ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨਾਂ ਬਾਰੇ ਆਪਣਾ ਸਟੈਂਡ ਕਲੀਅਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹਟੇਗੀ। ਵਿਰੋਧੀ ਧਿਰ ਦੇ ਨੇਤਾਵਾਂ ‘ਤੇ ਵਰ੍ਹਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਮਕਸਦ ਦੇਸ਼ ਦੇ ਕਿਸਾਨਾਂ ਨੂੰ ਨਹੀਂ ਵਿਚੋਲਿਆਂ ਤੋਂ ਬਚਾਉਣਾ ਹੈ। ਇਸ ਲਈ ਨਵੇਂ ਕਾਨੂੰਨ ਕਿਸਾਨਾਂ ਲਈ ਫਾਇਦੇਮੰਦ ਹੋਣਗੇ।

ਬਿਹਾਰ ਦੇ ਸਾਸਾਰਾਮ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੇ ਖੇਤੀ ਸੰਕਟ ਦਾ ਹੱਲ ਕੱਢਿਆ ਤੇ ਵਿਚੋਲੇ ਤੇ ਦਲਾਲਾਂ ਦੀ ਭੂਮਿਕਾ ਨੂੰ ਖਤਮ ਕਰਨ ਦਾ ਫੈਸਲਾ ਕੀਤਾ। ਇਸ ਖਿਲਾਫ ਹੁਣ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਕਿਸਾਨਾਂ ਦੇ ਵਿਕਾਸ ‘ਚ ਅੜਿੱਕਾ ਬਣ ਰਹੇ ਸੀ।

ਮੋਦੀ ਨੇ ਅੱਗੇ ਕਿਹਾ ਕਿ ਮੰਡੀ ਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਿਰਫ ਬਹਾਨਾ ਹਨ ਤੇ ਵਿਰੋਧੀ ਆਗੂ ਸਿਰਫ ਵਿਚੋਲਿਆਂ ਨੂੰ ਬਚਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਅੱਗੇ ਦੋਸ਼ ਵੀ ਲਾਇਆ ਕਿ ਪਿਛਲੇ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਜਦੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਤਬਦੀਲ ਕਰਨ ਦਾ ਕੰਮ ਸ਼ੁਰੂ ਹੋਇਆ ਸੀ ਤਾਂ ਕਈਆਂ ਨੇ ਉਦੋਂ ਵੀ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904