ਓਡੀਸ਼ਾ ਟ੍ਰੇਨ ਹਾਦਸੇ 'ਤੇ ਪੀਐਮ ਮੋਦੀ ਨੇ ਜਤਾਇਆ ਦੁੱਖ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਗੱਲ
ਪੀਐਮ ਮੋਦੀ ਨੇ ਓਡੀਸ਼ਾ ਦੇ ਬਾਲਾਸੋਰ ਵਿੱਚ ਵਾਪਰੇ ਰੇਲ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਉਹ ਓਡੀਸ਼ਾ ਵਿੱਚ ਰੇਲ ਹਾਦਸੇ ਦੀ ਘਟਨਾ ਤੋਂ ਦੁਖੀ ਹਨ।
Odisha Train Accident: ਪੀਐਮ ਮੋਦੀ ਨੇ ਓਡੀਸ਼ਾ ਦੇ ਬਾਲਾਸੋਰ ਵਿੱਚ ਵਾਪਰੇ ਰੇਲ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਪੀਐਮ ਮੋਦੀ ਨੇ ਟਵੀਟ ਕੀਤਾ ਕਿ ਉਹ ਓਡੀਸ਼ਾ ਵਿੱਚ ਵਾਪਰੇ ਰੇਲ ਹਾਦਸੇ ਦੀ ਘਟਨਾ ਤੋਂ ਦੁਖੀ ਹਨ। ਇਸ ਦੁੱਖ ਦੀ ਘੜੀ ਵਿੱਚ ਮੇਰੇ ਸੰਵੇਦਨਾ ਦੁਖੀ ਪਰਿਵਾਰਾਂ ਦੇ ਨਾਲ ਹੈ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੱਲ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਹਾਦਸੇ ਵਾਲੀ ਥਾਂ 'ਤੇ ਬਚਾਅ ਕਾਰਜ ਜਾਰੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।
ਇਹ ਹਾਦਸਾ ਬਹਾਨਗਾ ਬਾਜ਼ਾਰ ਸਟੇਸ਼ਨ 'ਤੇ ਉਸ ਸਮੇਂ ਵਾਪਰਿਆ ਜਦੋਂ ਕੋਰੋਮੰਡਲ ਐਕਸਪ੍ਰੈੱਸ ਕੋਲਕਾਤਾ ਨੇੜੇ ਸ਼ਾਲੀਮਾਰ ਸਟੇਸ਼ਨ ਤੋਂ ਚੇਨਈ ਸੈਂਟਰਲ ਜਾ ਰਹੀ ਸੀ। ਇਸ ਹਾਦਸੇ ਵਿੱਚ 50 ਤੋਂ ਵੱਧ ਯਾਤਰੀਆਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਦੇ ਨਾਲ ਹੀ 200 ਦੇ ਕਰੀਬ ਯਾਤਰੀ ਜ਼ਖਮੀ ਹੋਏ ਹਨ।
ਰੇਲ ਮੰਤਰੀ ਨੇ ਮੁਆਵਜ਼ਾ ਦੇਣ ਦਾ ਕੀਤਾ ਐਲਾਨ
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 10 ਲੱਖ ਰੁਪਏ, ਗੰਭੀਰ ਰੂਪ ਨਾਲ ਜ਼ਖਮੀ ਹੋਏ ਯਾਤਰੀਆਂ ਲਈ 2 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਲਈ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
Ex-gratia compensation to the victims of this unfortunate train accident in Odisha;
— Ashwini Vaishnaw (@AshwiniVaishnaw) June 2, 2023
₹10 Lakh in case of death,
₹2 Lakh towards grievous and ₹50,000 for minor injuries.
ਇਹ ਵੀ ਪੜ੍ਹੋ: Odisha Train Accident: 'ਅਸੀਂ ਟਰੇਨ 'ਚ ਬੈਠੇ ਸੀ, ਅਚਾਨਕ...', ਟਰੇਨ 'ਚ ਬੈਠੇ ਯਾਤਰੀ ਨੇ ਦੱਸਿਆ ਕਿਵੇਂ ਹੋਇਆ ਹਾਦਸਾ