ਪੜਚੋਲ ਕਰੋ

ਪਰਵਾਸੀ ਭਾਰਤੀਆਂ ਨੂੰ ਮਿਲੇਗਾ ਵੋਟ ਪਾਉਣ ਦਾ ਹੱਕ? ਭਾਰਤੀ ਚੋਣ ਕਮਿਸ਼ਨ ਨੇ ਭੇਜਿਆ ਪ੍ਰਸਤਾਵ

ਵਿਦੇਸ਼ 'ਚ ਰਹਿ ਰਹੇ ਐਨਆਰਆਈ ਵੋਟਰਾਂ ਨੂੰ ਖਾਸ ਸੁਵਿਧਾ ਦੇਣ ਲਈ ਸਰਕਾਰ ਨੂੰ ਸਿਰਫ ਚੋਣ ਨਿਯਮ 1961 'ਚ ਸੋਧ ਕਰਨ ਦੀ ਲੋੜ ਹੈ। ਇਸ ਕਦਮ ਲਈ ਸੰਸਦ ਦੀ ਇਜਾਜ਼ਤ ਦੀ ਲੋੜ ਨਹੀਂ ਹੋਏਗੀ।

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਪ੍ਰਵਾਸੀ ਭਾਰਤੀਆਂ (NRI) ਨੂੰ ਡਾਕ (Postal bellt) ਰਾਹੀਂ ਚੋਣਾਂ 'ਚ ਹਿੱਸਾ ਲੈਣ ਦਾ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਹੈ। ਇਹ ਇੱਕ ਅਜਿਹਾ ਕਦਮ ਹੈ ਜਿਸ ਨੂੰ ਕੰਡਕਟ ਆਫ਼ ਇਲੈਕਸ਼ਨ ਰੂਲਸ 1961 'ਚ ਸੋਧ ਕਰਕੇ ਲਾਗੂ ਕੀਤਾ ਜਾ ਸਕਦਾ ਹੈ। ਉਧਰ ਇਸ ਲਈ ਸੰਸਦ ਦੀ ਇਜਾਜ਼ਤ ਦੀ ਲੋੜ ਨਹੀਂ ਹੋਏਗੀ। ਰਿਪੋਰਟਾਂ ਮੁਤਾਬਕ, ਚੋਣ ਕਮਿਸ਼ਨ ਨੇ ਪਿਛਲੇ ਹਫਤੇ ਅਸਾਮ, ਪੱਛਮੀ ਬੰਗਾਲ, ਕੇਰਲ, ਤਾਮਿਲਨਾਡੂ ਤੇ ਪੁਡੂਚੇਰੀ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਐਨਆਰਆਈ ਵੋਟਰਾਂ ਲਈ ਇਲੈਕਟ੍ਰਾਨਿਕ ਤੌਰ 'ਤੇ ਸੰਚਾਰਿਤ ਡਾਕ ਬੈਲਟ ਸਿਸਟਮ (ETPBS) ਨੂੰ ਵਧਾਉਣ ਲਈ ਕਾਨੂੰਨ ਮੰਤਰਾਲੇ ਨੂੰ ਕਿਹਾ ਸੀ। ਸਿਸਟਮ ਤਕਨੀਕੀ ਤੇ ਪ੍ਰਬੰਧਕੀ ਤੌਰ 'ਤੇ ਤਿਆਰ ਕੀਤਾ ਗਿਆ ਹੈ। ਇਸ ਸਮੇਂ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀ ਵੋਟਰ ਸਿਰਫ ਆਪਣੇ-ਆਪਣੇ ਹਲਕਿਆਂ ਵਿੱਚ ਹੀ ਵੋਟਾਂ ਪਾ ਸਕਦੇ ਹਨ। ਰਿਪੋਰਟਾਂ ਦੀ ਮੰਨੀਏ ਤਾਂ ਇੱਕ ਕਰੋੜ ਭਾਰਤੀ ਵਿਦੇਸ਼ਾਂ ਵਿੱਚ ਰਹਿੰਦੇ ਹਨ। ਇਨ੍ਹਾਂ ਵਿੱਚੋਂ 60 ਲੱਖ ਦੇ ਕਰੀਬ ਵੋਟ ਪਾਉਣ ਦੀ ਉਮਰ ਦੇ ਯੋਗ ਹਨ। ਉਧਰ ਈਟੀਪੀਬੀਐਸ ਇਸ ਸਮੇਂ ਸਿਰਫ ਸੇਵਾ ਵੋਟਰਾਂ ਲਈ ਉਪਲਬਧ ਹੈ। ਇਸ ਪ੍ਰਣਾਲੀ ਅਧੀਨ ਡਾਕ ਬੈਲਟ ਨੂੰ ਇਲੈਕਟ੍ਰਾਨਿਕ ਢੰਗ ਨਾਲ ਭੇਜਿਆ ਜਾਂਦਾ ਹੈ ਤੇ ਆਮ ਮੇਲ ਰਾਹੀਂ ਵਾਪਸ ਕੀਤਾ ਜਾਂਦਾ ਹੈ। Virat breaks Sachin Record: ਕੋਹਲੀ ਨੇ ਤੋੜਿਆ ਤੇਂਦੁਲਕਰ ਦਾ ਰਿਕਾਰਡ, ਵਨਡੇ 'ਚ ਸਭ ਤੋਂ ਤੇਜ਼ 12,000 ਦੌੜਾਂ ਬਣਾਈਆਂ ਸੰਸਦ ਦੀ ਇਜਾਜ਼ਤ ਦੀ ਲੋੜ ਨਹੀਂ ਚੋਣ ਕਮਿਸ਼ਨ ਦੇ ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇੱਛਾ ਰੱਖਣ ਵਾਲੇ ਕਿਸੇ ਵੀ ਪ੍ਰਵਾਸੀ ਭਾਰਤੀ ਨੂੰ ਚੋਣ ਦੇ ਨੋਟਿਸ ਦੇ ਘੱਟੋ-ਘੱਟ ਪੰਜ ਦਿਨਾਂ ਬਾਅਦ ਰਿਟਰਨਿੰਗ ਅਫਸਰ (ਆਰਓ) ਨੂੰ ਸੂਚਿਤ ਕਰਨਾ ਪਏਗਾ। ਜਾਣਕਾਰੀ ਮੁਤਾਬਕ, ਜੇਕਰ ਸਰਕਾਰ ਚੋਣ ਕਮਿਸ਼ਨ ਦੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੰਦੀ ਹੈ, ਤਾਂ ਪ੍ਰਵਾਸੀ ਭਾਰਤੀ ਅਗਲੇ ਸਾਲ ਹੋਣ ਵਾਲੀਆਂ ਸੂਬਿਆਂ ਦੇ ਵਿਧਾਨ ਸਭਾ ਚੋਣਾਂ ਵਿੱਚ ਡਾਕ ਬੈਲਟ ਰਾਹੀਂ ਵੋਟਾਂ ਪਾ ਸਕਦੇ ਹਨ। ਹਾਲਾਂਕਿ, ਮੌਜੂਦਾ ਪ੍ਰਕਿਰਿਆ ਵਿੱਚ ਪ੍ਰਵਾਸੀ ਭਾਰਤੀਆਂ ਨੂੰ ਆਪਣੇ ਪੋਲਿੰਗ ਬੂਥਾਂ 'ਤੇ ਵੋਟ ਪਾਉਣ ਦੀ ਸਹੂਲਤ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget