Odisha Train Tragedy : ਓਡੀਸ਼ਾ ਰੇਲ ਹਾਦਸੇ ਮਾਮਲੇ ਵਿੱਚ ਸੱਤ ਰੇਲਵੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਖਣ-ਪੂਰਬੀ ਰੇਲਵੇ ਦੇ ਜੀਐਮ ਅਨਿਲ ਕੁਮਾਰ ਮਿਸ਼ਰਾ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਹਾਦਸੇ 'ਚ 293 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ ਅਤੇ 1000 ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ।
ਇਸ ਤੋਂ ਪਹਿਲਾਂ ਸੀਬੀਆਈ ਨੇ ਓਡੀਸ਼ਾ ਦੇ ਬਾਲਾਸੋਰ ਵਿੱਚ ਹੋਏ ਦਰਦਨਾਕ ਰੇਲ ਹਾਦਸੇ ਵਿੱਚ ਸ਼ੁੱਕਰਵਾਰ ਨੂੰ ਤਿੰਨ ਰੇਲਵੇ ਕਰਮਚਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਤਿੰਨਾਂ ਦੇ ਨਾਂ ਸੀਨੀਅਰ ਸੈਕਸ਼ਨ ਇੰਜੀਨੀਅਰ ਅਰੁਣ ਕੁਮਾਰ ਮਹੰਤੋ, ਸੀਨੀਅਰ ਸੈਕਸ਼ਨ ਇੰਜੀਨੀਅਰ ਮੁਹੰਮਦ ਅਮੀਰ ਖਾਨ ਅਤੇ ਟੈਕਨੀਸ਼ੀਅਨ ਪੱਪੂ ਕੁਮਾਰ ਹਨ। ਆਈਪੀਸੀ ਦੀਆਂ ਧਾਰਾਵਾਂ 304 (ਗੈਰ ਇਰਾਦਾ ਕਤਲ ) ਅਤੇ 201 (ਸਬੂਤ ਨੂੰ ਨਸ਼ਟ ਕਰਨਾ) ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।
293 ਲੋਕਾਂ ਦੀ ਹੋਈ ਸੀ ਮੌਤ
ਦਰਅਸਲ, ਬਹਾਨਾਗਾ ਬਾਜ਼ਾਰ ਰੇਲਵੇ ਸਟੇਸ਼ਨ ਨੇੜੇ 2 ਜੂਨ ਨੂੰ ਸ਼ਾਮ 7 ਵਜੇ ਦੇ ਕਰੀਬ ਕੋਰੋਮੰਡਲ ਐਕਸਪ੍ਰੈਸ ਸਟੇਸ਼ਨ 'ਤੇ ਖੜ੍ਹੀ ਇੱਕ ਮਾਲ ਗੱਡੀ ਨਾਲ ਟਕਰਾ ਗਈ ਸੀ। ਇਸ ਤੋਂ ਬਾਅਦ ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਵੀ ਇਸ ਦੀ ਲਪੇਟ 'ਚ ਆ ਗਈ। ਇਸ ਰੇਲ ਹਾਦਸੇ ਵਿੱਚ 293 ਲੋਕਾਂ ਦੀ ਮੌਤ ਹੋ ਗਈ ਸੀ ਅਤੇ 1000 ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ।
ਦਰਅਸਲ, ਬਹਾਨਾਗਾ ਬਾਜ਼ਾਰ ਰੇਲਵੇ ਸਟੇਸ਼ਨ ਨੇੜੇ 2 ਜੂਨ ਨੂੰ ਸ਼ਾਮ 7 ਵਜੇ ਦੇ ਕਰੀਬ ਕੋਰੋਮੰਡਲ ਐਕਸਪ੍ਰੈਸ ਸਟੇਸ਼ਨ 'ਤੇ ਖੜ੍ਹੀ ਇੱਕ ਮਾਲ ਗੱਡੀ ਨਾਲ ਟਕਰਾ ਗਈ ਸੀ। ਇਸ ਤੋਂ ਬਾਅਦ ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਵੀ ਇਸ ਦੀ ਲਪੇਟ 'ਚ ਆ ਗਈ। ਇਸ ਰੇਲ ਹਾਦਸੇ ਵਿੱਚ 293 ਲੋਕਾਂ ਦੀ ਮੌਤ ਹੋ ਗਈ ਸੀ ਅਤੇ 1000 ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ।
ਰੇਲਵੇ ਦੀ ਰਿਪੋਰਟ 'ਚ ਕੀ ਆਇਆ?
ਰੇਲਵੇ ਨੇ ਇਸ ਭਿਆਨਕ ਰੇਲ ਹਾਦਸੇ ਤੋਂ ਬਾਅਦ ਜਾਂਚ ਲਈ ਇੱਕ ਕਮੇਟੀ ਬਣਾਈ ਸੀ। ਇਸ ਦੇ ਨਾਲ ਹੀ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਹੈ। ਇਸ ਕਮੇਟੀ ਨੇ ਪਾਇਆ ਹੈ ਕਿ ਹਾਦਸੇ ਦਾ ਮੁੱਖ ਕਾਰਨ ‘ਗਲਤ ਸਿਗਨਲ’ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਨੇਦਿੱਲੀ 'ਚ ਯਮੁਨਾ ਦੇ ਪਾਣੀ ਦੇ ਪੱਧਰ ਨੇ ਤੋੜਿਆ 45 ਸਾਲ ਪੁਰਾਣਾ ਰਿਕਾਰਡ, ਨੀਵੇਂ ਇਲਾਕਿਆਂ 'ਚ ਹੜ੍ਹ ਦਾ ਖਤਰਾ
ਇਹ ਵੀ ਪੜ੍ਹੋ : ਓਡੀਸ਼ਾ ਰੇਲ ਹਾਦਸੇ 'ਚ 7 ਰੇਲਵੇ ਕਰਮਚਾਰੀ ਮੁਅੱਤਲ , 293 ਤੋਂ ਵੱਧ ਲੋਕਾਂ ਦੀ ਹੋਈ ਸੀ ਮੌਤ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ