ਨਵੀਂ ਦਿੱਲੀ: ਜੰਮੂ-ਕਸ਼ਮੀਰ ‘ਚ ਸ਼ਾਂਤੀ ਬਣੀ ਹੋਈ ਹੈ ਅਤੇ ਧਾਰਾ 144 ਤੋਂ ਬਾਅਦ ਲੋਕਾਂ ਦੀ ਜ਼ਿੰਦਗੀ ਮੁੜ ਪਟਰੀ ‘ਤੇ ਪਰਤ ਰਹੀ ਹੈ। ਸਥਾਨਕ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਦੇ ਲਈ ਸਰਕਾਰ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਐਨਐਸਏ ਸਲਾਹਕਾਰ ਅਜੀਤ ਡੋਭਾਲ ਜੰਮੂ-ਕਸ਼ਮੀਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਰਹੇ ਹਨ।
ਬੁੱਧਵਾਰ ਨੂੰ ਉਨ੍ਹਾਂ ਨੇ ਸ਼ੋਪੀਆਂ ਦਾ ਦੌਰਾ ਕੀਤਾ ਸੀ ਜਿਸ ਤੋਂ ਬਾਅਦ ਅਜੀਤ ਹੁਣ ਅਨੰਤਨਾਗ ਪਹੁੰਚੇ ਹੋਏ ਹਨ। ਇਸ ਦੌਰਾਨ ਉਨ੍ਹਾਂ ਈਦ ਲਈ ਲੱਗੀਆਂ ਬੱਕਰੀਆਂ ਦੀਆਂ ਮੰਡੀਆਂ ਦਾ ਵੀ ਦੌਰਾ ਕੀਤਾ। ਸ਼ੋਪੀਆਂ ‘ਚ ਕੀਤੇ ਦੌਰੇ ਦੌਰਾਨ ਉਨ੍ਹਾਂ ਨੇ ਕੁਝ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਹਾਲਾਤ ਦਾ ਹਾਲਾਤ ਦਾ ਜਾਇਜ਼ਾ ਵੀ ਲਿਆ।
ਡੋਭਾਲ ਨੇ ਸਥਾਨਕ ਲੋਕਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਮੋਦੀ ਸਰਕਾਨ ਵੱਲੋਂ ਧਾਰਾ 370 ਨੂੰ ਹਟਾਉਣ ਦਾ ਫੈਸਲਾ ਉਨ੍ਹਾਂ ਦੇ ਚੰਗੇ ਲਈ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ‘ਚ ਬੀਤੇ ਦਿਨੀਂ ਧਾਰਾ 144 ਤੋਂ ਵੀ ਰਾਹਤ ਦਿੱਤੀ ਗਈ ਹੈ। ਜਿਸ ਤੋਂ ਬਾਅਦ ਜਨ-ਜੀਵਨ ਹੁਣ ਆਮ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਪੰਜ ਜ਼ਿਲ੍ਹਿਆਂ ਦੇ ਸਕੂਲ ਤੇ ਕਾਲਜ ਵੀ ਖੋਲ੍ਹ ਦਿੱਤੇ ਗਏ ਹਨ।