ਸ਼ਿਮਲਾ: ਹਿਮਾਚਲ ਪ੍ਰਦੇਸ਼ ਦੀ ਵਿਧਾਨ ਸਭਾ (ਧਰਮਸ਼ਾਲਾ) ਦੇ ਗੇਟ 'ਤੇ ਖਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ 'ਚ ਹਿਮਾਚਲ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਖ ਮੰਤਰੀ ਨੇ ਜੈਰਾਮ ਠਾਕੁਰ ਨੇ ਇਸ ਦੀ ਪੁਸ਼ਟੀ ਕਰਦੇ ਦੱਸਿਆ ਕਿ ਵਿਧਾਨ ਸਭਾ ਦੇ ਗੇਟ 'ਤੇ ਖਾਲਿਸਤਾਨੀ ਝੰਡੇ ਲਾਉਣ ਤੇ ਕੰਧ 'ਤੇ ਖਾਲਿਸਤਾਨ ਲਿਖਣ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 


ਹਾਸਲ ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਪੁਲਿਸ ਨੇ ਹਾਲ ਹੀ ਵਿੱਚ ਧਰਮਸ਼ਾਲਾ ਵਿੱਚ ਰਾਜ ਵਿਧਾਨ ਸਭਾ ਦੇ ਮੁੱਖ ਗੇਟ ਖਾਲਿਸਤਾਨ ਪੱਖੀ ਝੰਡੇ ਲਹਿਰਾਉਣ ਦੇ ਮਾਮਲੇ ਵਿੱਚ ਪੰਜਾਬ ਦੇ ਮੋਰਿੰਡਾ ਦੇ ਰਹਿਣ ਵਾਲੇ ਹਰਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। 


ਸਿੱਖ ਫਾਰ ਜਸਟਿਸ ਨੇ 29 ਅਪ੍ਰੈਲ ਨੂੰ ਸ਼ਿਮਲਾ 'ਚ ਖਾਲਿਸਤਾਨੀ ਝੰਡਾ ਲਹਿਰਾਉਣ ਦਾ ਐਲਾਨ ਕੀਤਾ ਸੀ। SFJ ਨੇ 8 ਮਈ ਨੂੰ ਧਰਮਸ਼ਾਲਾ ਸਥਿਤ ਵਿਧਾਨ ਸਭਾ ਦੇ ਗੇਟ 'ਤੇ ਇਸ ਘਟਨਾ ਨੂੰ ਅੰਜਾਮ ਦਿੱਤਾ। ਠਾਕੁਰ ਨੇ ਕਿਹਾ ਕਿ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਗੱਲ ਨੂੰ ਕੋਈ ਵੀ ਗੰਭੀਰਤਾ ਨਾਲ ਨਹੀਂ ਲੈਂਦਾ।


 






 


ਹਿਮਾਚਲ ਪ੍ਰਦੇਸ਼ ਵਿੱਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਲਗਾਤਾਰ ਵਧ ਰਹੀਆਂ ਖਾਲਿਸਤਾਨੀ ਘਟਨਾਵਾਂ ਦੇ ਮੱਦੇਨਜ਼ਰ ਹਿਮਾਚਲ ਪੁਲਿਸ ਨੇ ਅਲਰਟ ਜਾਰੀ ਕਰਕੇ ਚੌਕਸ ਰਹਿਣ ਲਈ ਕਿਹਾ ਹੈ। ਦੂਜੇ ਪਾਸੇ ਹਿਮਾਚਲ ਪੁਲਿਸ ਨੇ ਵਿਧਾਨ ਸਭਾ ਵਿੱਚ ਝੰਡਾ ਲਹਿਰਾਉਣ ਦੇ ਮਾਮਲੇ ਵਿੱਚ ਪੰਨੂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ।


ਇਸ ਦੇ ਨਾਲ ਹੀ ਪਾਬੰਦੀਸ਼ੁਦਾ ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਨਵੀਂ ਵੀਡੀਓ ਜਾਰੀ ਕਰਕੇ 6 ਜੂਨ ਨੂੰ ਖਾਲਿਸਤਾਨੀ ਰੈਫਰੈਂਡਮ ਲਈ ਵੋਟ ਪਾਉਣ ਦਾ ਐਲਾਨ ਕੀਤਾ ਹੈ। 


ਗੁਰਪਤਵੰਤ ਸਿੰਘ ਪੰਨੂ ਨੇ ਇੱਕ ਨਵੀਂ ਵੀਡੀਓ ਜਾਰੀ ਕੀਤੀ
ਸਿੱਖ ਫਾਰ ਜਸਟਿਸ ਦੇ ਮੁਖੀ ਤੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਨਵੀਂ ਵੀਡੀਓ ਜਾਰੀ ਕੀਤੀ ਹੈ। ਇਸ ਵਿੱਚ ਉਨ੍ਹਾਂ ਨੇ ਖਾਲਿਸਤਾਨ ਦੀ ਮੰਗ ਲਈ 6 ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿੱਖ ਫਾਰ ਜਸਟਿਸ ਨੇ 'referendum propelled Granade' ਦਾ ਐਲਾਨ ਕੀਤਾ ਹੈ।
 
ਪੰਨੂ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੇ ਇਸ਼ਾਰੇ 'ਤੇ ਕੰਮ ਕਰਦਾ ਹੈ। ਇਸ ਤੋਂ ਪਹਿਲਾਂ ਸਿੱਖ ਫਾਰ ਜਸਟਿਸ ਨੇ ਵੀ ਵੱਖਰੇ ਖਾਲਿਸਤਾਨ ਦੇਸ਼ ਦੀ ਮੰਗ ਨੂੰ ਲੈ ਕੇ ਮੁਹਿੰਮ ਚਲਾਈ ਸੀ, ਜੋ ਪੂਰੀ ਤਰ੍ਹਾਂ ਫਲਾਪ ਰਹੀ ਸੀ। ਪੰਨੂ ਨੇ ਮੋਹਾਲੀ 'ਚ ਹੋਏ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਵੀ ਲਈ ਹੈ।