ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ, ਕਿਹਾ ਰੇਲ ਹਾਦਸੇ ਨੂੰ ਲੈ ਕੇ ਨਹੀਂ ਹੋਣੀ ਚਾਹੀਦੀ ਸਿਆਸਤ...
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਐਤਵਾਰ ਨੂੰ ਓਡੀਸ਼ਾ ਰੇਲ ਹਾਦਸੇ 'ਤੇ ਰਾਜਨੀਤੀ ਕਰਨ ਲਈ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ।
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਉੜੀਸਾ ਦੇ ਬਾਲਾਸੋਰ ਜ਼ਿਲ੍ਹੇ ਵਿੱਚ ਹੋਏ ਭਿਆਨਕ ਰੇਲ ਹਾਦਸੇ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁੱਦਿਆਂ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ। ਦੇਸ਼ ਨੂੰ ਇਕੱਠੇ ਹੋਣ ਦੀ ਲੋੜ ਹੈ।
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮਹਾਰਾਸ਼ਟਰ ਦੇ ਪੁਣੇ ਵਿੱਚ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ। ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਹਰ ਸੰਭਵ ਇਲਾਜ ਮੁਹੱਈਆ ਕਰਵਾਉਣ 'ਤੇ ਹੈ। ਬਹੁਤ ਸਾਰੀਆਂ ਜਾਨਾਂ ਗਈਆਂ ਹਨ ਅਤੇ ਮੈਂ ਮਹਿਸੂਸ ਕਰਦਾ ਹਾਂ ਕਿ ਅਜਿਹੇ ਮੁੱਦਿਆਂ ਦਾ ਰਾਜਨੀਤੀਕਰਨ ਨਹੀਂ ਕੀਤਾ ਜਾਣਾ ਚਾਹੀਦਾ ਹੈ। ਦੇਸ਼ ਨੂੰ ਇਕੱਠੇ ਹੋਣ ਦੀ ਲੋੜ ਹੈ।
#WATCH | We are investigating the cause of the incident, currently our focus is to provide the best possible treatment to the injured. Several people have lost their lives and I think the politicisation of such issues should not be done. The country needs to come together: Union… pic.twitter.com/0E1eiC2yHz
— ANI (@ANI) June 4, 2023
ਇਹ ਵੀ ਪੜ੍ਹੋ: Odisha Rail Accident: ਕਿਵੇਂ ਵਾਪਰਿਆ ਬਾਲਾਸੋਰ ਰੇਲ ਹਾਦਸਾ, ਰੇਲਵੇ ਬੋਰਡ ਨੇ ਦੱਸਿਆ ਕਾਰਨ, ਦੇਖੋ ਵੀਡੀਓ
ਉੱਥੇ ਹੀ ਅਨੁਰਾਗ ਠਾਕੁਰ ਨੇ ਟਵੀਟ ਕਰਕੇ ਕਿਹਾ ਕਿ ਸਰਕਾਰ ਨੇ ਆਪਣੇ ਵੱਲੋਂ ਪੂਰਾ ਸਹਿਯੋਗ ਦੇਣ ਦਾ ਕੰਮ ਕੀਤਾ ਹੈ। ਘਟਨਾ ਦਾ ਕਾਰਨ ਕੀ ਸੀ, ਇਸ ਦੀ ਜਾਂਚ ਕੀਤੀ ਜਾਵੇਗੀ। ਫਿਲਹਾਲ ਜ਼ਖਮੀਆਂ ਦੀ ਮਦਦ ਕਰਨਾ ਸਾਡੀ ਪਹਿਲ ਹੈ। ਸਿਆਸੀ ਪਾਰਟੀਆਂ ਨੂੰ ਇਸ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਇਸ ਹਾਦਸੇ ਵਿੱਚ ਸਰਕਾਰ ਨੂੰ ਜੋ ਕਦਮ ਚੁੱਕਣੇ ਪਏ, ਉਹ ਚੁੱਕੇ ਗਏ ਹਨ।
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਬਾਲਾਸੋਰ ਦੇ ਬਹੰਗਾ ਬਾਜ਼ਾਰ ਰੇਲਵੇ ਸਟੇਸ਼ਨ ਨੇੜੇ ਕੋਰੋਮੰਡਲ ਐਕਸਪ੍ਰੈਸ ਮੇਨ ਲਾਈਨ ਦੀ ਬਜਾਏ ਲੂਪ ਲਾਈਨ 'ਤੇ ਚੜ੍ਹ ਗਈ, ਜਿਸ ਕਾਰਨ ਇਹ ਉਥੇ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਈ। ਇਸ ਦੇ ਨਾਲ ਹੀ ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਵੀ ਇਸ ਹਾਦਸੇ ਦੀ ਲਪੇਟ 'ਚ ਆ ਗਈ। ਇਸ ਹਾਦਸੇ ਵਿੱਚ 275 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਹਜ਼ਾਰ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ। ਤੁਹਾਨੂੰ ਦੱਸ ਦਈਏ ਕਿ ਇਸ ਭਿਆਨਕ ਹਾਦਸੇ ਵਿੱਚ ਕਿੰਨੇ ਲੋਕਾਂ ਨੇ ਆਪਣਿਆਂ ਨੂੰ ਗੁਆਇਆ ਹੈ ਅਤੇ ਦੁਖੀ ਹਿਰਦੇ ਨਾਲ ਉਨ੍ਹਾਂ ਦੀਆਂ ਲਾਸ਼ਾਂ ਖ਼ੁਦ ਚੁੱਕ ਰਹੇ ਹਨ। ਇਸ ਭਿਆਨਕ ਹਾਦਸੇ ਨੂੰ ਬਿਲਕੁਲ ਵੀ ਭੁਲਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ: Odisha Train Accident 'ਚ ਇੱਕ ਹੋਰ ਗ਼ਲਤੀ, ਮੌਤਾਂ ਦੀ ਗਿਣਤੀ ਵਿੱਚ ਹੋਇਆ ਹੇਰ-ਫੇਰ !