ਨਵੀਂ ਦਿੱਲੀ: ਨਵੇਂ ਖੇਤੀਬਾੜੀ ਕਾਨੂੰਨ ਨੂੰ ਲੈ ਕੇ ਕਿਸਾਨਾਂ ਦੇ ਅੰਦੋਲਨ ਉੱਪਰ ਰਾਜਨੀਤੀ ਵੀ ਤਿੱਖੀ ਹੋ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਸਿੰਘੂ ਸਰਹੱਦ ਦਾ ਦੌਰਾ ਕੀਤਾ ਤੇ ਅੰਦੋਲਨਕਾਰੀ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਸੀਐਮ ਕੇਜਰੀਵਾਲ ਨੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਦਿੱਲੀ ਪੁਲਿਸ ‘ਤੇ ਸੀਐਮ ਕੇਜਰੀਵਾਲ ਨੂੰ ਹਾਊਸ ਅਰੈਸਟ ਕਰਨ ਦਾ ਦੋਸ਼ ਲਾਇਆ।

Continues below advertisement





ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਸੀਐਮ ਅਰਵਿੰਦ ਨੂੰ ਕੇਜਰੀਵਾਲ ਨਾਲ ਮੁਲਾਕਾਤ ਦੀ ਇਜਾਜ਼ਤ ਨਹੀਂ। ਹੁਣ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਮਨੀਸ਼ ਸਿਸੋਦੀਆ ਸੀਐਮ ਹਾਊਸ ਦੇ ਸਾਹਮਣੇ ਧਰਨੇ ‘ਤੇ ਬੈਠੇ ਗਏ ਹਨ।


ਆਮ ਆਦਮੀ ਪਾਰਟੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਉਪਰ ਫੋਟੋ ਨਾਲ ਇੱਕ ਟਵੀਟ ਵਿੱਚ ਲਿਖਿਆ ਹੈ ਕਿ ਦਿੱਲੀ ਪੁਲਿਸ ਨੇ ਮਨੀਸ਼ ਸਿਸੋਦੀਆ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਤੋਂ ਰੋਕ ਦਿੱਤਾ ਹੈ। ਮਨੀਸ਼ ਸਿਸੋਦੀਆ ਬੈਰੀਕੇਡਸ 'ਤੇ ਉਡੀਕ ਕਰ ਰਹੇ ਹਨ। ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ।





ਇਸ ਦੇ ਨਾਲ ਹੀ ਇੱਕ ਵੀਡੀਓ ਟਵੀਟ ਕਰਕੇ ਆਮ ਆਦਮੀ ਪਾਰਟੀ ਨੇ ਸਿੱਧੇ ਤੌਰ 'ਤੇ ਪੁਲਿਸ 'ਤੇ ਦੋਸ਼ ਲਾਏ ਹਨ। ਪਾਰਟੀ ਦਾ ਕਹਿਣਾ ਹੈ ਕਿ ਸੀਐਮ ਅਰਵਿੰਦ ਕੇਜਰੀਵਰ ਆਪਣੇ ਘਰ ਤੋਂ ਬਾਹਰ ਨਹੀਂ ਆ ਸਕਦੇ। 'ਆਪ' ਆਗੂ ਤੇ ਵਿਧਾਇਕ ਅੰਦਰ ਨਹੀਂ ਜਾ ਸਕਦੇ, ਪਰ ਭਾਜਪਾ ਆਗੂ ਸੀਐਮ ਨਿਵਾਸ ਦੇ ਗੇਟ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕਰ ਸਕਦੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904