ਪੜਚੋਲ ਕਰੋ

ਰਾਮ ਰਹੀਮ ਨੂੰ ਜੇਲ੍ਹੋਂ ਕੱਢਣ ਲਈ ਪੂਰਾ ਟਿੱਲ, ਅਫਸਰ ਰਿਪੋਰਟ ਤਿਆਰ ਕਰਨ 'ਚ ਜੁਟੇ

ਗੁਰਮੀਤ ਰਾਮ ਰਹੀਮ ਸਿੱਧੇ ਤੌਰ 'ਤੇ ਜ਼ਮੀਨ ਦਾ ਮਾਲਕ ਨਹੀਂ। ਡੇਰਾ ਸਿਰਸਾ ਦੇ ਟਰੱਸਟ ਦੇ ਨੁਮਾਇੰਦੇ ਵਜੋਂ ਰਾਮ ਰਹੀਮ ਨੂੰ ਕਿਸਾਨ ਠਹਿਰਾਇਆ ਜਾ ਸਕਦਾ ਹੈ। ਡੇਰਾ ਸਿਰਸਾ ਕੋਲ ਤਕਰੀਬਨ 1200 ਏਕੜ ਜ਼ਮੀਨ ਹੈ, ਜਿਸ ਵਿੱਚੋਂ ਤਕਰੀਬਨ 250 ਏਕੜ ਜ਼ਮੀਨ 'ਤੇ ਖੇਤੀ ਹੁੰਦੀ ਹੈ।

ਸਿਰਸਾ: ਬਲਾਤਕਾਰ ਤੇ ਕਤਲ ਦੇ ਦੋਸ਼ਾਂ ਵਿੱਚ ਸਜ਼ਾਯਾਫ਼ਤਾ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਖੇਤੀ ਕਰਨ ਖਾਤਰ ਲਾਈ ਪੈਰੋਲ ਅਰਜ਼ੀ ਦੇ ਨਿਬੇੜੇ ਲਈ ਸਰਕਾਰ ਤੇ ਪ੍ਰਸ਼ਾਸਨ ਦਾ ਪੂਰਾ ਜ਼ੋਰ ਲੱਗਾ ਹੋਇਆ ਹੈ। ਬੇਸ਼ੱਕ ਹਰਿਆਣਾ ਦੇ ਪੈਰੋਲ ਕਾਨੂੰਨ ਮੁਤਾਬਕ ਰਾਮ ਰਹੀਮ ਸਿੱਧੇ ਤੌਰ 'ਤੇ ਇਸ ਦਾ ਹੱਕਦਾਰ ਨਹੀਂ ਬਣਦਾ, ਪਰ ਉਂਗਲ ਟੇਢੀ ਕਰਕੇ ਘਿਓ ਕੱਢਣ ਦੀ ਕੋਸ਼ਿਸ਼ ਹੋ ਰਹੀ ਹੈ। ਦਰਅਸਲ, ਹਰਿਆਣਾ ਪ੍ਰਿਜ਼ਨਰ ਐਕਟ 1988 ਮੁਤਾਬਕ ਕਿਸੇ ਕੈਦੀ ਨੂੰ ਖੇਤੀ ਲਈ ਪੈਰੋਲ ਤਾਂ ਹੀ ਮਿਲ ਸਕਦੀ ਹੈ ਜੇਕਰ ਉਹ ਖ਼ੁਦ ਜ਼ਮੀਨ ਦਾ ਮਾਲਕ ਹੋਵੇ ਜਾਂ ਆਪਣੇ ਪਿਤਾ ਦੀ ਜ਼ਮੀਨ 'ਤੇ ਖੇਤੀ ਕਰਦਾ ਹੋਵੇ ਪਰ ਗੁਰਮੀਤ ਰਾਮ ਰਹੀਮ ਸਿੱਧੇ ਤੌਰ 'ਤੇ ਜ਼ਮੀਨ ਦਾ ਮਾਲਕ ਨਹੀਂ। ਡੇਰਾ ਸਿਰਸਾ ਦੇ ਟਰੱਸਟ ਦੇ ਨੁਮਾਇੰਦੇ ਵਜੋਂ ਰਾਮ ਰਹੀਮ ਨੂੰ ਕਿਸਾਨ ਠਹਿਰਾਇਆ ਜਾ ਸਕਦਾ ਹੈ। ਡੇਰਾ ਸਿਰਸਾ ਕੋਲ ਤਕਰੀਬਨ 1200 ਏਕੜ ਜ਼ਮੀਨ ਹੈ, ਜਿਸ ਵਿੱਚੋਂ ਤਕਰੀਬਨ 250 ਏਕੜ ਜ਼ਮੀਨ 'ਤੇ ਖੇਤੀ ਹੁੰਦੀ ਹੈ। ਜੇਕਰ ਸਿਰਸਾ ਦੇ ਜ਼ਮੀਨ ਰਿਕਾਰਡ ਵਿੱਚ ਰਾਮ ਰਹੀਮ ਦਾ ਕੰਮ ਨਹੀਂ ਬਣਦਾ ਤਾਂ ਉਸ ਦੇ ਜੱਦੀ ਪਿੰਡ ਗੁਰੂਸਰ ਮੋੜੀਆਂ ਤੋਂ ਵੀ ਮੰਗਵਾਈ ਜਾ ਸਕਦੀ ਹੈ। ਚੋਣਾਂ ਨੇੜੇ ਹੋਣ ਕਰਕੇ ਤੇ ਸਰਕਾਰ ਦੀ ਬਦਖੋਹੀ ਹੋਣ ਕਰਕੇ ਇਸ ਮਾਮਲੇ ਬਾਰੇ ਤਹਿਸੀਲਦਾਰ, ਪਟਵਾਰੀ ਤੋਂ ਲੈ ਕੇ ਡੀਸੀ ਮੈਜਿਸਟ੍ਰੇਟ ਤਕ ਕੋਈ ਵੀ ਅਧਿਕਾਰੀ ਬੋਲਣ ਲਈ ਤਿਆਰ ਨਹੀਂ। ਅਧਿਕਾਰੀ ਸਿਰਫ ਇਹੋ ਕਹਿ ਰਹੇ ਹਨ ਕਿ 25 ਦਿਨ ਦਾ ਸਮਾਂ ਹੈ ਅਸੀਂ ਰਿਪੋਰਟ ਤਿਆਰ ਕਰਕੇ ਮੀਡੀਆ ਨਾਲ ਗੱਲ ਕਰਾਂਗੇ। ਪਰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਇਸ ਮਾਮਲੇ ਦੇ ਤੂਲ ਫੜਨ ਤੋਂ ਬਾਅਦ ਬਿਆਨ ਦਿੱਤਾ ਹੈ ਕਿ ਅਸੀਂ ਕਿਸੇ ਨੂੰ ਪੈਰੋਲ ਮੰਗਣ ਤੋਂ ਰੋਕ ਨਹੀਂ ਸਕਦੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਮੰਤਰੀ ਵੀ ਰਾਮ ਰਹੀਮ ਦੀ ਪੈਰੋਲ 'ਤੇ ਰਿਹਾਈ ਦਾ ਪੁਰਜ਼ੋਰ ਸਮਰਥਨ ਕਰ ਚੁੱਕੇ ਹਨ। ਦੂਜੇ ਪਾਸੇ, ਰਾਮ ਰਹੀਮ ਵੱਲੋਂ ਕਤਲ ਕੀਤੇ ਗਏ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਪੁੱਤਰ ਅੰਸ਼ੁਲ ਛੱਤਰਪਤੀ ਦਾ ਕਹਿਣਾ ਹੈ ਕਿ ਡੇਰਾ ਸਿਰਸਾ ਮੁਖੀ ਜੇਲ੍ਹ ਤੋਂ ਬਾਹਰ ਆ ਕੇ ਪੰਜਾਬ ਤੇ ਹਰਿਆਣਾ ਦੇ ਅਮਨ-ਕਾਨੂੰਨ ਲਈ ਖ਼ਤਰਾ ਬਣ ਸਕਦਾ ਹੈ। ਉਨ੍ਹਾਂ ਆਪਣੀ ਤੇ ਪਰਿਵਾਰ ਦੀ ਜਾਨ ਨੂੰ ਵੀ ਖ਼ਤਰਾ ਦੱਸਿਆ। ਅੰਸ਼ੁਲ ਨੇ ਕਿਹਾ ਕਿ ਜੇਕਰ ਰਾਮ ਰਹੀਮ ਨੂੰ ਪੈਰੋਲ ਮਿਲਦੀ ਹੈ ਤਾਂ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget