ਨਵੀਂ ਦਿੱਲੀ: ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖ ਕੇ ਕਿਹਾ, "ਅੱਜ 3 ਵਜੇ ਮੰਤਰੀ ਮੰਡਲ ਦੀ ਮੀਟਿੰਗ ਵੀ ਸ਼ਾਮਲ ਹੋਵਾਗਾਂ, ਪਰ ਮੈਂ ਉਮੀਦ ਕਰਦਾ ਹਾਂ ਕਿ ਉੱਥੇ ਮੇਰੇ ਨਾਲ ਕੁੱਟਮਾਰ ਜਾਂ ਬੁਰਾ ਵਰਤਾਓ ਨਹੀਂ ਹੋਵੇਗਾ।" ਕੁੱਟਮਾਰ ਹੋਣ ਤੋਂ ਬਾਅਦ ਪਹਿਲੀ ਵਾਰ ਮੁੱਖ ਸਕੱਤਰ ਕੈਬਨਿਟ ਮੀਟਿੰਗ ਵਿੱਚ ਹਿੱਸਾ ਲੈਣਗੇ।
ਅੰਸ਼ੂ ਪ੍ਰਕਾਸ਼ ਨੇ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖ ਕੇ ਇਹ ਗੱਲਾਂ ਕੀਤੀਆਂ। ਉਨ੍ਹਾਂ ਕਿਹਾ, "ਮੈਨੂੰ ਉਮੀਦ ਹੈ ਕਿ ਮੀਟਿੰਗ ਦੌਰਾਨ ਮਰਿਆਦਾ ਦੀ ਪਾਲਣਾ ਕੀਤੀ ਜਾਵੇਗੀ ਤੇ ਸਾਰੇ ਅਧਿਕਾਰੀਆਂ ਦੇ ਮਾਣ ਦੀ ਦੇਖਭਾਲ ਕੀਤੀ ਜਾਵੇਗੀ।"
ਅੱਜ ਦਿੱਲੀ 'ਚ ਮੁੱਖ ਮੰਤਰੀ ਨਾਲ ਕੈਬਨਿਟ ਦੀ ਬੈਠਕ ਹੈ ਜਿੱਥੇ ਦਿੱਲੀ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਤਰੀਕ ਤੈਅ ਹੋਵੇਗੀ। ਅੰਸ਼ੂ ਪ੍ਰਕਾਸ਼ ਨੇ ਦੋਸ਼ ਲਾਇਆ ਸੀ ਕਿ ਕੇਜਰੀਵਾਲ ਦੇ ਘਰ ਹੋਈ ਬੈਠਕ ਦੌਰਾਨ ਉਸ ਨਾਲ ਵਿਧਾਇਕਾਂ ਨੇ ਕੁੱਟਮਾਰ ਕੀਤੀ ਸੀ।