Omicron Variant Guidelines: ਓਮੀਕ੍ਰੋਨ ਦੇ ਵਧਦੇ ਖ਼ਤਰੇ 'ਚ ਸਰਕਾਰ ਨੇ ਜਾਰੀ ਕੀਤੀ ਗਾਈਡਲਾਈਨ, ਵੈਕਸੀਨ ਦੇ ਬਾਵਜੂਦ ਕੋਰੋਨਾ ਟੈਸਟ ਜ਼ਰੂਰੀ
ਮੰਤਰਾਲੇ ਨੇ ਕਿਹਾ ਕਿ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਪੰਜ ਫੀਸਦੀ ਯਾਤਰੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਸਬੰਧਤ ਏਅਰਲਾਈਨ ਨੂੰ ਹਰੇਕ ਫਲਾਈਟ 'ਤੇ ਆਉਣ ਵਾਲੇ ਪੰਜ ਫੀਸਦੀ ਯਾਤਰੀਆਂ ਦੀ ਪਛਾਣ ਕਰਨੀ ਹੋਵੇਗੀ
Omicron Variant Guidelines: ਕੋਰੋਨਾ ਦੇ ਨਵੇਂ ਰੂਪ ਆਉਣ ਕਾਰਨ ਦੁਨੀਆ ਭਰ 'ਚ ਦਹਿਸ਼ਤ ਦਾ ਮਾਹੌਲ ਹੈ। ਕਈ ਦੇਸ਼ਾਂ 'ਚ ਓਮੀਕ੍ਰੋਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਭਾਰਤ ਸਰਕਾਰ ਨੇ ਇਸ 'ਤੇ ਕਾਰਵਾਈ ਕਰਦੇ ਹੋਏ ਸੋਮਵਾਰ ਨੂੰ ਇਕ ਗਾਈਡਲਾਈਨ ਜਾਰੀ ਕੀਤੀ ਹੈ। ਇਸ ਦੇ ਅਨੁਸਾਰ ਟੀਕਾਕਰਨ ਦੇ ਬਾਵਜੂਦ ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਜ਼ੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ।
ਖਤਰੇ ਵਾਲੇ ਦੇਸ਼ਾਂ' ਵਜੋਂ ਪਛਾਣੇ ਗਏ ਦੇਸ਼ਾਂ ਤੋਂ ਭਾਰਤ ਪਹੁੰਚਣ 'ਤੇ ਰਵਾਨਗੀ ਤੋਂ 72 ਘੰਟੇ ਪਹਿਲਾਂ ਕੀਤੇ ਜਾਣ ਵਾਲੇ ਕੋਵਿਡ-19 ਟੈਸਟ ਤੋਂ ਇਲਾਵਾ ਹਵਾਈ ਅੱਡੇ 'ਤੇ ਪਹੁੰਚਣ 'ਤੇ ਲਾਜ਼ਮੀ ਕੋਵਿਡ-19 ਟੈਸਟ ਕਰਵਾਉਣਾ ਹੈ। ਇਨ੍ਹਾਂ ਟੈਸਟਾਂ 'ਚ ਸਕਾਰਾਤਮਕ ਪਾਏ ਜਾਣ ਵਾਲੇ ਯਾਤਰੀਆਂ ਲਈ ਉਨ੍ਹਾਂ ਨੂੰ ਕਲੀਨਿਕਲ ਪ੍ਰਬੰਧਨ ਪ੍ਰੋਟੋਕੋਲ ਮੁਤਾਬਕ ਕੁਆਰੰਟਾਈਨ ਕੀਤਾ ਜਾਵੇਗਾ ਤੇ ਉਨ੍ਹਾਂ ਦਾ ਇਲਾਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੇ ਨਮੂਨੇ ਪੂਰੇ ਜੀਨੋਮ ਸੀਕਵੈਂਸਿੰਗ ਲਈ ਵੀ ਜਾਣਗੇ। ਨੈਗੇਟਿਵ ਪਾਏ ਗਏ ਯਾਤਰੀ ਹਵਾਈ ਅੱਡੇ ਤੋਂ ਬਾਹਰ ਜਾ ਸਕਣਗੇ ਪਰ ਉਨ੍ਹਾਂ ਨੂੰ 7 ਦਿਨਾਂ ਲਈ ਹੋਮ ਆਈਸੋਲੇਸ਼ਨ 'ਚ ਰਹਿਣਾ ਹੋਵੇਗਾ। ਇਸ ਤੋਂ ਬਾਅਦ ਭਾਰਤ ਪਹੁੰਚਣ ਦੇ 8ਵੇਂ ਦਿਨ ਦੁਬਾਰਾ ਟੈਸਟ ਕੀਤਾ ਜਾਵੇਗਾ। ਜਿਸ ਤੋਂ ਬਾਅਦ 7 ਦਿਨਾਂ ਲਈ ਸਵੈ-ਨਿਗਰਾਨੀ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਓਮੀਕ੍ਰੋਨ ਦੇ ਖਤਰੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਐਤਵਾਰ ਨੂੰ ਇਕ ਨਵੀਂ ਗਾਈਡਲਾਈਨ ਜਾਰੀ ਕੀਤੀ ਸੀ। ਕੇਂਦਰ ਨੇ ਐਤਵਾਰ ਨੂੰ ਖਤਰੇ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਜਾਂ ਉਨ੍ਹਾਂ ਦੇਸ਼ਾਂ ਰਾਹੀਂ ਭਾਰਤ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ ਕਰ ਦਿੱਤਾ ਹੈ। ਕੋਰੋਨਾ ਵਾਇਰਸ ਦੇ ਵਧੇਰੇ ਛੂਤ ਵਾਲੇ ਰੂਪ 'ਓਮੀਕ੍ਰੋਨ' ਨੂੰ ਲੈ ਕੇ ਵਧ ਰਹੀ ਚਿੰਤਾ ਦੇ ਵਿਚਕਾਰ। ਨਾਲ ਹੀ ਨਮੂਨਾ ਟੈਸਟ ਦੇ ਨਤੀਜੇ ਪ੍ਰਾਪਤ ਹੋਣ ਤਕ ਯਾਤਰੀ ਨੂੰ ਹਵਾਈ ਅੱਡੇ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਮੰਤਰਾਲੇ ਨੇ ਕਿਹਾ ਕਿ ਖਤਰੇ ਵਾਲੇ ਦੇਸ਼ਾਂ ਤੋਂ ਇਲਾਵਾ ਹੋਰ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਹਵਾਈ ਅੱਡੇ ਤੋਂ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ, ਹਾਲਾਂਕਿ ਅਜਿਹੇ ਯਾਤਰੀਆਂ ਨੂੰ 14 ਦਿਨਾਂ ਲਈ ਆਪਣੀ ਸਿਹਤ ਦੀ ਸਵੈ-ਨਿਗਰਾਨੀ ਵੀ ਕਰਨੀ ਪਵੇਗੀ।
ਮੰਤਰਾਲੇ ਨੇ ਕਿਹਾ ਕਿ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਪੰਜ ਫੀਸਦੀ ਯਾਤਰੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਸਬੰਧਤ ਏਅਰਲਾਈਨ ਨੂੰ ਹਰੇਕ ਫਲਾਈਟ 'ਤੇ ਆਉਣ ਵਾਲੇ ਪੰਜ ਫੀਸਦੀ ਯਾਤਰੀਆਂ ਦੀ ਪਛਾਣ ਕਰਨੀ ਹੋਵੇਗੀ, ਜਿਨ੍ਹਾਂ ਦਾ ਟੈਸਟ ਕੀਤਾ ਜਾਣਾ ਚਾਹੀਦਾ ਹੈ। ਹਾਲਾਂਕਿ ਉਨ੍ਹਾਂ ਦੇ ਨਮੂਨਿਆਂ ਦੀ ਜਾਂਚ ਦਾ ਖਰਚਾ ਮੰਤਰਾਲਾ ਸਹਿਣ ਕਰੇਗਾ। 24 ਨਵੰਬਰ ਨੂੰ ਵਿਸ਼ਵ ਸਿਹਤ ਸੰਗਠਨ (WHO) ਨੂੰ ਦੱਖਣੀ ਅਫਰੀਕਾ 'ਚ ਵਾਇਰਸ ਦੇ ਓਮੀਕ੍ਰੋਨ ਰੂਪ ਦੀ ਮੌਜੂਦਗੀ ਬਾਰੇ ਸੂਚਿਤ ਕੀਤਾ ਗਿਆ ਸੀ।
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: