ਪੜਚੋਲ ਕਰੋ
Advertisement
ਮੱਧ ਪ੍ਰਦੇਸ਼ 'ਚ ਸਰਕਾਰ ਬਣਾਉਣ ਲਈ ਕਾਂਗਰਸ ਨੂੰ ਮਿਲਿਆ ਬਸਪਾ ਦਾ ਸਾਥ
ਚੰਡੀਗੜ੍ਹ: ਮੱਧ ਪ੍ਰਦੇਸ਼ ਵਿੱਚ ਪੂਰਨ ਬਹੁਮਤ ਤੋਂ ਖੁੰਝੀ ਕਾਂਗਰਸ ਨਾਲ ਸਰਕਾਰ ਬਣਾਉਣ ਲਈ ਬਹੁਜਨ ਸਮਾਜ ਪਾਰਟੀ ਅੱਗੇ ਆ ਗਈ ਹੈ। ਬਸਪਾ ਸੁਪਰੀਮੋ ਮਾਇਆਵਤੀ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਸਰਕਾਰ ਬਣਾਉਣ ਲਈ ਕਾਂਗਰਸ ਦੀ ਮਦਦ ਕਰਨ ਲਈ ਰਾਜ਼ੀ ਹੈ।
ਮੱਧ ਪ੍ਰਦੇਸ਼ ਵਿੱਚ ਪਿਛਲੇ 24 ਘੰਟਿਆਂ ਤੋਂ ਵੋਟਾਂ ਦੀ ਗਿਣਤੀ ਜਾਰੀ ਸੀ, ਜੋ ਕੁਝ ਸਮਾਂ ਪਹਿਲਾਂ ਹੀ ਪੂਰੀ ਹੋਈ ਹੈ। ਕਾਂਗਰਸ ਬਹੁਮਤ ਤੋਂ ਦੋ ਸੀਟਾਂ ਪੱਛੜ ਗਈ ਹੈ, ਜਦਕਿ ਭਾਜਪਾ ਨੂੰ 109 ਸੀਟਾਂ ਹਾਸਲ ਹੋਈਆਂ ਹਨ। ਹੁਣ ਕਾਂਗਰਸ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕਰ ਕੇ ਸੂਬੇ ਵਿੱਚ ਸਰਕਾਰ ਦਾ ਗਠਨ ਕਰ ਸਕਦੀ ਹੈ।#WATCH: "To keep BJP out of power we have agreed to support Congress in Madhya Pradesh and if need be in Rajasthan, even though we don't agree with many of their policies,"says Mayawati, BSP #AssemblyElections2018 pic.twitter.com/1gr6RFRZHO
— ANI (@ANI) December 12, 2018
ਬਸਪਾ ਨੇ ਦੋ ਤੇ ਸਪਾ ਨੇ ਇੱਕ ਸੀਟ ਹਾਸਲ ਕੀਤੀ ਹੈ ਜਦਕਿ ਐਮਪੀ ਦੀਆਂ 230 ਸੀਟਾਂ ਵਿੱਚੋਂ ਚਾਰ ਆਜ਼ਾਦ ਉਮੀਦਵਾਰ ਵੀ ਜੇਤੂ ਹੋਏ ਹਨ ਅਤੇ ਸਰਕਾਰ ਬਣਾਉਣ ਲਈ 116 ਸੀਟਾਂ ਹੋਣੀਆਂ ਜ਼ਰੂਰੀ ਹਨ। ਰਾਜਪਾਲ ਆਨੰਦੀਬੇਨ ਪਟੇਲ ਨੇ ਕਾਂਗਰਸ ਨੂੰ ਦੁਪਹਿਰ ਨੂੰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਸਮਾਂ ਦਿੱਤਾ ਹੈ।Mayawati: Even though we don't agree with many of Congress's policies we have agreed to support them in Madhya Pradesh and if need be in Rajasthan #AssemblyElections2018 pic.twitter.com/1EDRUwyNuU
— ANI (@ANI) December 12, 2018
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਜ਼ਬ ਗਜ਼ਬ
ਪੰਜਾਬ
ਪੰਜਾਬ
ਪੰਜਾਬ
Advertisement