ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ 4 ਜਨਵਰੀ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਜਿਸ ਮਗਰੋਂ ਕਿਸਾਨਾਂ ਨੇ 6 ਜਨਵਰੀ ਨੂੰ ਦਿੱਲੀ ਦੇ ਚਾਰੇ ਪਾਸੇ ਸ਼ਕਤੀ ਪ੍ਰਦਰਸ਼ਨ ਲਈ ਟਰੈਕਟਰ ਰੈਲੀ ਕੱਢਣ ਦਾ ਐਲਾਨ ਕੀਤਾ ਸੀ ਪਰ ਖਰਾਬ ਮੌਸਮ ਕਾਰਨ ਹੁਣ ਇਹ ਰੈਲੀ 6 ਦੀ ਬਜਾਏ 7 ਜਨਵਰੀ ਨੂੰ ਕੱਢੀ ਜਾਏਗੀ। ਕਿਸਾਨਾਂ ਨੇ ਕਿਹਾ ਕਿ ਇਹ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਪਰੇਡ ਦਾ ਟ੍ਰਾਇਲ ਹੋਵੇਗਾ।

ਸਿੰਘੂ ਬਾਰਡਰ 'ਤੇ ਮੌਜੂਦ ਕਿਸਾਨਾਂ ਨੇ ਕਿਹਾ ਕਿ ਜੇ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲਿਆ ਤਾਂ ਉਹ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਕਰਨਗੇ। ਪਰੇਡ ਦੀ ਅਗਵਾਈ ਪੰਜਾਬ ਤੇ ਹਰਿਆਣਾ ਦੀਆਂ ਔਰਤਾਂ ਕਰਨਗੀਆਂ। ਉਨ੍ਹਾਂ ਨੇ ਇਹ ਵੀ ਸੋਚ ਲਿਆ ਹੈ ਕਿ ਉਹ ਇਸ ਰੈਲੀ ਨੂੰ ਕਿਵੇਂ ਅੰਜਾਮ ਦੇਣਗੇ। ਹਰਿਆਣਾ ਦੀਆਂ ਲਗਪਗ 250 ਔਰਤਾਂ ਟਰੈਕਟਰ ਡਰਾਈਵਿੰਗ ਦੀ ਸਿਖਲਾਈ ਲੈ ਰਹੀਆਂ ਹਨ।

ਲੰਬੇ ਅੰਦੋਲਨ ਨੂੰ ਵੇਖਦਿਆਂ, ਕਿਸਾਨਾਂ ਨੇ ਸਰਹੱਦ 'ਤੇ ਇੱਟਾਂ ਤੇ ਗਾਰੇ ਨਾਲ ਪੱਕੇ ਠਿਕਾਣੇ ਬਣਾਉਣੇ ਸ਼ੁਰੂ ਕਰ ਦਿੱਤਾ ਹਨ। ਉਨ੍ਹਾਂ ਦੇ ਤੰਬੂ ਪਿਛਲੇ ਸਮੇਂ ਪਏ ਮੀਂਹ ਕਾਰਨ ਡਿੱਗ ਗਏ ਸੀ। ਅੰਦੋਲਨਕਾਰੀ ਕਿਸਾਨ ਸੜਕ ਦੇ ਵਿਚਕਾਰ ਪੱਕੇ ਦਫਤਰ ਵੀ ਬਣਾ ਰਹੇ ਹਨ। ਕਿਸਾਨ ਹੁਣ ਇਥੇ ਪਸ਼ੂ ਲਿਆਉਣ ਦੀ ਵੀ ਤਿਆਰੀ ਕਰ ਰਹੇ ਹਨ।

ਕਿਸਾਨਾਂ ਤੇ ਸਰਕਾਰ ਦਰਮਿਆਨ ਅਗਲੀ ਬੈਠਕ 8 ਜਨਵਰੀ ਨੂੰ ਹੈ। ਅਗਲੀ ਬੈਠਕ ਵਿਚ ਮੁੜ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੇ ਐਮਐਸਪੀ ਉੱਤੇ ਵੱਖਰੇ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾਵੇਗੀ। ਇਹ 9ਵੇਂ ਗੇੜ ਦੀ ਮੀਟਿੰਗ ਹੋਵੇਗੀ। ਇਸ ਤੋਂ ਪਹਿਲਾਂ 7ਵੀਂ ਗੇੜ ਦੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਸਿਰਫ 2 ਮੰਗਾਂ ’ਤੇ ਸਹਿਮਤੀ ਜਤਾਈ ਗਈ ਸੀ, ਬਾਕੀ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904