One Nation, One Election: 'ਵਨ ਨੇਸ਼ਨ, ਵਨ ਇਲੈਕਸ਼ਨ' ਨੂੰ ਲੈ ਕੇ ਐਕਸ਼ਨ 'ਚ ਕਮੇਟੀ, ਕਾਨੂੰਨ ਮੰਤਰਾਲੇ ਦੇ ਅਧਿਕਾਰੀਆਂ ਨੇ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
One Nation, One Election: ਕਾਨੂੰਨ ਮੰਤਰਾਲੇ ਦੇ ਸਕੱਤਰ ਨਿਤੇਨ ਚੰਦਰਾ ਅਤੇ ਵਿਧਾਨਿਕ ਸਕੱਤਰ ਰੀਤਾ ਵਸ਼ਿਸ਼ਟ ਨੇ ਸਾਬਕਾ ਰਾਸ਼ਟਰਪਤੀ ਅਤੇ ਵਨ ਨੇਸ਼ਨ, ਵਨ ਇਲੈਕਸ਼ਨ' ਕਮੇਟੀ ਦੇ ਮੁਖੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ।
One Nation, One Election Committee: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਦੇਸ਼ ਭਰ 'ਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਇਸ ਦੌਰਾਨ ਕਾਨੂੰਨ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੇ ਐਤਵਾਰ (3 ਸਤੰਬਰ) ਨੂੰ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਕੋਵਿੰਦ ਲੋਕ ਸਭਾ, ਵਿਧਾਨ ਸਭਾਵਾਂ ਅਤੇ ਸਥਾਨਕ ਸੰਸਥਾਵਾਂ ਲਈ ਇੱਕੋ ਸਮੇਂ ਚੋਣਾਂ ਕਰਾਉਣ ਦੀ ਸੰਭਾਵਨਾ ਦੀ ਘੋਖ ਕਰਨ ਲਈ ਬਣਾਈ ਗਈ ਉੱਚ ਪੱਧਰੀ ਕਮੇਟੀ ਦੇ ਚੇਅਰਮੈਨ ਹਨ।
ਸਮਾਚਾਰ ਏਜੰਸੀ ਪੀ.ਟੀ.ਆਈ. ਮੁਤਾਬਕ ਕਾਨੂੰਨ ਸਕੱਤਰ ਨਿਤੇਨ ਚੰਦਰਾ, ਵਿਧਾਨਕ ਸਕੱਤਰ ਰੀਤਾ ਵਸ਼ਿਸ਼ਟ ਅਤੇ ਹੋਰ ਅਧਿਕਾਰੀਆਂ ਨੇ ਕੋਵਿੰਦ ਨੂੰ ਦੱਸਿਆ ਕਿ ਉਹ ਕਮੇਟੀ ਦੇ ਸਾਹਮਣੇ ਏਜੰਡੇ 'ਤੇ ਕਿਵੇਂ ਅੱਗੇ ਵਧਣਗੇ। ਨਿਤੇਨ ਚੰਦਰਾ ਉੱਚ ਪੱਧਰੀ ਕਮੇਟੀ ਦੇ ਸਕੱਤਰ ਵੀ ਹਨ ਅਤੇ ਰੀਟਾ ਵਸ਼ਿਸ਼ਟ ਦਾ ਵਿਭਾਗ ਚੋਣ ਮੁੱਦਿਆਂ, ਲੋਕ ਪ੍ਰਤੀਨਿਧਤਾ ਐਕਟ ਅਤੇ ਸਬੰਧਤ ਨਿਯਮਾਂ ਨਾਲ ਨਜਿੱਠਦਾ ਹੈ।
ਵਨ ਨੇਸ਼ਨ, ਵਨ ਇਲੈਕਸ਼ਨ ਦੇ ਲਈ ਬਣਾਈ ਕਮੇਟੀ
ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਲੋਕ ਸਭਾ, ਵਿਧਾਨ ਸਭਾਵਾਂ, ਨਗਰ ਨਿਗਮਾਂ ਅਤੇ ਪੰਚਾਇਤਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦੇ ਮੁੱਦੇ 'ਤੇ ਵਿਚਾਰ ਕਰਨ ਲਈ 8 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਦੀ ਅਗਵਾਈ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕਰਨਗੇ ਅਤੇ ਇਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ਵਿੱਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਸਾਬਕਾ ਆਗੂ ਗੁਲਾਮ ਨਬੀ ਆਜ਼ਾਦ ਅਤੇ ਵਿੱਤ ਕਮਿਸ਼ਨ ਦੇ ਸਾਬਕਾ ਚੇਅਰਮੈਨ ਐਨ ਕੇ ਸਿੰਘ ਮੈਂਬਰ ਹੋਣਗੇ।
ਇਹ ਵੀ ਪੜ੍ਹੋ: ASEAN Summit PM Modi: ਕੀ ਹੈ ਆਸੀਆਨ ਸੰਮੇਲਨ ਜਿਸ 'ਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਜਾਣਗੇ PM ਮੋਦੀ, ਜਾਣੋ ਇਸ ਬਾਰੇ
ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਕਮੇਟੀ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੂੰ ਵੀ ਕਮੇਟੀ 'ਚ ਸ਼ਾਮਲ ਨਾ ਕੀਤੇ ਜਾਣ 'ਤੇ ਨਿਸ਼ਾਨਾ ਸਾਧਿਆ।
ਕੇਂਦਰ ਸਰਕਾਰ ਨੇ ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕਮੇਟੀ ਦਾ ਗਠਨ ਅਜਿਹੇ ਸਮੇਂ ਕੀਤਾ ਹੈ ਜਦੋਂ ਇਸ ਸਾਲ ਦੇ ਅੰਤ 'ਚ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ 'ਚ ਚੋਣਾਂ ਹੋਣ ਜਾ ਰਹੀਆਂ ਹਨ। ਅਗਲੇ ਸਾਲ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ।
ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਚੁੱਕੇ ਗਏ ਕਦਮਾਂ ਨੂੰ ਲੈ ਕੇ ਕਾਂਗਰਸ ਮੋਦੀ ਸਰਕਾਰ 'ਤੇ ਹਮਲਾ ਬੋਲ ਰਹੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ (3 ਸਤੰਬਰ) ਨੂੰ 'ਐਕਸ' 'ਤੇ ਆਪਣੀ ਪੋਸਟ 'ਚ ਕਿਹਾ, ''INDIA ਭਾਰਤ ਹੈ ਅਤੇ ਇਹ ਸੂਬਿਆਂ ਦਾ ਸੰਘ ਹੈ। ਉਨ੍ਹਾਂ ਕਿਹਾ, “ਵਨ ਨੇਸ਼ਨ, ਵਨ ਇਲੈਕਸ਼ਨ ਦਾ ਵਿਚਾਰ ਭਾਰਤੀ ਸੰਘ ਅਤੇ ਇਸ ਦੇ ਸਾਰੇ ਸੂਬਿਆਂ ‘ਤੇ ਹਮਲਾ ਹੈ। ’’
ਇਹ ਕਮੇਟੀ ਅਵਿਸ਼ਵਾਸ ਪ੍ਰਸਤਾਵ, ਦਲ-ਬਦਲੀ ਵਿਰੋਧੀ ਕਾਨੂੰਨ ਅਤੇ ਲੋਕ ਸਭਾ ਦੇ ਹਾਲਾਤਾਂ ਦਾ ਵਿਸ਼ਲੇਸ਼ਣ ਕਰੇਗੀ ਅਤੇ ਉਸ ਅਨੁਸਾਰ ਆਪਣੇ ਸੁਝਾਅ ਦੇਵੇਗੀ। ਇਸ ਤੋਂ ਇਲਾਵਾ ਇਹ ਕਮੇਟੀ ਲੋਕ ਸਭਾ, ਵਿਧਾਨ ਸਭਾਵਾਂ, ਮਿਉਂਸਪਲ ਸੰਸਥਾਵਾਂ ਅਤੇ ਪੰਚਾਇਤਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦੀ ਸੰਭਾਵਨਾ 'ਤੇ ਵਿਚਾਰ ਕਰੇਗੀ ਅਤੇ ਸਿਫ਼ਾਰਸ਼ ਕਰੇਗੀ। ਫਿਲਹਾਲ ਕਮੇਟੀ ਦਾ ਕਾਰਜਕਾਲ ਕਿੰਨਾ ਸਮਾਂ ਹੋਵੇਗਾ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਹਾਲਾਂਕਿ ਕਮੇਟੀ ਨੂੰ ਜਲਦੀ ਤੋਂ ਜਲਦੀ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: Sonia Gandhi: ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ