Nuh Brij Mandal Yatra Update: ਹਰਿਆਣਾ 'ਚ ਅੱਜ ਨੂਹ (ਮੇਵਾਤ) ਦੇ ਪਾਂਡਵ ਯੁੱਗ ਮਹਾਦੇਵ ਮੰਦਰ (ਨਾਲਹੜ) ਤੋਂ ਬ੍ਰਜਮੰਡਲ ਜਲਾਭਿਸ਼ੇਕ ਯਾਤਰਾ ਕੱਢੀ ਜਾ ਰਹੀ ਹੈ। ਇਹ ਯਾਤਰਾ ਫ਼ਿਰੋਜ਼ਪੁਰ ਝਿਰਕਾ ਦੇ ਝਿਰਕੇਸ਼ਵਰ ਮਹਾਦੇਵ ਮੰਦਰ ਤੋਂ ਹੁੰਦੀ ਹੋਈ ਪੁਨਹਾਣਾ ਦੇ ਸ਼੍ਰਿਂਗੇਸ਼ਵਰ ਮਹਾਦੇਵ ਮੰਦਰ ਪਹੁੰਚੇਗੀ।


ਪ੍ਰਸ਼ਾਸਨ ਨੇ ਇਸ 80 ਕਿਲੋਮੀਟਰ ਦੀ ਯਾਤਰਾ ਨੂੰ ਪੂਰਾ ਕਰਨ ਲਈ ਪ੍ਰਬੰਧਕਾਂ ਨੂੰ 5 ਘੰਟੇ ਦਾ ਸਮਾਂ ਦਿੱਤਾ ਹੈ। ਇਸ 5 ਘੰਟੇ ਦੀ ਯਾਤਰਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਵਿੱਚ 5 ਹਜ਼ਾਰ ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। 2 ਦਰਜਨ ਤੋਂ ਵੱਧ ਥਾਵਾਂ ’ਤੇ ਨਾਕੇ ਲਾਏ ਗਏ ਹਨ। ਯਾਤਰਾ ਦੇ ਰੂਟ ਅਤੇ ਆਸਪਾਸ ਦੇ ਇਲਾਕਿਆਂ 'ਤੇ ਡਰੋਨ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਜ਼ਿਲ੍ਹੇ ਵਿੱਚ ਪਿਛਲੇ ਸਾਲ ਵਾਂਗ ਕੋਈ ਘਟਨਾ ਨਾ ਵਾਪਰੇ।


ਯਾਤਰਾ ਤੋਂ ਪਹਿਲਾਂ ਨੂਹ ਜ਼ਿਲ੍ਹੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਐਤਵਾਰ ਨੂੰ ਹੀ ਪ੍ਰਸ਼ਾਸਨ ਨੇ 24 ਘੰਟਿਆਂ ਲਈ ਮੋਬਾਈਲ ਇੰਟਰਨੈੱਟ ਅਤੇ ਕਈ ਲੋਕਾਂ ਨੂੰ ਇੱਕੋ ਸਮੇਂ ਐਸਐਮਐਸ ਭੇਜਣ ਦੀ ਸੇਵਾ ਮੁਅੱਤਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਪਿਛਲੇ ਸਾਲ ਇਸ ਯਾਤਰਾ ਦੌਰਾਨ ਹਿੰਸਾ ਹੋਈ ਸੀ।



ਪਿਛਲੇ ਸਾਲ 31 ਜੁਲਾਈ ਨੂੰ ਨੂਹ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਸ਼ੋਭਾ ਯਾਤਰਾ 'ਤੇ ਭੀੜ ਵੱਲੋਂ ਹਮਲਾ ਕਰਨ ਤੋਂ ਬਾਅਦ ਸ਼ੁਰੂ ਹੋਈਆਂ ਝੜਪਾਂ 'ਚ ਦੋ ਹੋਮ ਗਾਰਡ ਅਤੇ ਗੁਰੂਗ੍ਰਾਮ ਮਸਜਿਦ ਦੇ ਮੌਲਵੀ ਸਮੇਤ ਛੇ ਲੋਕ ਮਾਰੇ ਗਏ ਸਨ। ਇਸ ਵਾਰ ਯਾਤਰਾ ਤੋਂ ਪਹਿਲਾਂ ਹੀ ਜ਼ਿਲ੍ਹੇ ਵਿੱਚ ਪੁਲੀਸ ਅਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ ਅਤੇ ਡਰੋਨ ਰਾਹੀਂ ਵੀ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਯਾਤਰਾ ਦੌਰਾਨ 5000 ਪੁਲਿਸ ਮੁਲਾਜ਼ਮਾਂ ਵੱਲੋਂ ਨਿਗਰਾਨੀ ਰੱਖੀ ਜਾਵੇਗੀ। ਐਤਵਾਰ ਨੂੰ ਪੁਲੀਸ ਸੁਪਰਡੈਂਟ ਦੀ ਹਾਜ਼ਰੀ ਵਿੱਚ ਜ਼ਿਲ੍ਹੇ ਵਿੱਚ ‘ਫਲੈਗ ਮਾਰਚ’ ਕੱਢਿਆ ਗਿਆ।


 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial