ਚੰਡੀਗੜ੍ਹ ’ਚ ਚੱਲੀ ਗੋਲ਼ੀ, ਇੱਕ ਦੀ ਮੌਤ
ਏਬੀਪੀ ਸਾਂਝਾ | 06 Mar 2019 04:52 PM (IST)
ਸੰਕੇਤਕ ਤਸਵੀਰ
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 49 ਵਿੱਚ ਜਨਮ ਦਿਨ ਦੀ ਪਾਰਟੀ ਤੋਂ ਬਾਅਦ ਗੋਲ਼ੀ ਚੱਲ ਗਈ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਜਣਾ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਮੰਗਲਵਾਰ ਰਾਤ ਸੈਕਟਰ 49 ਦੇ ਇੱਕ ਘਰ ਵਿੱਚ ਜਨਮ ਦਿਨ ਦੀ ਪਾਰਟੀ ਚੱਲ ਰਹੀ ਸੀ। ਪਾਰਟੀ ਦੌਰਾਨ ਦੋ ਧਿਰਾਂ ਵਿਚਾਲੇ ਆਪਸੀ ਰੰਜਿਸ਼ ਕਾਰਨ ਝਗੜਾ ਹੋ ਗਿਆ। ਇਸ ਪਿੱਛੋਂ ਦੋਵੇਂ ਧਿਰਾਂ ਥਾਣੇ ਪਹੁੰਚ ਗਈਆਂ। ਝਗੜਾ ਇੰਨਾ ਵਧ ਗਿਆ ਕਿ ਥਾਣੇ ਜਾ ਕੇ ਵੀ ਦੋਵੇਂ ਧਿਰਾਂ ਸ਼ਾਂਤ ਨਾ ਹੋਈਆਂ। ਇਸ ਤੋਂ ਬਾਅਦ ਇੱਕ ਧਿਰ ਨੇ ਦੂਜੀ ਧਿਰ ਦੇ ਘਰ ਜਾ ਕੇ ਗੋਲ਼ੀਆਂ ਚਲਾ ਦਿੱਤੀਆਂ। ਇਸ ਨਾਲ ਦੂਜੀ ਧਿਰ ਦੇ ਇੱਕ ਸ਼ਖ਼ਸ ਦੀ ਮੌਤ ਹੋ ਗਈ।