ਪੜਚੋਲ ਕਰੋ
(Source: ECI/ABP News)
ਟਿਕੈਤ ਦੇ ਫੇਕ ਅਕਾਉਂਟ ਤੋਂ ਅਸ਼ਲੀਲ ਤਸਵੀਰਾਂ ਸ਼ੇਅਰ, ਕੇਸ ਦਰਜ
ਇਸ ਫੇਕ ਅਕਾਉਂਟ ਖਿਲਾਫ ਕੌਸ਼ਾਂਬੀ ਥਾਣੇ 'ਤੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਵੀ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਨਵੀਂ ਦਿੱਲੀ: ਕੇਂਦਰ ਵੱਲੋਂ ਲਾਗੂ ਤਿੰਨ ਨਵੇਂ ਖੇਤੀ ਕਾਨੂੰਨਾਂ (Farm Laws) ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ (Farmers Protest) ਜਾਰੀ ਹੈ। ਇਸ ਅੰਦੋਲਨ ਦੌਰਾਨ ਕਿਸਾਨਾਂ ਦੇ ਸਭ ਤੋਂ ਵੱਡੇ ਹੀਰੋ ਵਜੋਂ ਕਿਸਾਨ ਨੇਤਾ ਰਾਕੇਸ਼ ਟਿਕੈਤ (Rakesh Tikait) ਉੱਭਰੇ ਹਨ ਜਿਨ੍ਹਾਂ ਦੇ ਨਾਂ 'ਤੇ ਕਈ ਫੇਕ ਅਕਾਉਂਟ ਵੀ ਐਕਟਿਵ ਹੋਏ ਹਨ। ਇਸ ਦਰਮਿਆਨ ਉਨ੍ਹਾਂ ਦੇ ਨਾਂ 'ਤੇ ਬਣੇ ਇੱਕ ਫੇਸਬੁੱਕ ਅਕਾਉਂਟ (Tikait Fake Account) ਤੋਂ ਅਸ਼ਲੀਲ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ।
ਦੱਸ ਦਈਏ ਇਸ ਫੇਕ ਅਕਾਉਂਟ ਖਿਲਾਫ ਕੌਸ਼ਾਂਬੀ ਥਾਣੇ 'ਤੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਵੀ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਦੇ ਨਾਲ ਹੀ ਬੀਜੇਪੀ ਦੇ ਨੇਤਾ ਨੰਦ ਕਿਸ਼ੋਰ ਨੇ ਉਨ੍ਹਾਂ ਬਾਰੇ ਵਿਵਾਦਤ ਟਿਪੱਣੀ ਕੀਤੀ ਹੈ। ਨੰਦ ਕਿਸ਼ੋਰ ਨੇ ਕਿਹਾ ਕਿ ਉਹ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨਾਲੋਂ ਵਧੇਰੇ ‘ਵੱਡੇ ਕਿਸਾਨ’ ਹਨ ਕਿਉਂਕਿ ਉਨ੍ਹਾਂ ਕੋਲ ਵਧੇਰੇ ਜ਼ਮੀਨ ਹੈ। ਉਨ੍ਹਾਂ ਨੇ ਰਾਕੇਸ਼ ਟਿਕੈਤ 'ਤੇ ਨਿੱਜੀ ਤੌਰ ‘ਤੇ ਵੀ ਹਮਲਾ ਕੀਤਾ ਤੇ ਦੋਸ਼ ਲਾਇਆ ਕਿ ਟਿਕੈਤ ਸਿਰਫ 2000 ਰੁਪਏ ਵਿੱਚ ਕਿਤੇ ਵੀ ਜਾਂਦੇ ਹਨ।
ਇਸ ਦੇ ਨਾਲ ਹੀ ਭਾਜਪਾ ਵਿਧਾਇਕ ਨੰਦ ਕਿਸ਼ੋਰ ਗੁਰਜਰ ਨੇ ਕਿਹਾ ਕਿ ਰਾਕੇਸ਼ ਟਿਕੈਤ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਹ ਦੇਸ਼ ਦੇ ਕਿਸਾਨਾਂ ਨੂੰ ਵੰਡ ਨਹੀਂ ਸਕਦੇ। ਇਤਿਹਾਸ ਇਸ ਨੂੰ ਯਾਦ ਰੱਖੇਗਾ।

ਇਹ ਵੀ ਪੜ੍ਹੋ: ਕਿਸਾਨਾਂ ਨੂੰ ਮਿਲਣ ਜਾ ਰਹੇ 15 ਸੰਸਦ ਮੈਂਬਰਾਂ ਨੂੰ ਰੋਕਿਆ, ਹਰਸਿਮਰਤ ਬਾਦਲ ਵੱਲੋਂ ‘ਲੋਕਤੰਤਰ ਲਈ ਕਾਲਾ ਦਿਨ’ ਕਰਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਕਾਰੋਬਾਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
