Odisha Train Accident: ਬਾਲਾਸੋਰ ਜ਼ਿਲ੍ਹੇ ਦੇ ਬਹੰਗਾ ਵਿਖੇ ਹੋਏ ਰੇਲ ਹਾਦਸੇ ਵਿੱਚ 288 ਨਹੀਂ ਸਗੋਂ 275 ਲੋਕਾਂ ਦੀ ਮੌਤ ਹੋ ਗਈ ਸੀ। ਓਡੀਸ਼ਾ ਦੇ ਮੁੱਖ ਸਕੱਤਰ ਨੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ।


ਸੂਬੇ ਦੇ ਮੁੱਖ ਸਕੱਤਰ ਪ੍ਰਦੀਪ ਕੁਮਾਰ ਜੇਨਾ ਨੇ ਦੱਸਿਆ ਕਿ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 275 ਹੈ। ਹਾਲਾਂਕਿ ਪਹਿਲਾਂ ਮਰਨ ਵਾਲਿਆਂ ਦਾ ਅਧਿਕਾਰਤ ਅੰਕੜਾ 288 ਸੀ। ਉਹਨਾਂ ਨੇ ਮੀਡੀਆ ਨੂੰ ਦੱਸਿਆ ਕਿ ਹਾਦਸੇ ਤੋਂ ਬਾਅਦ ਕੁਝ ਲਾਸ਼ਾਂ ਦੀ ‘ਡਬਲ ਕਾਊਂਟਿੰਗ’ ਹੋਈ।


ਹੁਣ ਬਾਲਾਸੌਰ ਦੇ ਜ਼ਿਲ੍ਹਾ ਕੁਲੈਕਟਰ ਨੇ ਸਭ ਕੁਝ ਜਾਂਚਣ ਤੋਂ ਬਾਅਦ ਅੰਤਿਮ ਰਿਪੋਰਟ ਦੇ ਦਿੱਤੀ ਹੈ। ਉਨ੍ਹਾਂ ਦੇ ਲਿਖਤੀ ਰਿਕਾਰਡ ਅਨੁਸਾਰ ਬਹਿੰਗਾ ਰੇਲ ਹਾਦਸੇ ਵਿੱਚ 275 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ 78 ਲਾਸ਼ਾਂ ਦੀ ਪਛਾਣ ਕਰ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।


 






 


 ਅਜੇ ਬਾਕੀ ਹੈ 187 ਲਾਸ਼ਾਂ ਦੀ ਪਛਾਣ


ਇਸ ਦੇ ਨਾਲ ਹੀ ਬਾਕੀ 10 ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਉਨ੍ਹਾਂ ਦੇ ਵਾਰਸਾਂ ਹਵਾਲੇ ਕਰ ਦਿੱਤਾ ਜਾਵੇਗਾ। ਬਾਕੀ 187 ਲਾਸ਼ਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਜਾਰੀ ਹੈ।


ਮੁੱਖ ਸਕੱਤਰ ਨੇ ਕਿਹਾ ਹੈ ਕਿ ਲਾਸ਼ਾਂ ਦੀ ਸ਼ਨਾਖਤ ਅਤੇ ਸਵੀਕ੍ਰਿਤੀ ਲਈ ਟਰੋਲ-ਫ੍ਰੀ ਨੰਬਰ 18003450061 ਜਾਰੀ ਕੀਤਾ ਗਿਆ ਹੈ। ਲਾਸ਼ਾਂ ਦੀ ਸ਼ਨਾਖਤ ਲਈ ਆਉਣ ਵਾਲੇ ਲੋਕ ਇਸ ਨੰਬਰ 'ਤੇ ਕਾਲ ਕਰ ਸਕਦੇ ਹਨ। ਸਾਡੇ ਅਧਿਕਾਰੀ ਉਨ੍ਹਾਂ ਦੀ ਮਦਦ ਕਰਨਗੇ। 1929 ਟੋਲ ਫ੍ਰੀ ਨੰਬਰ ਸਿਰਫ ਓਡੀਸ਼ਾ ਦੇ ਲੋਕਾਂ ਲਈ ਜਾਰੀ ਕੀਤਾ ਗਿਆ ਹੈ।