ਨਵੀਂ ਦਿੱਲੀ: ਜਸਟਿਸ ਨਥਾਲਾਪਤਿ ਵੈਂਕਟ ਰਮਨਾ (Nuthalapati Venkata Ramana) ਭਾਰਤ ਦੇ 48ਵੇਂ ਚੀਫ਼ ਜਸਟਿਸ (48th chief justice of india) ਹੋਣਗੇ। ਰਾਸ਼ਟਰਪਤੀ ਰਾਮਨਾਥ ਕੋਵਿੰਦ (Ram Nath Kovind) ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਜਸਟਿਸ ਰਮਨਾ 24 ਅਪ੍ਰੈਲ ਨੂੰ ਭਾਰਤ ਦੇ ਅਗਲੇ ਚੀਫ ਜਸਟਿਸ ਵਜੋਂ ਸਹੁੰ ਚੁੱਕਣਗੇ।
ਜਸਟਿਸ ਰਮਨਾ ਮੌਜੂਦਾ ਚੀਫ਼ ਜਸਟਿਸ ਐਸ.ਏ. ਬੋਬੜੇ ਤੋਂ ਬਾਅਦ ਸੁਪਰੀਮ ਕੋਰਟ ਦੇ ਦੂਜੇ ਸਭ ਤੋਂ ਸੀਨੀਅਰ ਜੱਜ ਹਨ। 24 ਮਾਰਚ ਨੂੰ ਮੌਜੂਦਾ ਚੀਫ਼ ਜਸਟਿਸ ਐਸਏ ਬੋਬੜੇ ਨੇ ਆਪਣੇ ਨਾਮ ਦੀ ਸਿਫਾਰਸ਼ ਸਰਕਾਰ ਨੂੰ ਭੇਜੀ ਸੀ।
ਕੌਣ ਹੈ ਐਨਵੀ ਰਮਨਾ
ਦੱਸ ਦਈਏ ਕਿ ਸੁਪਰੀਮ ਕੋਰਟ ਵਿੱਚ ਸੀਨੀਅਰ ਜਸਟਿਸ ਐਨਵੀ ਰਮਨਾ ਦਾ ਪੂਰਾ ਨਾਮ ਨਥਾਲਾਪਤੀ ਵੈਂਕਟਾ ਰਮਨਾ ਹੈ। ਉਸਦਾ ਜਨਮ 27 ਅਗਸਤ 1957 ਨੂੰ ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲ੍ਹੇ ਦੇ ਪੋਂਨਵਰਮ ਪਿੰਡ ਵਿੱਚ ਇੱਕ ਖੇਤੀਬਾੜੀ ਕਰਨ ਵਾਲੇ ਪਰਿਵਾਰ ਵਿੱਚ ਹੋਇਆ ਸੀ। ਪਹਿਲਾਂ, ਉਹ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵੀ ਸੀ। ਉਹ ਆਂਧਰਾ ਪ੍ਰਦੇਸ਼ ਜੁਡੀਸ਼ੀਅਲ ਅਕੈਡਮੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ 26 ਅਗਸਤ 2022 ਨੂੰ ਰਿਟਾਇਰ ਹੋ ਜਾਣਗੇ।
ਉਹ 10 ਫਰਵਰੀ 1983 ਨੂੰ ਵਕੀਲ ਬਣੇ। ਜਸਟਿਸ ਐਨ ਵੀ ਰਮਨਾ ਨੇ ਆਂਧਰਾ ਪ੍ਰਦੇਸ਼, ਕੇਂਦਰੀ ਅਤੇ ਆਂਧਰਾ ਪ੍ਰਦੇਸ਼ ਪ੍ਰਬੰਧਕੀ ਟ੍ਰਿਬਿਊਨਲਜ਼ ਅਤੇ ਭਾਰਤ ਦੀ ਸੁਪਰੀਮ ਕੋਰਟ ਵਿੱਚ ਸਿਵਲ, ਅਪਰਾਧਿਕ, ਸੰਵਿਧਾਨਕ, ਕਿਰਤ, ਸੇਵਾ ਅਤੇ ਚੋਣ ਮਾਮਲਿਆਂ ਸਬੰਧੀ ਹਾਈ ਕੋਰਟ ਵਿੱਚ ਅਭਿਆਸ ਕੀਤਾ ਹੈ। ਉਹ ਸੰਵਿਧਾਨਕ, ਅਪਰਾਧਿਕ, ਸੇਵਾ ਤੇ ਅੰਤਰ-ਰਾਜੀ ਦਰਿਆ ਕਾਨੂੰਨਾਂ ਵਿੱਚ ਮੁਹਾਰਤ ਰੱਖਦੇ ਹਨ।
ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ