Manipur: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ (29 ਨਵੰਬਰ) ਨੂੰ ਕਿਹਾ ਕਿ ਮਨੀਪੁਰ ਵਿੱਚ ਸਭ ਤੋਂ ਪੁਰਾਣਾ ਹਥਿਆਰਬੰਦ ਸਮੂਹ UNLF ਹਿੰਸਾ ਛੱਡਣ ਅਤੇ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਲਈ ਸਹਿਮਤ ਹੋ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ UNLF ਨੇ ਸ਼ਾਂਤੀ ਸਮਝੌਤੇ 'ਤੇ ਦਸਤਖਤ ਕਰ ਦਿੱਤੇ ਹਨ।
ਗ੍ਰਹਿ ਮੰਤਰੀ ਸ਼ਾਹ ਨੇ ਆਪਣੇ ਐਕਸ ਹੈਂਡਲ 'ਤੇ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਹੋਇਆਂ ਕਿਹਾ, "ਇਹ ਇੱਕ ਇਤਿਹਾਸਕ ਪ੍ਰਾਪਤੀ ਹੋਈ ਹੈ!" ਉੱਤਰ-ਪੂਰਬ ਵਿੱਚ ਸਥਾਈ ਸ਼ਾਂਤੀ ਸਥਾਪਤ ਕਰਨ ਲਈ ਮੋਦੀ ਸਰਕਾਰ ਦੇ ਅਣਥੱਕ ਯਤਨਾਂ ਵਿੱਚ ਇੱਕ ਨਵਾਂ ਅਧਿਆਏ ਜੁੜ ਗਿਆ ਹੈ ਕਿਉਂਕਿ ਯੂਨਾਈਟਿਡ ਨੈਸ਼ਨਲ ਲਿਬਰੇਸ਼ਨ ਫਰੰਟ (ਯੂਐਨਐਲਐਫ) ਨੇ ਅੱਜ ਨਵੀਂ ਦਿੱਲੀ ਵਿੱਚ ਇੱਕ ਸ਼ਾਂਤੀ ਸਮਝੌਤੇ 'ਤੇ ਦਸਤਖਤ ਕੀਤੇ ਹਨ।
ਇਹ ਵੀ ਪੜ੍ਹੋ: Gurpatwant Singh Pannun: ਖਾਲਿਸਤਾਨੀ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜਿਸ਼ ਦੇ ਦੋਸ਼ਾਂ ਮਗਰੋਂ ਭਾਰਤ ਨੇ ਚੁੱਕਿਆ ਵੱਡਾ ਕਦਮ
ਗ੍ਰਹਿ ਮੰਤਰੀ ਨੇ ਕਿਹਾ, ''ਮਣੀਪੁਰ ਦਾ ਸਭ ਤੋਂ ਪੁਰਾਣਾ ਘਾਟੀ ਅਧਾਰਤ ਹਥਿਆਰਬੰਦ ਸਮੂਹ, ਯੂਐਨਐਲਐਫ, ਹਿੰਸਾ ਛੱਡਣ ਅਤੇ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਲਈ ਸਹਿਮਤ ਹੋ ਗਿਆ ਹੈ। ਮੈਂ ਲੋਕਤੰਤਰੀ ਪ੍ਰਕਿਰਿਆਵਾਂ ਵਿੱਚ ਉਨ੍ਹਾਂ ਦਾ ਸੁਆਗਤ ਕਰਦਾ ਹਾਂ ਅਤੇ ਸ਼ਾਂਤੀ ਅਤੇ ਪ੍ਰਗਤੀ ਦੇ ਮਾਰਗ 'ਤੇ ਉਨ੍ਹਾਂ ਦੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।
ਇੱਕ ਹੋਰ ਪੋਸਟ ਵਿੱਚ ਗ੍ਰਹਿ ਮੰਤਰੀ ਨੇ ਕਿਹਾ, “ਅੱਜ ਭਾਰਤ ਸਰਕਾਰ ਅਤੇ ਮਨੀਪੁਰ ਸਰਕਾਰ ਵਲੋਂ UNLF ਨਾਲ ਹਸਤਾਖਰ ਕੀਤੇ ਗਏ ਸ਼ਾਂਤੀ ਸਮਝੌਤਾ ਛੇ ਦਹਾਕਿਆਂ ਤੋਂ ਲੰਬੇ ਹਥਿਆਰਬੰਦ ਅੰਦੋਲਨ ਦੇ ਅੰਤ ਨੂੰ ਦਰਸਾਉਂਦਾ ਹੈ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਾਵੇਸ਼ੀ ਵਿਕਾਸ ਦੇ ਵਿਜ਼ਨ ਨੂੰ ਸਾਕਾਰ ਕਰਨ ਅਤੇ ਉੱਤਰ-ਪੂਰਬੀ ਭਾਰਤ ਵਿੱਚ ਨੌਜਵਾਨਾਂ ਨੂੰ ਬਿਹਤਰ ਭਵਿੱਖ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਪ੍ਰਾਪਤੀ ਹੈ।
ਇਹ ਵੀ ਪੜ੍ਹੋ: Bhivani news: ਗੋਲੀਆਂ ਚਲਾ ਰਹੇ ਚਾਰ ਬਦਮਾਸ਼ਾਂ ਨੂੰ ਮਹਿਲਾ ਨੇ ਝਾਝੂ ਨਾਲ ਭਜਾਇਆ, ਔਰਤ ਦੀ ਹਿੰਮਤ ਨੂੰ ਸਲਾਮ, ਵੇਖੋ ਵੀਡੀਓ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।