One Nation One Election bill: ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ (Arjun Ram Meghwal) ਨੇ 'ਸੰਵਿਧਾਨ (129ਵੀਂ ਸੋਧ) ਬਿੱਲ, 2024' ਤੇ ਸਬੰਧਿਤ 'ਕੇਂਦਰ ਸ਼ਾਸਿਤ ਕਾਨੂੰਨ (ਸੋਧ) ਬਿੱਲ, 2024' ਪਾਸ ਕੀਤਾ, ਜਿਸ ਨਾਲ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ।  ਹੁਣ ਇਸ ਬਿੱਲ 'ਤੇ ਕਾਂਗਰਸ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਵਨ ਨੇਸ਼ਨ ਵਨ ਇਲੈਕਸ਼ਨ ਬਿੱਲ ਸੰਵਿਧਾਨ ਦੇ ਮੂਲ ਢਾਂਚੇ ਦੇ ਖ਼ਿਲਾਫ਼ ਹੈ।






ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ “ਇੱਕ ਰਾਸ਼ਟਰ, ਇੱਕ ਚੋਣ” ਬਿੱਲ ਸੰਵਿਧਾਨ ਦੇ ਮੂਲ ਢਾਂਚੇ ਦੇ ਵਿਰੁੱਧ ਹੈ, ਇਹ ਬਿੱਲ ਕੇਂਦਰ ਤੇ ਰਾਜ ਸਰਕਾਰਾਂ ਵਿਚਕਾਰ ਸੰਤੁਲਨ ਨੂੰ ਵਿਗਾੜ ਦੇਵੇਗਾ ਤੇ ਭਾਰਤ ਦੀ ਸੰਘੀ ਪ੍ਰਣਾਲੀ ਨੂੰ ਕਮਜ਼ੋਰ ਕਰੇਗਾ।


ਬਿੱਲ ਬਾਰੇ ਬੋਲਦਿਆਂ ਉਨ੍ਹਾਂ ਅੱਗੇ ਕਿਹਾ, "ਇਹ ਸੰਵਿਧਾਨ ਦੇ ਮੂਲ ਢਾਂਚੇ ਦੇ ਵਿਰੁੱਧ ਹੈ। ਭਾਰਤ ਰਾਜਾਂ ਦਾ ਸੰਘ ਹੈ, ਇਸ ਲਈ ਤੁਸੀਂ ਵਿਧਾਨ ਸਭਾਵਾਂ ਦੇ ਕਾਰਜਕਾਲ ਨੂੰ ਮਨਮਾਨੇ ਢੰਗ ਨਾਲ ਨਹੀਂ ਕੱਟ ਸਕਦੇ।" ANI ਨਾਲ ਗੱਲ ਕਰਦੇ ਹੋਏ, ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਕੇਂਦਰ ਤੇ ਰਾਜਾਂ ਦੇ ਸਬੰਧ ਬਰਾਬਰ ਹਨ, ਜਿਵੇਂ ਕਿ ਸੰਵਿਧਾਨ ਵਿੱਚ ਦੱਸਿਆ ਗਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :