ਮੁੰਬਈ : ਦੇਸ਼ 'ਚ ਕੋਰੋਨਾ ਦੇ ਮਾਮਲੇ ਫਿਰ ਤੋਂ ਤੇਜ਼ੀ ਫੜ ਰਹੇ ਹਨ। ਕੋਰੋਨਾ ਦੇ ਨਵੇਂ ਵੇਰੀਐਂਟ Omicron ਨੇ ਚੁਣੌਤੀ ਨੂੰ ਹੋਰ ਜ਼ਿਆਦਾ ਵਧਾ ਦਿਤਾ ਹੈ। ਇਸ ਕੜੀ ਵਿੱਚ ਅੱਜ ਮਾਇਆਨਗਰੀ ਮੁੰਬਈ ਵਿੱਚ ਇੱਕ ਵਾਰ ਫਿਰ ਕੋਰੋਨਾ ਬਲਾਸਟ ਹੋਇਆ ਹੈ। ਇੱਕ ਦਿਨ ਵਿੱਚ 2510 ਨਵੇਂ ਕੇਸ ਸਾਹਮਣੇ ਆਉਣ ਨਾਲ ਹਲਚਲ ਮਚ ਗਈ ਹੈ। ਧਾਰਾਵੀ ਵਿੱਚ ਵੀ 17 ਕੋਰੋਨਾ ਪਾਜ਼ੇਟਿਵ ਮਰੀਜ਼ ਮਿਲੇ ਹਨ। 

 

ਇਸ ਤਰ੍ਹਾਂ ਰਾਜਧਾਨੀ ਦਿੱਲੀ ਵਿੱਚ ਵੀ ਸਥਿਤੀ ਬੇਕਾਬੂ ਹੋ ਗਈ ਹੈ। ਇੱਕ ਦਿਨ ਵਿੱਚ 923 ਕੇਸ ਆਉਣ ਕਾਰਨ ਹਰ ਕੋਈ ਪਰੇਸ਼ਾਨ ਹੈ। ਲਾਗ ਦੀ ਦਰ ਵੀ 1.29 ਫੀਸਦੀ ਦਰਜ ਕੀਤੀ ਗਈ ਹੈ। ਰਾਜਸਥਾਨ ਵਿੱਚ ਵੀ 217 ਦਿਨਾਂ ਬਾਅਦ ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ ਹਨ। ਉੱਥੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ 131 ਦਰਜ ਕੀਤੀ ਗਈ ਹੈ।

 

ਮੁੰਬਈ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਕੱਲ੍ਹ ਮਾਇਆਨਗਰੀ ਵਿੱਚ ਕੋਰੋਨਾ ਦੇ 1377 ਮਾਮਲੇ ਸਾਹਮਣੇ ਆਏ ਸਨ ਪਰ ਅੱਜ ਇਹ ਅੰਕੜਾ ਸਿੱਧਾ 2510 ਤੱਕ ਪਹੁੰਚ ਗਿਆ ਹੈ। ਅਜਿਹੇ 'ਚ ਪ੍ਰਸ਼ਾਸਨ ਦੇ ਸਾਹਮਣੇ ਵੱਡੀ ਚੁਣੌਤੀ ਖੜ੍ਹੀ ਹੋ ਗਈ ਹੈ। ਇਹ ਵੀ ਚਿੰਤਾ ਦੀ ਗੱਲ ਹੈ ਕਿ ਧਾਰਾਵੀ ਵਿੱਚ ਕੋਰੋਨਾ ਦੇ 17 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

 

ਅਜਿਹੇ 'ਚ ਪ੍ਰਸ਼ਾਸਨ ਲਈ ਉੱਥੇ ਕੋਰੋਨਾ ਦੀ ਰਫਤਾਰ ਨੂੰ ਰੋਕਣਾ ਕਾਫੀ ਮੁਸ਼ਕਿਲ ਹੋ ਸਕਦਾ ਹੈ। ਸੂਬੇ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਵੀ ਇਨ੍ਹਾਂ ਵਧਦੇ ਮਾਮਲਿਆਂ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਮਾਮਲੇ ਵਧਦੇ ਰਹਿੰਦੇ ਹਨ ਅਤੇ ਇਨਫੈਕਸ਼ਨ ਦੀ ਦਰ 5 ਫੀਸਦੀ ਤੋਂ ਵੱਧ ਰਹਿੰਦੀ ਹੈ ਤਾਂ ਦਿੱਲੀ ਵਾਂਗ ਇੱਥੇ ਵੀ ਕੁਝ ਹੋਰ ਪਾਬੰਦੀਆਂ ਲਗਾਉਣੀਆਂ ਪੈਣਗੀਆਂ।

 

ਰਾਜਧਾਨੀ ਦਿੱਲੀ ਵਿੱਚ ਵੀ ਕੋਰੋਨਾ ਦੇ ਮਾਮਲੇ ਬਹੁਤ ਤੇਜ਼ੀ ਨਾਲ ਵਧੇ ਹਨ। 70 ਫੀਸਦੀ ਤੱਕ ਦਾ ਵਾਧਾ ਦੇਖਿਆ ਗਿਆ ਹੈ। ਓਮੀਕਰੋਨ ਦੇ ਮਾਮਲੇ 'ਚ ਦਿੱਲੀ ਸਭ ਤੋਂ ਅੱਗੇ ਹੈ। ਫਿਲਹਾਲ ਉੱਥੇ 236 ਸੰਕਰਮਿਤ ਮਰੀਜ਼ ਪਾਏ ਗਏ ਹਨ। ਰਾਜਧਾਨੀ ਵਿੱਚ ਫਿਲਹਾਲ ਯੈਲੋ ਅਲਰਟ ਲਾਗੂ ਕਰ ਦਿੱਤਾ ਗਿਆ ਹੈ। ਇਸ ਅਲਰਟ ਕਾਰਨ ਸਿਨੇਮਾ ਹਾਲ ਬੰਦ ਕਰ ਦਿੱਤੇ ਗਏ ਹਨ ਅਤੇ ਲੋਕ ਸਿਰਫ 50 ਫੀਸਦੀ ਸਮਰੱਥਾ ਵਾਲੇ ਰੈਸਟੋਰੈਂਟਾਂ ਵਿਚ ਜਾ ਸਕਦੇ ਹਨ। ਇਸ ਤੋਂ ਇਲਾਵਾ ਵਿਆਹਾਂ ਵਿੱਚ ਵੀ ਮਹਿਮਾਨਾਂ ਦੀ ਗਿਣਤੀ ਸੀਮਤ ਕਰ ਦਿੱਤੀ ਗਈ ਹੈ ਅਤੇ ਮੈਟਰੋ ਯਾਤਰਾ ਦੌਰਾਨ ਵੀ ਸਖ਼ਤੀ ਵਧਾ ਦਿੱਤੀ ਗਈ ਹੈ।

 


ਇਹ ਵੀ ਪੜ੍ਹੋ :ਹਰਸਿਮਰਤ ਬਾਦਲ ਵੱਲੋਂ ਚੋਣ ਨਿਸ਼ਾਨ ਤੱਕੜੀ ਦੀ ਤੁਲਨਾ ਬਾਬੇ ਨਾਨਕ ਦੀ ਤੱਕੜੀ ਨਾਲ ਕਰਨਾ ਘੋਰ ਅਪਰਾਧ : ਕੁਲਤਾਰ ਸੰਧਵਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490