ਨਵੀਂ ਦਿੱਲੀ: ਅਰੁਣਾਚਲ ਪ੍ਰਦੇਸ਼ ਦੇ ਤਿਰਪ ਜ਼ਿਲ੍ਹੇ ਵਿੱਚ ਐਨਐਸਸੀਐਨ (ਆਈਐਮ) ਦੇ ਸ਼ੱਕੀ ਅੱਤਵਾਦੀਆਂ ਨੇ ਐੱਨਪੀਪੀ ਦੇ ਵਿਧਾਨ ਸਭਾ ਉਮੀਦਵਾਰ ਤੀਰੋਂਗ ਅਬੋ ਤੇ ਦੇ ਦੋ ਸੁਰੱਖਿਆ ਮੁਲਾਜ਼ਮਾਂ ਸਮੇਤ 11 ਜਣਿਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਜ਼ਿਲ੍ਹ ਦੇ ਖੌਂਸਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਮੌਜੂਦਾ ਵਿਧਾਇਕ ਤੀਰੋਂਗ ਅਬੋ ਇਸ ਸੀਟ ਤੋਂ ਫਿਰ ਤੋਂ ਚੋਣ ਲੜਨ ਦੀ ਕੋਸ਼ਿਸ਼ ਕਰ ਰਹੇ ਸਨ।

ਤਿਰੋਪ ਦੇ ਡਿਪਟੀ ਕਮਿਸ਼ਨਰ ਪੀਐਮ ਥੂੰਗਨ ਨੇ ਦੱਸਿਆ ਕਿ ਅਬੋ ਅਸਾਮ ਤੋਂ ਆਪਣੇ ਹਲਕੇ ਵਾਪਸ ਆ ਰਹੇ ਸਨ। ਉਸੇ ਸਮੇਂ ਉਨ੍ਹਾਂ ਨਾਲ ਚਾਰ ਹੋਰਾਂ ਤੋਂ ਇਲਾਵਾ ਦੋ ਪੁਲਿਸ ਮੁਲਾਜ਼ਮ ਵੀ ਨਾਲ ਸਨ। ਜਦੋਂ ਉਨ੍ਹਾਂ ਦੀ ਗੱਡੀ ਜ਼ਿਲ੍ਹੇ ਦੇ ਬੋਗਾਪਾਨੀ ਪਿੰਡ ਨੇੜੇ ਪਹੁੰਚੇ ਤਾਂ ਸ਼ੱਕੀ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ। ਇਨ੍ਹਾਂ ਸਾਰਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।



ਘਟਨਾ ਦੀ ਨਿੰਦਾ ਕਰਦਿਆਂ ਐਨਪੀਪੀ ਪ੍ਰਧਾਨ ਤੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਪੀ ਸੰਗਮਾ ਨੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਘਟਨਾ ਸਬੰਧੀ ਟਵੀਟ ਕਰਕੇ ਵਿਧਾਇਕ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਪ੍ਰਗਟਾਇਆ ਤੇ ਜ਼ਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।