ਨਵੀਂ ਦਿੱਲੀ: ਭਾਰਤ ਸਰਕਾਰ ਨੇ BH ਜਾਂ ਕਹਿ ਲਓ ਭਾਰਤ ਸੀਰੀਜ਼ ਦੇ ਰਜਿਸਟ੍ਰੇਸ਼ਨ ਨੰਬਰ (BH Number Plate) ਲਈ ਪਹਿਲਾਂ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਸੀ। ਹੁਣ ਇਸ ਨੂੰ ਨਵੇਂ ਵਾਹਨਾਂ ਲਈ ਦੇਸ਼ ਭਰ ਵਿੱਚ ਸ਼ੁਰੂ ਕੀਤਾ ਗਿਆ ਹੈ। ਸਰਕਾਰ ਨੇ ਸੰਸਦ 'ਚ ਇੱਕ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਇਸ ਨੰਬਰ ਪਲੇਟ ਦਾ ਫਾਇਦਾ ਇਹ ਹੋਵੇਗਾ ਕਿ ਇਸ 'ਤੇ ਕਿਸੇ ਰਾਜ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਰਜਿਸਟ੍ਰੇਸ਼ਨ ਨੰਬਰ ਨਹੀਂ ਹੋਵੇਗਾ ਤੇ ਇਹ BH ਨਾਲ ਸ਼ੁਰੂ ਹੋਵੇਗੀ।
ਇਸ ਦੇ ਨਾਲ ਹੁਣ ਜਦੋਂ ਤੁਸੀਂ ਆਪਣੀ ਗੱਡੀ ਨੂੰ ਕਿਸੇ ਵੀ ਰਾਜ ਤੋਂ ਦੂਜੇ ਰਾਜ ਵਿੱਚ ਲੈ ਜਾਂਦੇ ਹੋ ਤਾਂ ਨੰਬਰ ਬਦਲਣ ਦੀ ਜ਼ਰੂਰਤ ਖ਼ਤਮ ਹੋ ਗਈ ਹੈ। ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਸੰਸਦ ਵਿੱਚ ਇੱਕ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਨਵੇਂ ਵਾਹਨਾਂ ਲਈ ਭਾਰਤ ਲੜੀ ਪੇਸ਼ ਕੀਤੀ ਗਈ ਹੈ।
ਹੁਣ ਰਜਿਸਟ੍ਰੇਸ਼ਨ ਨੰਬਰ ਬਦਲਣ ਦੀ ਲੋੜ ਨਹੀਂ ਪਵੇਗੀ
ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਵੀ ਕਿਹਾ ਕਿ ਪਿਛਲੇ ਸਾਲ ਅਗਸਤ ਵਿੱਚ ਸੋਧੇ ਹੋਏ ਮੋਟਰ ਵਹੀਕਲ ਐਕਟ ਦੇ ਤਹਿਤ ਸਰਕਾਰ ਨੇ ਇਸ ਬਦਲਾਅ ਬਾਰੇ ਇੱਕ ਨੋਟੀਫਿਕੇਸ਼ਨ ਭੇਜਿਆ ਸੀ। BH ਸੀਰੀਜ਼ ਰਜਿਸਟ੍ਰੇਸ਼ਨ ਪਲੇਟ ਦੇ ਨਾਲ ਜਦੋਂ ਤੁਸੀਂ ਦੇਸ਼ ਭਰ ਵਿੱਚ ਕਿਸੇ ਵੀ ਰਾਜ ਵਿੱਚ ਸ਼ਿਫਟ ਹੁੰਦੇ ਹੋ ਤਾਂ ਤੁਹਾਨੂੰ ਰਜਿਸਟ੍ਰੇਸ਼ਨ ਨੰਬਰ ਬਦਲਣ ਦੀ ਲੋੜ ਨਹੀਂ ਪਵੇਗੀ। ਇਹ ਉਨ੍ਹਾਂ ਲੋਕਾਂ ਲਈ ਬਹੁਤ ਫਾਇਦੇਮੰਦ ਹੈ ,ਜਿਨ੍ਹਾਂ ਦਾ ਤਬਾਦਲਾ ਲਗਾਤਾਰ ਹੁੰਦਾ ਰਹਿੰਦਾ ਹੈ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਸੀਰੀਜ਼ ਦੇ ਜਾਰੀ ਹੋਣ ਤੋਂ ਬਾਅਦ ਡਰਾਈਵਰਾਂ ਨੂੰ ਕਾਫੀ ਆਰਾਮ ਮਿਲੇਗਾ ਤੇ ਉਹ ਬਿਨਾਂ ਕਿਸੇ ਸਮੱਸਿਆ ਦੇ ਇਕ ਸੂਬੇ ਤੋਂ ਦੂਜੇ ਸੂਬੇ 'ਚ ਸ਼ਿਫਟ ਹੋ ਸਕਣਗੇ। ਇਸ ਬਿਆਨ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਰੱਖਿਆ, ਕੇਂਦਰ ਸਰਕਾਰ ਤੇ ਰਾਜ ਸਰਕਾਰ ਦੇ ਕਰਮਚਾਰੀਆਂ ਕੋਲ ਆਪਣੀ ਮਰਜ਼ੀ ਨਾਲ BH ਸੀਰੀਜ਼ ਚੁਣਨ ਦਾ ਵਿਕਲਪ ਹੋਵੇਗਾ।
ਪ੍ਰਾਈਵੇਟ ਸੈਕਟਰ ਨੂੰ ਵੀ BH ਸੀਰੀਜ਼ ਦੀ ਰਜਿਸਟ੍ਰੇਸ਼ਨ
ਸਰਕਾਰੀ ਕਰਮਚਾਰੀਆਂ ਤੋਂ ਇਲਾਵਾ ਕੇਂਦਰ ਤੇ ਰਾਜ ਦੇ PUCs ਤੋਂ ਇਲਾਵਾ, ਪ੍ਰਾਈਵੇਟ ਸੈਕਟਰ ਦੀਆਂ ਕੰਪਨੀਆਂ ਜਿਨ੍ਹਾਂ ਦੇ ਦਫ਼ਤਰ 4 ਜਾਂ ਇਸ ਤੋਂ ਵੱਧ ਰਾਜਾਂ ਵਿੱਚ ਮੌਜੂਦ ਹਨ, ਉਨ੍ਹਾਂ ਕੰਪਨੀਆਂ ਦੇ ਕਰਮਚਾਰੀਆਂ ਨੂੰ ਵੀ ਆਪਣੇ ਨਿੱਜੀ ਵਾਹਨਾਂ ਲਈ ਬੀਐੱਚ ਸੀਰੀਜ਼ ਦੀ ਰਜਿਸਟ੍ਰੇਸ਼ਨ ਦਿੱਤੀ ਜਾਵੇਗੀ। BH ਸੀਰੀਜ਼ ਨੰਬਰ ਚੁਣਨ 'ਤੇ ਤੁਹਾਨੂੰ ਦੋ ਸਾਲਾਂ ਲਈ ਜਾਂ 2 ਸਾਲਾਂ ਦੇ ਕਈ ਨੰਬਰਾਂ ਵਿੱਚ ਵਾਹਨ ਟੈਕਸ ਦਾ ਭੁਗਤਾਨ ਕਰਨਾ ਹੋਵੇਗਾ ।
14 ਸਾਲ ਪੂਰੇ ਹੋਣ ਤੋਂ ਬਾਅਦ ਮੋਟਰ ਵਾਹਨ 'ਤੇ ਸਾਲਾਨਾ ਟੈਕਸ ਵਸੂਲਿਆ ਜਾਵੇਗਾ ਤੇ ਇਸ ਦੀ ਰਕਮ ਅੱਧੀ ਰਹਿ ਜਾਵੇਗੀ। ਕਰਨਾਟਕ ਦੇ ਨਾਲ ਕਈ ਹੋਰ ਰਾਜ ਪਹਿਲਾਂ ਹੀ ਚੋਣਵੇਂ ਸਮੂਹਾਂ ਦੇ ਵਾਹਨ ਮਾਲਕਾਂ ਨੂੰ ਬੀਐਚ ਸੀਰੀਜ਼ ਦੇ ਰਜਿਸਟ੍ਰੇਸ਼ਨ ਨੰਬਰ ਦੇ ਰਹੇ ਹਨ। ਹਾਲਾਂਕਿ ਮੌਜੂਦਾ ਸਮੇਂ ਵਿੱਚ ਰਾਜ ਸਰਕਾਰਾਂ ਦੁਆਰਾ ਸਿਰਫ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਬੀਐਚ ਸੀਰੀਜ਼ ਦੇ ਨੰਬਰ ਜਾਰੀ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ :ਹੁਣ 21 ਸਾਲ ਤੋਂ ਵੱਧ ਉਮਰ ਦੇ ਨੌਜਵਾਨ ਸ਼ਰਾਬ ਵੇਚਣ ਦਾ ਲੈ ਸਕਣਗੇ ਲਾਇਸੈਂਸ, ਸ਼ਰਾਬ ਪੀਣ ਦੀ ਉਮਰ ਵੀ ਘਟਾਈ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490