ਨਵੀਂ ਦਿੱਲੀ: ਕਾਂਗਰਸ ਨੇ ਐਤਵਾਰ ਨੂੰ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਵਿਰੋਧ ਪ੍ਰਦਰਸ਼ਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ‘ਤੇ ਸਵਾਲ ਚੁੱਕੇ। ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੁੱਛਿਆ ਕਿ ਉਨ੍ਹਾਂ ਨੇ ਅਜੇ ਤੱਕ 33 ਪ੍ਰਦਰਸ਼ਨਕਾਰੀਆਂ ਦੀ ਮੌਤ ‘ਤੇ ਸੋਗ ਕਿਉਂ ਨਹੀਂ ਕੀਤਾ?

ਰਾਹੁਲ ਨੇ ਕਿਹਾ- ਕਿਸਾਨਾਂ ਦੀ ਕੁਰਬਾਨੀ ਰੰਗ ਲਿਆਏਗੀ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸੰਘਰਸ਼ ਅਤੇ ਕਿਸਾਨਾਂ ਦੀ ਕੁਰਬਾਨੀ ਜ਼ਰੂਰ ਰੰਗ ਲਵੇਗੀ। ਉਨ੍ਹਾਂ ਇੱਕ ਟਵੀਟ ਵਿੱਚ ਕਿਹਾ, "ਕਿਸਾਨਾਂ ਦਾ ਸੰਘਰਸ਼ ਅਤੇ ਕੁਰਬਾਨੀ ਜ਼ਰੂਰ ਰੰਗ ਲਿਆਵੇਗੀ! ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਸਲਾਮ ਅਤੇ ਸ਼ਰਧਾਂਜਲੀ।"



33 ਕਿਸਾਨਾਂ ਦੀ ਜਾਨ ਚਲੀ ਗਈ ਪਰ ਪ੍ਰਧਾਨ ਮੰਤਰੀ ਮੋਦੀ ਚੁੱਪ ਰਹੇ

ਕਾਂਗਰਸ ਦੀ ਬੁਲਾਰੇ ਸ਼ਮਾ ਮੁਹੰਮਦ ਨੇ ਕਿਹਾ ਕਿ ਅੰਦੋਲਨ ਦੌਰਾਨ 33 ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆਈਆਂ ਅਤੇ ਅੰਦੋਲਨਕਾਰੀ ਕਿਸਾਨ ਜੱਥੇਬੰਦੀਆਂ ਤੋਂ ਇਲਾਵਾ ਕਾਂਗਰਸ ਐਤਵਾਰ ਨੂੰ ਵੀ ਸ਼ਰਧਾਂਜਲੀ ਦਿਵਸ ਮਨਾ ਰਹੀ ਹੈ।

ਉਨ੍ਹਾਂ ਨੇ ਸਵਾਲ ਕੀਤਾ, '(ਪਰ) ਸਾਡੇ ਪ੍ਰਧਾਨ ਮੰਤਰੀ ਚੁੱਪ ਕਿਉਂ ਹਨ? ਅਮਿਤ ਸ਼ਾਹ ਜੀ ਕਿਉਂ ਚੁੱਪ ਹਨ ਅਤੇ ਯੋਗੀ ਆਦਿੱਤਿਆਨਾਥ ਚੁੱਪ ਕਿਉਂ ਹਨ? ਪ੍ਰਧਾਨ ਮੰਤਰੀ ਮੋਦੀ ਨੇ ਕਿਉਂ ਇੱਕ ਸ਼ਬਦ ਵੀ ਨਹੀਂ ਬੋਲਿਆ? ਸਾਡੇ ਪ੍ਰਧਾਨ ਮੰਤਰੀ ਕਿਉਂ ਚੁੱਪ ਹਨ? ਸਾਡੇ ਅੰਨਦਾਤਾ ਆਪਣੀ ਪਤਨੀ ਅਤੇ ਬੱਚਿਆਂ ਨਾਲ ਕੜਾਕੇ ਦੀ ਠੰਢ ਵਿਚ ਦਿੱਲੀ ਦੀ ਸਰਹੱਦਾਂ 'ਤੇ ਬੈਠੇ ਹਨ ਪਰ ਸਾਡੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ, ਬਲਕਿ (ਪੱਛਮੀ) ਬੰਗਾਲ ਜਾਣ ਦਾ ਸਮਾਂ ਹੈ।'

ਦੱਸ ਦਈਏ ਕਿ ਲੱਖਾਂ ਕਿਸਾਨ ਲਗਪਗ ਚਾਰ ਹਫ਼ਤਿਆਂ ਤੋਂ ਦਿੱਲੀ ਅਤੇ ਸਰਹੱਦ ਨਾਲ ਲੱਗਦੀ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਸਰਹੱਦਾਂ 'ਤੇ ਡੇਰਾ ਲਾ ਕੇ ਬੈਠੇ ਹਨ। ਇਨ੍ਹਾਂ ਚੋਂ ਜ਼ਿਆਦਾਤਰ ਕਿਸਾਨ ਪੰਜਾਬ ਅਤੇ ਹਰਿਆਣਾ ਦੇ ਹਨ। ਅੰਦੋਲਨਕਾਰੀ ਕਿਸਾਨ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।

ਮੁੜ ਖੁੱਲ੍ਹਿਆ ਕਿਸਾਨ ਏਕਤਾ ਮੋਰਚੇ ਦਾ ਪੇਜ਼, ਫੇਸਬੁੱਕ 'ਤੇ ਲੱਗਿਆ ਬੰਦ ਕਰਨ ਦਾ ਇਲਜ਼ਾਮ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904