰਹੀ ਹੈ। ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਗੈਂਗਸਟਰਾਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰਨ ਤੋਂ ਬਾਅਦ ਕਰੀਬ 28 ਗੈਂਗਸਟਰਾਂ ਦੇ ਨਾਮ ਤੇ ਉਨ੍ਹਾਂ ਦੀਆਂ ਕਾਰਵਾਈਆਂ ਦੀ ਸੂਚੀ ਗ੍ਰਹਿ ਮੰਤਰਾਲੇ ਨੂੰ ਸੌਂਪੀ ਗਈ ਹੈ। 



ਹਾਸਲ ਜਾਣਕਾਰੀ ਮੁਤਾਬਕ ਇਨ੍ਹਾਂ ਗੈਂਗਸਟਰਾਂ ਦਾ ਸਬੰਧ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਰਾਜਸਥਾਨ ਤੇ ਹੋਰ ਰਾਜਾਂ ਨਾਲ ਹੈ, ਜੋ ਵਿਦੇਸ਼ਾਂ ਵਿੱਚ ਰਹਿ ਕੇ ਭਾਰਤ ਵਿਚ ਟਾਰਗੇਟ ਕਿਲਿੰਗ ਸਮੇਤ ਹੋਰ ਅਪਰਾਧੀ ਕਾਰਵਾਈਆਂ ਕਰ ਰਹੇ ਹਨ। ਹੁਣ ਇਨ੍ਹਾਂ ਗੈਂਗਸਟਰਾਂ ਨੂੰ ਭਾਰਤ ਲਿਆਉਣ ਦੀ ਰਣਨੀਤੀ ਉਲੀਕੀ ਜਾ ਰਹੀ ਹੈ।


ਦਰਅਸਲ ਪਿਛਲੇ ਸਮੇਂ ਦੌਰਾਨ ਖੁਫੀਆ ਏਜੰਸੀਆਂ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਅੰਦਰ ਗੈਂਗਸਟਰਾਂ ਤੇ ਖਾਲਿਸਤਾਨ ਪੱਖੀ ਲੋਕਾਂ ਵਿਚਾਲੇ ਗੱਠਜੋੜ ਹੈ। ਇਸ ਮਗਰੋਂ ਕੇਂਦਰੀ ਗ੍ਰਹਿ ਮੰਤਰਾਲੇ ਚੌਕਸ ਹੋ ਗਿਆ ਸੀ। ਇਸ ਸਾਰੇ ਮਾਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪੀ ਗਈ ਸੀ। ਹੁਣ ਐਨਆਈਏ ਨੇ ਗੈਂਗਸਟਰਾਂ ਦੀ ਸੂਚੀ ਤੇ ਉਨ੍ਹਾਂ ਬਾਰੇ ਹੋਰ ਵੇਰਵੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੌਂਪ ਦਿੱਤੇ ਹਨ।



ਇਹ ਸੂਚੀ ਇਸ ਤਰ੍ਹਾਂ ਹੈ: 


1. ਗੋਲਡੀ ਬਰਾੜ ਉਰਫ਼ ਸਤਿੰਦਰਜੀਤ ਸਿੰਘ - ਕੈਨੇਡਾ/ਯੂਐਸਏ
2. ਅਨਮੋਲ ਬਿਸ਼ਨੋਈ - ਅਮਰੀਕਾ
3. ਕੁਲਦੀਪ ਸਿੰਘ- ਯੂਏਈ
4. ਜਗਜੀਤ ਸਿੰਘ- ਮਲੇਸ਼ੀਆ
5. ਧਰਮ ਕਹਲੋਨ- ਯੂਐਸਏ
6. ਰੋਹਿਤ ਗੋਦਾਰਾ- ਯੂਰਪ
7. ਗੁਰਵਿੰਦਰ ਸਿੰਘ- ਕੈਨੇਡਾ
8. ਸਚਿਨ ਥਾਪਨ- ਅਜਰਬਾਈਜਾਨ
9. ਸਤਵੀਰ ਸਿੰਘ- ਕੈਨੇਡਾ
10. ਸਨਵਰ ਢਿੱਲੋਂ- ਕੈਨੇਡਾ
11. ਰਾਜੇਸ਼ ਕੁਮਾਰ- ਬ੍ਰਾਜ਼ੀਲ
12. ਗੁਰਪ੍ਰਿੰਦਰ ਸਿੰਘ- ਕੈਨੇਡਾ
13. ਹਰਜੋਤ ਸਿੰਘ ਗਿੱਲ- ਅਮਰੀਕਾ
14. ਦਰਮਨਜੀਤ ਸਿੰਘ ਉਰਫ਼- ਦਰਮਨ ਕਾਹਲੋਂ ਅਮਰੀਕਾ
15. ਅੰਮ੍ਰਿਤਪਾਲ- ਅਮਰੀਕਾ
16. ਸੁਖਦੂਲ ਸਿਰਫ਼ ਉਰਫ਼ ਸੁੱਖਾ ਦੁਨੇਕੇ- ਕੈਨੇਡਾ
17. ਗੁਰਪਿੰਦਰ ਸਿੰਘ ਉਰਫ਼ ਬਾਬਾ ਦੱਲਾ- ਕੈਨੇਡਾ
18. ਸਤਵੀਰ ਸਿੰਘ ਵੜਿੰਗ ਉਰਫ਼ ਸੈਮ- ਕੈਨੇਡਾ
19. ਲਖਬੀਰ ਸਿੰਘ ਲੰਡਾ- ਕੈਨੇਡਾ
20. ਅਰਸ਼ਦੀਪ ਸਿੰਘ ਉਰਫ਼ ਡੱਲਾ- ਕੈਨੇਡਾ
21. ਚਰਨਜੀਤ ਸਿੰਘ ਉਰਫ਼ ਰਿੰਕੂ ਬੀਹਲਾ- ਕੈਨੇਡਾ
22. ਰਾਮਦੀਪ ਸਿੰਘ ਉਰਫ਼ ਰਮਨ ਜੱਜ- ਕੈਨੇਡਾ
23. ਗੌਰਵ ਪਟਿਆਲਾ ਉਰਫ਼ ਲੱਕੀ ਪਟਿਆਲ- ਅਰਮੀਨੀਆ
24. ਸੁਪ੍ਰੀਪ ਸਿੰਘ ਹੈਰੀ ਚੱਠਾ- ਜਰਮਨੀ
25. ਰਮਨਜੀਤ ਸਿੰਘ ਉਰਫ਼ ਰੋਮੀ- ਹਾਂਗਕਾਂਗ
26. ਮਨਪ੍ਰੀਤ ਸਿੰਘ ਉਰਫ਼ ਪੀਤਾ- ਫ਼ਿਲੀਪੀਂਸ
27. ਗੁਰਜੰਟ ਸਿੰਘ ਜੰਟਾ- ਅਸਟ੍ਰੇਲੀਆ
28. ਸੰਦੀਪ ਗਰੇਵਾਲ ਉਰਫ ਬਿੱਲਾ ਉਰਫ਼ ਸੰਨੀ ਖਵਾਜਕੇ- ਇੰਡੋਨੇਸ਼ੀਆ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ