ਤਿਰੂਵਨੰਤਪੁਰਮ: ਕੇਰਲਾ ਵਿਚ ਜਹਾਜ਼ ਹਾਦਸੇ ਦੇ ਰਾਹਤ ਤੇ ਬਚਾਅ ਕਾਰਜਾਂ ਵਿਚ ਸ਼ਾਮਲ 22 ਅਧਿਕਾਰੀ ਕੋਰੋਨਾ ਪੌਜ਼ੇਟਿਵ ਪਾਏ ਗਏ। ਇਨ੍ਹਾਂ ਵਿਚ ਜ਼ਿਲ੍ਹਾ ਕੁਲੈਕਟਰ ਅਤੇ ਸਥਾਨਕ ਪੁਲਿਸ ਮੁਖੀ ਵੀ ਸ਼ਾਮਲ ਹਨ। ਮੱਲਾਪੁਰਮ ਦੇ ਮੈਡੀਕਲ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਦੱਸ ਦਈਏ ਕਿ ਕੇਂਦਰ ਸਰਕਾਰ ਦੇ ਵੰਦੇ ਭਾਰਤ ਮਿਸ਼ਨ ਦੇ ਤਹਿਤ ਦੁਬਈ ਤੋਂ ਯਾਤਰੀਆਂ ਨੂੰ ਲੈ ਕੇ ਜਾ ਰਿਹਾ ਜਹਾਜ਼ ਕੇਰਲਾ ਵਿੱਚ ਕਰੈਸ਼ ਹੋ ਗਿਆ ਸੀ। ਕੋਰੋਨਾ ਮਹਾਮਾਰੀ ਕਰਕੇ ਇਹ ਯਾਤਰੀ ਉੱਥੇ ਹੀ ਫਸੇ ਹੋਏ ਸੀ, ਇੱਸ ਜਹਾਜ਼ 'ਚ 184 ਯਾਤਰੀ ਸਵਾਰ ਸੀ।
ਕੋਜ਼ੀਕੋਡ ਪਲੇਨ ਕਰੈਸ਼ ਵਿੱਚ 18 ਵਿਅਕਤੀਆਂ ਦੀ ਮੌਤ ਹੋਈ ਸੀ, ਜਦੋਂ ਕਿ ਦੋ ਦਰਜਨ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਨਗਰਿਕ ਹਵਾਬਾਜ਼ੀ ਮੰਤਰਾਲੇ ਹਰਦੀਪ ਸਿੰਘ ਪੁਰੀ ਨੇ ਕੋਜ਼ੀਕੋਡ ਜਹਾਜ਼ ਹਾਦਸੇ ਦੀ ਜਾਂਚ ਦੇ ਆਦੇਸ਼ ਦਿੱਤੇ। ਪੁਰੀ ਨੇ ਕਿਹਾ ਸੀ ਕਿ ਏਅਰਕਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਇਸ ਮਾਮਲੇ ਦੀ ਰਸਮੀ ਜਾਂਚ ਕਰੇਗੀ। AAIB ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦਾ ਇੱਕ ਵਿਭਾਗ ਹੈ, ਜੋ ਦੇਸ਼ ਵਿੱਚ ਹਵਾਈ ਜਹਾਜ਼ਾਂ ਦੇ ਹਾਦਸਿਆਂ ਅਤੇ ਹਾਦਸਿਆਂ ਦੀ ਜਾਂਚ ਕਰਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Kerala Plane Crash: ਰਾਹਤ ਅਤੇ ਬਚਾਅ ਕਾਰਜ ਵਿਚ ਲੱਗੇ 22 ਅਧਿਕਾਰੀ ਕੋਰੋਨਾ ਪੌਜ਼ੇਟਿਵ
ਏਬੀਪੀ ਸਾਂਝਾ
Updated at:
14 Aug 2020 03:36 PM (IST)
Air India Express Plane Crash: ਕੇਰਲਾ ਵਿੱਚ ਹੋਏ ਜਹਾਜ਼ ਹਾਦਸੇ ਦੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸ਼ਾਮਲ 22 ਅਧਿਕਾਰਤ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਕੁਲੈਕਟਰ ਅਤੇ ਸਥਾਨਕ ਪੁਲਿਸ ਮੁਖੀ ਵੀ ਸ਼ਾਮਲ ਹਨ।
- - - - - - - - - Advertisement - - - - - - - - -