ਪੜਚੋਲ ਕਰੋ
Advertisement
(Source: ECI/ABP News/ABP Majha)
ਜੰਮੂ-ਕਸ਼ਮੀਰ ਦੇ ਊਧਮਪੁਰ 'ਚ ਜ਼ਿਲਾ ਅਦਾਲਤ ਕੰਪਲੈਕਸ ਦੇ ਬਾਹਰ ਧਮਾਕਾ , ਇੱਕ ਵਿਅਕਤੀ ਦੀ ਹੋਈ ਮੌਤ, 14 ਜ਼ਖਮੀ
ਜੰਮੂ-ਕਸ਼ਮੀਰ (Jammu Kashmir) ਦੇ ਊਧਮਪੁਰ (Udhampur) ਦੇ ਸਲਾਥੀਆ ਚੌਕ 'ਚ IED ਨਾਲ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਹੁਣ ਤੱਕ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ ਜਦਕਿ 14 ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਕਸ਼ਮੀਰ : ਜੰਮੂ-ਕਸ਼ਮੀਰ (Jammu Kashmir) ਦੇ ਊਧਮਪੁਰ (Udhampur) ਦੇ ਸਲਾਥੀਆ ਚੌਕ 'ਚ ਬੁੱਧਵਾਰ ਦੁਪਹਿਰ ਨੂੰ ਸ਼ੱਕੀ ਧਮਾਕਾ ਹੋਇਆ ਹੈ। ਇਸ ਧਮਾਕੇ ਤੋਂ ਬਾਅਦ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਹੈ। ਪੁਲਿਸ ਦਾ ਬੰਬ ਨਿਰੋਧਕ ਦਸਤਾ ਅਤੇ ਐਫਐਸਐਲ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਖਿਰ ਇਹ ਕਿਸ ਤਰ੍ਹਾਂ ਦਾ ਧਮਾਕਾ ਹੈ। ਇਸ ਦੇ ਨਾਲ ਹੀ ਪੁਲਿਸ ਇਸ ਧਮਾਕੇ ਦੀ ਅੱਤਵਾਦੀ ਹਮਲੇ ਦੇ ਕੋਣ ਤੋਂ ਵੀ ਜਾਂਚ ਕਰ ਰਹੀ ਹੈ। ਇਸ ਧਮਾਕੇ 'ਚ ਹੁਣ ਤੱਕ 1 ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 14 ਲੋਕ ਜ਼ਖਮੀ ਹੋ ਗਏ ਹਨ।
ਰੇਹੜੀ 'ਤੇ ਹੋਇਆ ਧਮਾਕਾ !
ਰਿਪੋਰਟ ਮੁਤਾਬਕ ਬਾਜ਼ਾਰ 'ਚ ਇਹ ਧਮਾਕਾ ਬੁੱਧਵਾਰ ਦੁਪਹਿਰ ਦਾ ਹੈ। ਇਸ ਧਮਾਕੇ ਦੀ ਆਵਾਜ਼ ਸੁਣ ਕੇ ਆਸ ਪਾਸ ਹਫ਼ੜਾ ਦਫ਼ੜੀ ਮਚ ਗਈ ਹੈ। ਆਸ-ਪਾਸ ਦੇ ਲੋਕਾਂ ਅਤੇ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਵੀ ਮੌਕੇ 'ਤੇ ਪਹੁੰਚ ਗਈ ਅਤੇ ਆਸਪਾਸ ਦੇ ਲੋਕਾਂ ਤੋਂ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ। ਹੁਣ ਤੱਕ ਦੀ ਜਾਂਚ 'ਚ ਪਤਾ ਲੱਗਾ ਹੈ ਕਿ ਧਮਾਕਾ ਇਕ ਸਬਜ਼ੀ ਵਿਕਰੇਤਾ ਦੀ ਗਲੀ 'ਚ ਹੋਇਆ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਵੀ ਇਸ ਧਮਾਕੇ ਦੀ ਜਾਣਕਾਰੀ ਦਿੱਤੀ ਹੈ। ਉਹ ਡੀਸੀ ਇੰਦੂ ਚਿੱਬ ਦੇ ਸੰਪਰਕ ਵਿੱਚ ਹਨ। ਪੁਲਿਸ ਅਤੇ ਪ੍ਰਸ਼ਾਸਨ ਨੂੰ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।
ਦੂਜੇ ਪਾਸੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਮੰਤਰੀ ਡਾਕਟਰ ਜਤਿੰਦਰ ਸਿੰਘ ਨੇ ਇੱਕ ਸੰਦੇਸ਼ ਵਿੱਚ ਕਿਹਾ ਹੈ ਕਿ ਊਧਮਪੁਰ ਦੇ ਤਹਿਸੀਲਦਾਰ ਦਫ਼ਤਰ ਨੇੜੇ ਰੇਹੜੀ ਵਿੱਚ ਹੋਏ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦੋਂ ਕਿ 14 ਲੋਕ ਜ਼ਖ਼ਮੀ ਹੋ ਗਏ ਹਨ। ਉਹ ਇਸ ਮਾਮਲੇ ਸਬੰਧੀ ਡੀਸੀ ਇੰਦੂ ਚਿੱਬ ਦੇ ਸੰਪਰਕ ਵਿੱਚ ਹਨ। ਪੁਲਿਸ ਅਤੇ ਪ੍ਰਸ਼ਾਸਨ ਨੂੰ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਾਰੇ ਜ਼ਖਮੀਆਂ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਧਮਾਕੇ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
3 ਦਿਨ ਪਹਿਲਾਂ ਸ਼੍ਰੀਨਗਰ ਦੇ ਬਾਜ਼ਾਰ 'ਚ ਹੋਇਆ ਸੀ ਧਮਾਕਾ
ਦੱਸ ਦੇਈਏ ਕਿ ਤਿੰਨ ਦਿਨ ਪਹਿਲਾਂ ਸ਼੍ਰੀਨਗਰ ਦੇ ਅਮੀਰਕਦਲ ਇਲਾਕੇ ਦੇ ਸੰਡੇ ਬਾਜ਼ਾਰ 'ਚ ਐਤਵਾਰ (6 ਮਾਰਚ) ਦੀ ਸ਼ਾਮ ਨੂੰ ਅੱਤਵਾਦੀਆਂ ਵੱਲੋਂ ਕੀਤੇ ਗਏ ਗ੍ਰਨੇਡ ਹਮਲੇ 'ਚ ਦੋ ਨਾਗਰਿਕਾਂ ਦੀ ਮੌਤ ਹੋ ਗਈ ਸੀ ਅਤੇ 23 ਜ਼ਖਮੀ ਹੋ ਗਏ ਸਨ। ਇਨ੍ਹਾਂ ਵਿੱਚ ਇੱਕ ਪੁਲੀਸ ਮੁਲਾਜ਼ਮ ਅਤੇ 17 ਔਰਤਾਂ ਸ਼ਾਮਲ ਹਨ। ਉਸ ਦਿਨ ਸ਼ਾਮ ਨੂੰ ਅੱਤਵਾਦੀਆਂ ਨੇ ਅਮੀਰਕਦਲ ਇਲਾਕੇ 'ਚ ਤਾਇਨਾਤ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਕੇ ਗ੍ਰੇਨੇਡ ਸੁੱਟਿਆ ਸੀ। ਗ੍ਰੇਨੇਡ ਸੜਕ 'ਤੇ ਡਿੱਗ ਗਿਆ ਅਤੇ ਇਸ 'ਚੋਂ ਨਿਕਲੇ ਛਰੇ ਉੱਥੋਂ ਲੰਘ ਰਹੇ ਲੋਕਾਂ ਨੂੰ ਜਾ ਲੱਗੇ।
ਗ੍ਰਨੇਡ ਹਮਲੇ 'ਚ 2 ਲੋਕ ਗ੍ਰਿਫਤਾਰ
ਐਤਵਾਰ ਨੂੰ ਹੋਏ ਗ੍ਰਨੇਡ ਹਮਲੇ ਦੇ ਸਿਲਸਿਲੇ 'ਚ ਮੰਗਲਵਾਰ ਨੂੰ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਹਮਲੇ 'ਚ ਦੋ ਨਾਗਰਿਕ ਮਾਰੇ ਗਏ ਅਤੇ 36 ਹੋਰ ਜ਼ਖਮੀ ਹੋ ਗਏ ਹਨ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਮੁਹੰਮਦ ਬਾਰਿਕ ਨਾਮ ਦੇ ਪਹਿਲੇ ਦੋਸ਼ੀ ਨੂੰ ਖਾਨਯਾਰ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਮੁੱਢਲੀ ਪੁੱਛਗਿੱਛ ਤੋਂ ਬਾਅਦ ਦੂਜੇ ਦੋਸ਼ੀ ਫਾਜ਼ਿਲ ਨਬੀ ਸੋਫੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਨੇਡ ਹਮਲੇ ਵਿੱਚ ਵਰਤਿਆ ਗਿਆ ਦੋਪਹੀਆ ਵਾਹਨ ਵੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਜ਼ਬਤ ਕਰ ਲਿਆ ਹੈ। ਇਹ SIT ਅੱਤਵਾਦੀ ਹਮਲੇ ਤੋਂ ਤੁਰੰਤ ਬਾਅਦ ਬਣਾਈ ਗਈ ਸੀ।
ਗ੍ਰਨੇਡ ਹਮਲੇ ਵਿੱਚ ਵਰਤਿਆ ਗਿਆ ਦੋਪਹੀਆ ਵਾਹਨ ਵੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਜ਼ਬਤ ਕਰ ਲਿਆ ਹੈ। ਆਪਣੀ ਜਾਂਚ ਦੌਰਾਨ ਟੀਮ ਨੇ ਅਪਰਾਧ ਦੇ ਸਥਾਨ ਦੀ ਸੀਸੀਟੀਵੀ ਫੁਟੇਜ, ਸ੍ਰੀਨਗਰ ਸ਼ਹਿਰ ਦੇ ਸੀਸੀਟੀਵੀ ਫੁਟੇਜ, ਸੈਲ ਟਾਵਰ ਡੰਪ ਵਿਸ਼ਲੇਸ਼ਣ, ਆਈਪੀ ਡੰਪ ਵਿਸ਼ਲੇਸ਼ਣ ਅਤੇ ਕੁਝ ਚਸ਼ਮਦੀਦ ਗਵਾਹਾਂ ਤੋਂ ਪੁੱਛਗਿੱਛ ਦੇ ਆਧਾਰ 'ਤੇ ਜਾਂਚ ਅਤੇ ਵਿਸ਼ਲੇਸ਼ਣ ਲਈ ਅਤਿ-ਆਧੁਨਿਕ ਸਾਧਨਾਂ ਦੀ ਵਰਤੋਂ ਕੀਤੀ।
Seven injured in a blast at Slathia Chowk in Udhampur: Jammu &Kashmir Police
— ANI (@ANI) March 9, 2022
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਸੰਗਰੂਰ
ਦੇਸ਼
Advertisement