ਸਿੰਘੂ ਬਾਰਡਰ 'ਤੇ ਪਹੁੰਚੇ ਪਿੰਡ ਵਾਸੀ, ਹਾਈਵੇਅ ਖਾਲੀ ਕਰਨ ਦੀ ਕਰ ਰਹੇ ਮੰਗ
ਏਬੀਪੀ ਸਾਂਝਾ | 28 Jan 2021 02:31 PM (IST)
ਕਿਸਾਨਾਂ ਦੇ ਹਿੰਸਕ ਪ੍ਰਦਰਸ਼ਨ ਤੇ ਲਾਲ ਕਿਲ੍ਹੇ ਵਾਲੀ ਘਟਨਾ ਵਿਰੁੱਧ ਹੁਣ ਸਿੰਘੂ ਬਾਰਡਰ ਨੇੜਲੇ ਪਿੰਡਾਂ ਦੇ ਲੋਕਾਂ ਦਾ ਗੁੱਸਾ ਭੜਕ ਰਿਹਾ ਹੈ।
ਸਿੰਘੂ ਬਾਰਡਰ: ਕਿਸਾਨਾਂ ਦੇ ਹਿੰਸਕ ਪ੍ਰਦਰਸ਼ਨ ਤੇ ਲਾਲ ਕਿਲ੍ਹੇ ਵਾਲੀ ਘਟਨਾ ਵਿਰੁੱਧ ਹੁਣ ਸਿੰਘੂ ਬਾਰਡਰ ਨੇੜਲੇ ਪਿੰਡਾਂ ਦੇ ਲੋਕਾਂ ਦਾ ਗੁੱਸਾ ਭੜਕ ਰਿਹਾ ਹੈ। ਵੀਰਵਾਰ ਨੂੰ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕ ਸਿੰਘੂ ਸਰਹੱਦ 'ਤੇ ਪਹੁੰਚੇ ਤੇ 26 ਜਨਵਰੀ ਦੀ ਇਸ ਘਟਨਾ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ਇਹ ਲੋਕ ਕਿਸਾਨਾਂ ਤੋਂ ਸਿੰਘੂ ਸਰਹੱਦ ਨੂੰ ਖਾਲੀ ਕਰਨ ਦੀ ਮੰਗ ਕਰ ਰਹੇ ਹਨ। ਨੇੜਲੇ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਉਹ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਹਨ ਪਰ 26 ਜਨਵਰੀ ਨੂੰ ਹੋਈ ਹਿੰਸਾ, ਤਿਰੰਗੇ ਦੀ ਬੇਇੱਜ਼ਤੀ ਤੋਂ ਦੁਖੀ ਹਨ ਤੇ ਹੁਣ ਉਹ ਚਾਹੁੰਦੇ ਹਨ ਕਿ ਸਰਹੱਦ ਖਾਲੀ ਹੋ ਜਾਵੇ। ਇਨ੍ਹਾਂ ਲੋਕਾਂ ਦੀ ਗਿਣਤੀ 100 ਦੇ ਕਰੀਬ ਸੀ।