ਚੰਡੀਗੜ੍ਹ: ਪਿੰਜੌਰ-ਬੱਦੀ ਮਾਰਗ ’ਤੇ ਅੱਜ ਭਿਆਨਕ ਸੜਕ ਹਾਦਸਾ ਵਾਪਰਿਆ। ਟਰੱਕ ਤੇ ਕਾਰ ਦੇ ਆਹਮੋ-ਸਾਹਮਣੇ ਟੱਕਰ ਹੋ ਗਈ। ਕਾਰ ਵਿੱਚ ਸਵਾਰ ਚਾਰ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਕਾਰ ਚਾਲਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸਨੂੰ ਸਥਾਨਕ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਓਵਰ ਟੇਕ ਹੋਣ ਦੀ ਵਜ੍ਹਾ ਕਰਕੇ ਵਾਪਰਿਆ। ਕਾਰ ਵਿੱਚ ਸਵਾਰ ਚਾਰ ਜਣੇ ਬੱਦੀ ਦੀ ਕਿਸੇ ਨਿੱਜੀ ਫੈਕਟਰੀ ਦੇ ਸਟਾਫ ਮੈਂਬਰ ਦੱਸੇ ਜਾ ਰਹੇ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ।