One nation One Election Bill:  ਭਾਰਤੀ ਜਨਤਾ ਪਾਰਟੀ (BJP) ਨੇ ਮੰਗਲਵਾਰ (17 ਦਸੰਬਰ) ਲਈ ਆਪਣੇ ਸੰਸਦ ਮੈਂਬਰਾਂ ਲਈ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਇਕ ਦੇਸ਼ ਇਕ ਚੋਣ ਬਿੱਲ ਮੰਗਲਵਾਰ ਨੂੰ ਦੁਪਹਿਰ 12 ਵਜੇ ਲੋਕ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਇਸ ਬਿੱਲ ਨੂੰ ਪੇਸ਼ ਕਰਨਗੇ।


ਸੂਤਰਾਂ ਅਨੁਸਾਰ ਬਿੱਲ ਨੂੰ ਪੇਸ਼ਕਾਰੀ ਅਤੇ ਵਿਸਤ੍ਰਿਤ ਚਰਚਾ ਤੇ ਸਹਿਮਤੀ ਲਈ ਜੇਪੀਸੀ ਕੋਲ ਭੇਜਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਭਲਕੇ ਹੀ ਜੇਪੀਸੀ ਦਾ ਗਠਨ ਕੀਤਾ ਜਾਵੇਗਾ ਜਿਸ ਵਿੱਚ ਭਾਜਪਾ-ਕਾਂਗਰਸ ਸਮੇਤ ਸਾਰੀਆਂ ਪਾਰਟੀਆਂ ਦੇ ਮੈਂਬਰਾਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਜਾਵੇਗਾ।



ਕੀ ਹੈ ਵਨ ਨੇਸ਼ਨ ਵਨ ਇਲੈਕਸ਼ਨ ?


ਦਰਅਸਲ, ਦੇਸ਼ ਵਿੱਚ ਸਾਰੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦੀ ਚਰਚਾ ਚੱਲ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਇਸ ਦੇ ਹੱਕ ਵਿੱਚ ਹੈ। ਵਨ ਨੇਸ਼ਨ ਵਨ ਇਲੈਕਸ਼ਨ ਦਾ ਮਤਲਬ ਹੈ ਕਿ ਲੋਕ ਸਭਾ ਚੋਣਾਂ ਦੇ ਨਾਲ-ਨਾਲ ਸਾਰੇ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵੀ ਕਰਵਾਈਆਂ ਜਾਣ। ਇਸ ਤੋਂ ਇਲਾਵਾ ਸਥਾਨਕ ਸੰਸਥਾਵਾਂ, ਨਗਰ ਪਾਲਿਕਾ, ਨਗਰ ਪੰਚਾਇਤ ਅਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਵੀ ਨਾਲੋ-ਨਾਲ ਕਰਵਾਈਆਂ ਜਾਣ। ਪੀਐਮ ਮੋਦੀ ਖੁਦ ਇਸ ਦੇ ਹੱਕ ਵਿਚ ਹਨ ਤੇ ਕਈ ਮੌਕਿਆਂ 'ਤੇ ਇਸ ਦੀ ਵਕਾਲਤ ਵੀ ਕਰ ਚੁੱਕੇ ਹਨ।


ਪਹਿਲਾਂ ਕਦੋਂ ਹੁੰਦੀਆਂ ਸੀ ਇੱਕੋ ਵੇਲੇ ਚੋਣਾਂ ?


ਆਜ਼ਾਦੀ ਤੋਂ ਬਾਅਦ ਦੇਸ਼ ਵਿੱਚ ਬਹੁਤ ਸਾਰੀਆਂ ਸ਼ੁਰੂਆਤੀ ਚੋਣਾਂ ਵਨ ਨੇਸ਼ਨ ਵਨ ਇਲੈਕਸ਼ਨ ਦੀ ਤਰਜ਼ 'ਤੇ ਹੋਈਆਂ। 1952, 1957, 1962 ਅਤੇ 1967 ਵਿਚ ਵਿਧਾਨ ਸਭਾ ਚੋਣਾਂ ਲੋਕ ਸਭਾ ਚੋਣਾਂ ਦੇ ਨਾਲ ਹੀ ਹੋਈਆਂ। ਹਾਲਾਂਕਿ, ਇਸ ਵਿਚਕਾਰ, ਕੁਝ ਰਾਜਾਂ ਵਿੱਚ ਸਿਆਸੀ ਘਟਨਾਕ੍ਰਮ ਬਦਲਿਆ ਤੇ ਚੀਜ਼ਾਂ ਹੌਲੀ-ਹੌਲੀ ਬਦਲ ਗਈਆਂ। ਕਈ ਰਾਜਾਂ ਵਿੱਚ ਸਰਕਾਰ ਡਿੱਗਣ ਤੋਂ ਬਾਅਦ ਮੱਧਕਾਲੀ ਚੋਣਾਂ ਵੀ ਕਰਵਾਈਆਂ ਗਈਆਂ ਸਨ, ਜਿਸ ਕਾਰਨ ਆਪਸ ਵਿੱਚ ਪਾੜਾ ਪੈ ਗਿਆ ਸੀ। ਹੁਣ ਸਥਿਤੀ ਇਹ ਹੈ ਕਿ ਲੋਕ ਸਭਾ ਚੋਣਾਂ ਵੱਖਰੀਆਂ ਹਨ ਅਤੇ ਰਾਜ ਵਿਧਾਨ ਸਭਾ ਦੀਆਂ ਚੋਣਾਂ ਵੱਖਰੀਆਂ ਹਨ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।