ਵਨ ਨੇਸ਼ਨ ਵਨ ਇਲੈਕਸ਼ਨ ਬਿੱਲ ਲੋਕ ਸਭਾ 'ਚ ਪੇਸ਼, ਮਨੀਸ਼ ਤਿਵਾੜੀ ਨੇ ਦੱਸਿਆ ਸੰਵਿਧਾਨ ਦੀ ਆਤਮਾ 'ਤੇ ਹਮਲਾ, ਦੇਖੋ ਵੀਡੀਓ
One Nation One Election bill: ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਲੋਕ ਸਭਾ ਵਿੱਚ 'ਇੱਕ ਰਾਸ਼ਟਰ ਇੱਕ ਚੋਣ' ਲਈ ਸੰਵਿਧਾਨ ਸੋਧ ਬਿੱਲ ਪੇਸ਼ ਕੀਤਾ ਹੈ।
One Nation One Election bill: ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ (Arjun Ram Meghwal) ਨੇ 'ਸੰਵਿਧਾਨ (129ਵੀਂ ਸੋਧ) ਬਿੱਲ, 2024' ਤੇ ਸਬੰਧਿਤ 'ਕੇਂਦਰ ਸ਼ਾਸਿਤ ਕਾਨੂੰਨ (ਸੋਧ) ਬਿੱਲ, 2024' ਪਾਸ ਕੀਤਾ, ਜਿਸ ਨਾਲ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ। ਹੁਣ ਇਸ ਬਿੱਲ 'ਤੇ ਕਾਂਗਰਸ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਵਨ ਨੇਸ਼ਨ ਵਨ ਇਲੈਕਸ਼ਨ ਬਿੱਲ ਸੰਵਿਧਾਨ ਦੇ ਮੂਲ ਢਾਂਚੇ ਦੇ ਖ਼ਿਲਾਫ਼ ਹੈ।
#WATCH | Congress MP Manish Tewari says "I rise to oppose the introduction of the Constitution 129th Amendment Bill 2024 and the Union Territories Laws Amendment Bill 2024. Beyond the seventh schedule of the Constitution is the basic structured doctrine and that basic structure… https://t.co/mW2OuEsceu pic.twitter.com/g5hs4oYlrm
— ANI (@ANI) December 17, 2024
ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ “ਇੱਕ ਰਾਸ਼ਟਰ, ਇੱਕ ਚੋਣ” ਬਿੱਲ ਸੰਵਿਧਾਨ ਦੇ ਮੂਲ ਢਾਂਚੇ ਦੇ ਵਿਰੁੱਧ ਹੈ, ਇਹ ਬਿੱਲ ਕੇਂਦਰ ਤੇ ਰਾਜ ਸਰਕਾਰਾਂ ਵਿਚਕਾਰ ਸੰਤੁਲਨ ਨੂੰ ਵਿਗਾੜ ਦੇਵੇਗਾ ਤੇ ਭਾਰਤ ਦੀ ਸੰਘੀ ਪ੍ਰਣਾਲੀ ਨੂੰ ਕਮਜ਼ੋਰ ਕਰੇਗਾ।
ਬਿੱਲ ਬਾਰੇ ਬੋਲਦਿਆਂ ਉਨ੍ਹਾਂ ਅੱਗੇ ਕਿਹਾ, "ਇਹ ਸੰਵਿਧਾਨ ਦੇ ਮੂਲ ਢਾਂਚੇ ਦੇ ਵਿਰੁੱਧ ਹੈ। ਭਾਰਤ ਰਾਜਾਂ ਦਾ ਸੰਘ ਹੈ, ਇਸ ਲਈ ਤੁਸੀਂ ਵਿਧਾਨ ਸਭਾਵਾਂ ਦੇ ਕਾਰਜਕਾਲ ਨੂੰ ਮਨਮਾਨੇ ਢੰਗ ਨਾਲ ਨਹੀਂ ਕੱਟ ਸਕਦੇ।" ANI ਨਾਲ ਗੱਲ ਕਰਦੇ ਹੋਏ, ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਕੇਂਦਰ ਤੇ ਰਾਜਾਂ ਦੇ ਸਬੰਧ ਬਰਾਬਰ ਹਨ, ਜਿਵੇਂ ਕਿ ਸੰਵਿਧਾਨ ਵਿੱਚ ਦੱਸਿਆ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :