ਬਹੁਜਨ ਸਮਾਜਵਾਦੀ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਸਿੰਘੂ ਸਰਹੱਦ 'ਤੇ ਇੱਕ ਨੌਜਵਾਨ ਦੀ ਹੱਤਿਆ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਸਾਧਿਆ ਹੈ। ਬਸਪਾ ਸੁਪਰੀਮੋ ਨੇ ਮੁੱਖ ਮੰਤਰੀ ਚੰਨੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੇ ਲਖੀਮਪੁਰ ਖੀਰੀ ਦੇ ਪੀੜਤਾਂ ਨੂੰ ਮਦਦ ਦਿੱਤੀ, ਉਸੇ ਤਰ੍ਹਾਂ ਉਨ੍ਹਾਂ ਨੂੰ ਵੀ ਸਿੰਘੂ ਸਰਹੱਦ ਦੀ ਘਟਨਾ 'ਤੇ ਪੀੜਤ ਪਰਿਵਾਰ ਨੂੰ ਮਦਦ ਦੇਣੀ ਚਾਹੀਦੀ ਹੈ।
ਮਾਇਆਵਤੀ ਨੇ ਕੀਤਾ ਇਹ ਟਵੀਟ
ਬਸਪਾ ਸੁਪਰੀਮੋ ਮਾਇਆਵਤੀ ਨੇ ਟਵੀਟ ਕੀਤਾ ਕਿ ਦਿੱਲੀ ਸਿੰਘੂ ਸਰਹੱਦ 'ਤੇ ਪੰਜਾਬ ਦੇ ਇੱਕ ਦਲਿਤ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਬਹੁਤ ਦੁਖਦਾਈ ਅਤੇ ਸ਼ਰਮਨਾਕ ਹੈ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਲਖੀਮਪੁਰ ਖੀਰੀ ਦੀ ਤਰ੍ਹਾਂ ਪੰਜਾਬ ਦੇ ਦਲਿਤ ਮੁੱਖ ਮੰਤਰੀ ਨੂੰ ਵੀ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ, ਬਸਪਾ ਦੀ ਇਹ ਮੰਗ ਹੈ।
ਇਹ ਵੀ ਪੜ੍ਹੋ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚੋੜੀ ਚੁੱਪੀ, ਬੀਐਸਐਫ ਅਤੇ ਸਿੰਘੂ ਸਰਹੱਦ 'ਤੇ ਵਾਪਰੀਆਂ ਘਟਨਾਵਾਂ 'ਤੇ ਦਿੱਤਾ ਇਹ ਬਿਆਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/