Weather Update: ਹੁਣ ਚੱਕਰਵਾਤੀ ਤੂਫਾਨ ਦਾ ਕਹਿਰ! 12 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ
Weather Update: ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬੰਗਾਲ ਦੀ ਖਾੜੀ 'ਚ ਚੱਕਰਵਾਤੀ ਤੂਫਾਨ ਦੀ ਸਥਿਤੀ ਬਣੀ ਹੋਈ ਹੈ, ਜਿਸ ਕਾਰਨ ਕੁੱਲ 12 ਸੂਬਿਆਂ 'ਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
Weather Update: ਦੇਸ਼ 'ਚ ਕੁਝ ਦਿਨਾਂ ਤੋਂ ਕਮਜ਼ੋਰ ਪੈ ਰਿਹਾ ਮਾਨਸੂਨ ਅਗਲੇ ਚਾਰ ਦਿਨਾਂ ਤੱਕ ਕਾਫੀ ਤੇਜ਼ ਰਹਿਣ ਵਾਲਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬੰਗਾਲ ਦੀ ਖਾੜੀ 'ਚ ਚੱਕਰਵਾਤੀ ਤੂਫਾਨ ਦੀ ਸਥਿਤੀ ਬਣੀ ਹੋਈ ਹੈ, ਜਿਸ ਕਾਰਨ ਕੁੱਲ 12 ਸੂਬਿਆਂ 'ਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਆਂਧਰਾ ਪ੍ਰਦੇਸ਼, ਤੇਲੰਗਾਨਾ ਤੇ ਉੜੀਸਾ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਤੇਲੰਗਾਨਾ ਵਿੱਚ ਲੋਕਾਂ ਨੂੰ ਅਗਲੇ ਤਿੰਨ ਦਿਨਾਂ ਤੱਕ ਬੇਲੋੜਾ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ 'ਚ ਵੀ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਦਿੱਲੀ 'ਚ ਯਮੁਨਾ ਨਦੀ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਬਣਿਆ ਹੋਇਆ ਹੈ। ਇਸ ਸਮੇਂ ਗੰਗਾ ਨਦੀ ਵੀ ਤੇਜ਼ ਹੈ। ਇਹੀ ਕਾਰਨ ਹੈ ਕਿ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਹੜ੍ਹ ਦਾ ਖ਼ਤਰਾ ਬਣਿਆ ਹੋਇਆ ਹੈ।
ਮੁੰਬਈ 'ਚ ਭਾਰੀ ਮੀਂਹ ਕਾਰਨ ਸੋਮਵਾਰ ਨੂੰ ਜਨਜੀਵਨ ਪ੍ਰਭਾਵਿਤ ਹੋਇਆ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬੰਗਾਲ ਦੀ ਖਾੜੀ 'ਚ ਚੱਕਰਵਾਤੀ ਤੂਫਾਨ ਬਣ ਰਿਹਾ ਹੈ। ਇਹ ਪੱਛਮੀ ਮੱਧ ਤੇ ਨਾਲ ਲੱਗਦੇ ਉੱਤਰ ਪੱਛਮੀ ਬੰਗਾਲ ਦੀ ਖਾੜੀ ਉੱਤੇ ਬਣਾਇਆ ਗਿਆ ਹੈ। ਇਹ ਤੂਫਾਨ ਸਮੁੰਦਰ ਤਲ ਤੋਂ 5.8 ਤੋਂ 7.6 ਕਿਲੋਮੀਟਰ ਦੀ ਉਚਾਈ 'ਤੇ ਹੈ, ਜਿਸ ਕਾਰਨ ਇੱਥੇ 24 ਘੰਟਿਆਂ 'ਚ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ! 'ਇੰਡੀਆ' ਨੇ ਦਿੱਤੀ ਬੀਜੇਪੀ ਨੂੰ ਟੈਨਸ਼ਨ! ਹੋਸ਼ ਉਡਾਉਣ ਵਾਲਾ ਸਰਵੇਖਣ
ਇਸ ਕਾਰਨ ਮੌਸਮ ਵਿਭਾਗ ਨੇ ਤੇਲੰਗਾਨਾ, ਗੋਆ, ਮੱਧ ਮਹਾਰਾਸ਼ਟਰ, ਗੁਜਰਾਤ ਤੇ ਤੱਟਵਰਤੀ ਕਰਨਾਟਕ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇੱਥੇ ਕੁੱਲ 115.6 ਮਿਲੀਮੀਟਰ ਤੋਂ 204.4 ਮਿਲੀਮੀਟਰ ਤੱਕ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼, ਰਾਜਸਥਾਨ ਦੇ ਪੂਰਬੀ ਹਿੱਸਿਆਂ, ਪੱਛਮੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ, ਤੱਟਵਰਤੀ ਆਂਧਰਾ ਪ੍ਰਦੇਸ਼, ਉੜੀਸਾ, ਅਰੁਣਾਚਲ ਪ੍ਰਦੇਸ਼ ਤੇ ਤਾਮਿਲਨਾਡੂ ਵਿੱਚ 64.5 ਮਿਲੀਮੀਟਰ ਤੋਂ 115.5 ਮਿਲੀਮੀਟਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਡਚਰੀ ਇਨ੍ਹਾਂ ਵਿੱਚੋਂ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਵੀ ਪੈ ਸਕਦਾ ਹੈ।
ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਮੰਗਲਵਾਰ ਸਵੇਰੇ ਦਿੱਲੀ ਵਿੱਚ ਯਮੁਨਾ ਨਦੀ ਦਾ ਪਾਣੀ ਦਾ ਪੱਧਰ 205.45 ਮੀਟਰ ਦਰਜ ਕੀਤਾ ਗਿਆ ਹੈ। ਇਹ ਖ਼ਤਰੇ ਦੀ ਨਿਸ਼ਾਨ ਤੋਂ ਵੱਧ ਹੈ। ਕਰੀਬ 10 ਦਿਨ ਪਹਿਲਾਂ ਦਿੱਲੀ ਵਿੱਚ ਲੋਕਾਂ ਨੂੰ ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰਨਾ ਪਿਆ ਸੀ। ਰਾਜਧਾਨੀ ਵਿੱਚ ਇੱਕ ਵਾਰ ਫਿਰ ਹੜ੍ਹ ਦਾ ਖ਼ਤਰਾ ਹੈ। ਹਰਿਦੁਆਰ ਵਿੱਚ ਗੰਗਾ ਦੇ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਇਹ ਦੋਵੇਂ ਨਦੀਆਂ ਬਾਅਦ ਵਿੱਚ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਨੂੰ ਕਵਰ ਕਰਦੀਆਂ ਹਨ। ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਡੁੱਬਣ ਦੀ ਸੰਭਾਵਨਾ ਹੈ। ਦੂਜੇ ਪਾਸੇ ਯਮੁਨਾ ਦੀ ਸਹਾਇਕ ਨਦੀ ਹਿੰਡਨ ਵੀ ਬਹੁਤ ਜ਼ਿਆਦਾ ਮੀਂਹ ਕਾਰਨ ਪਹਾੜਾਂ 'ਤੇ ਤਬਾਹੀ ਮਚਾ ਰਹੀ ਹੈ। ਇਸ ਕਾਰਨ ਨੋਇਡਾ, ਗਾਜ਼ੀਆਬਾਦ ਦੇ ਕਈ ਇਲਾਕਿਆਂ ਨੂੰ ਖਾਲੀ ਕਰਵਾ ਲਿਆ ਗਿਆ ਹੈ।
ਇਹ ਵੀ ਪੜ੍ਹੋ: Kargil Vijay Diwas 2023: ਆਖਰ ਕਾਰਗਿਲ ਜੰਗ 'ਚ ਕੀ ਹੋਇਆ? ਜਾਣੋ ਭਾਰਤ-ਪਾਕਿ ਫੌਜ ਵਿਚਾਲੇ ਟਾਕਰੇ ਦੀ ਪੂਰੀ ਹਕੀਕਤ