Odisha Train Accident: ਘਟਨਾ ਬਹੁਤ ਗੰਭੀਰ ਹੈ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ- PM ਮੋਦੀ
Odisha Train Accident: ਸ਼ੁੱਕਰਵਾਰ (02 ਜੂਨ) ਨੂੰ ਓਡੀਸ਼ਾ ਦੇ ਬਾਲਾਸੋਰ ਵਿੱਚ ਇਕੱਠੇ ਤਿੰਨ ਟਰੇਨਾਂ ਦੇ ਹਾਦਸੇ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਪੀਐਮ ਮੋਦੀ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ ਭਰੋਸਾ ਦਿੱਤਾ।
Odisha Train Accident: ਓੜੀਸ਼ਾ ਦੇ ਬਾਲਾਸੋਰ ਵਿੱਚ ਤਿੰਨ ਟਰੇਨਾਂ ਦੀ ਟੱਕਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਟਨਾ ਵਾਲੀ ਥਾਂ ਉੱਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੀ ਹਮਦਰਦੀ ਉਨ੍ਹਾਂ ਪਰਿਵਾਰਾਂ ਨਾਲ ਹੈ, ਜਿਨ੍ਹਾਂ ਨੇ ਇਸ ਸਮੇਂ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਇਸ ਸਰਕਾਰ ਦੀ ਤਰਜੀਹ ਹੈ ਕਿ ਵੱਧ ਤੋਂ ਵੱਧ ਬਚਾਅ ਕਿਵੇਂ ਕੀਤਾ ਜਾਵੇ ਜੋ ਮਰੀਜ਼ ਹਸਪਤਾਲ ਵਿੱਚ ਹਨ, ਉਨ੍ਹਾਂ ਦਾ ਇਲਾਜ ਕਿਵੇਂ ਕੀਤਾ ਜਾਵੇ।
ਪੀਐਮ ਮੋਦੀ ਨੇ ਕਿਹਾ ਕਿ ਇਸ ਯਾਤਰਾ ਵਿੱਚ ਕਈ ਰਾਜਾਂ ਦੇ ਯਾਤਰੀਆਂ ਨੇ ਕੁਝ ਨਾ ਕੁਝ ਗੁਆਇਆ ਹੈ। ਇਹ ਇੱਕ ਬਹੁਤ ਹੀ ਦਰਦਨਾਕ ਘਟਨਾ ਹੈ ਜੋ ਮਨ ਨੂੰ ਪਰੇਸ਼ਾਨ ਕਰਦੀ ਹੈ। ਜਖਮੀ ਹੋਏ ਲੋਕਾਂ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਹ ਮੁੱਦਾ ਸਰਕਾਰ ਲਈ ਗੰਭੀਰ ਹੈ। ਇਸ ਦੀ ਜਾਂਚ ਕੀਤੀ ਜਾਵੇਗੀ, ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
#WATCH | "It's a painful incident. Govt will leave no stone unturned for the treatment of those injured. It's a serious incident, instructions issued for probe from every angle. Those found guilty will be punished stringently. Railway is working towards track restoration. I met… pic.twitter.com/ZhyjxXrYkw
— ANI (@ANI) June 3, 2023
ਪੀਐਮ ਮੋਦੀ ਨੇ ਮਦਦ ਕਰਨ ਵਾਲਿਆਂ ਦਾ ਕੀਤਾ ਧੰਨਵਾਦ
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਜ਼ਖਮੀਆਂ ਦੀ ਮਦਦ ਕਰਨ ਵਾਲਿਆਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ, ''ਇਹ ਦਰਦਨਾਕ ਘਟਨਾ ਹੈ। ਸਰਕਾਰ ਜ਼ਖਮੀਆਂ ਦੇ ਇਲਾਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਹ ਇੱਕ ਗੰਭੀਰ ਘਟਨਾ ਹੈ, ਹਰ ਕੋਣ ਤੋਂ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ। ਦੋਸ਼ੀ ਪਾਏ ਜਾਣ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਰੇਲਵੇ ਟਰੈਕ ਨੂੰ ਬਹਾਲ ਕਰਨ ਲਈ ਕੰਮ ਕਰ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।