ਜੰਮੂ: ਜੰਮੂ -ਕਸ਼ਮੀਰ ਦੇ ਅਵੰਤੀਪੋਰਾ ਦੇ ਪੰਪੋਰ ਇਲਾਕੇ ਵਿੱਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਈ। ਇਸ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ। ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਸੁਰੱਖਿਆ ਬਲਾਂ ਨੇ ਫਿਲਹਾਲ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਮੁਕਾਬਲਾ ਅਜੇ ਵੀ ਜਾਰੀ ਹੈ।


ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ


ਪੁਲਿਸ ਨੇ ਦੱਸਿਆ ਹੈ ਕਿ ਮਾਰਿਆ ਗਿਆ ਅੱਤਵਾਦੀ ਕੌਣ ਹੈ ਅਤੇ ਉਹ ਕਿਸ ਅੱਤਵਾਦੀ ਸਮੂਹ ਨਾਲ ਜੁੜਿਆ ਹੋਇਆ ਸੀ, ਇਸਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਨੂੰ ਪੰਪੋਰ ਇਲਾਕੇ ਵਿੱਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਸੀ। ਇਸ ਤੋਂ ਬਾਅਦ ਜਦੋਂ ਸਾਡੇ ਜਵਾਨ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਉਣ ਗਏ ਤਾਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਜਦੋਂ ਸੁਰੱਖਿਆ ਬਲਾਂ ਨੇ ਗੋਲੀ ਚਲਾਈ ਤਾਂ ਇੱਕ ਅੱਤਵਾਦੀ ਮਾਰਿਆ ਗਿਆ।






ਅੱਤਵਾਦੀ ਘਾਟੀ ਵਿੱਚ ਕਰ ਰਹੇ ਹਨ ਨੇਤਾਵਾਂ ਦਾ ਕਤਲ


ਦੱਸ ਦੇਈਏ ਕਿ ਕੱਲ੍ਹ ਕੁਲਗਾਮ ਵਿੱਚ ਅੱਤਵਾਦੀਆਂ ਨੇ ਆਪਣੀ ਪਾਰਟੀ ਦੇ ਨੇਤਾ ਗੁਲਾਮ ਹਸਨ ਲੋਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਲੋਨ ਚਾਰ ਮਹੀਨੇ ਪਹਿਲਾਂ ਪੀਡੀਪੀ ਤੋਂ ਅਸਤੀਫ਼ਾ ਦੇ ਕੇ ਆਪਣੀ ਪਾਰਟੀ ਵਿੱਚ ਸ਼ਾਮਲ ਹੋਏ ਸੀ। ਪਿਛਲੇ ਲਗਪਗ 15 ਦਿਨਾਂ ਵਿੱਚ ਅੱਤਵਾਦੀਆਂ ਨੇ ਅਜਿਹੀ ਤੀਜੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।


ਬੀਜੇਪੀ ਨੇਤਾ ਜਾਵੇਦ ਅਹਿਮਦ ਡਾਰ ਦੀ 17 ਅਗਸਤ ਨੂੰ ਕੁਲਗਾਮ ਦੇ ਬ੍ਰਜਲੂ ਜਾਗੀਰ ਇਲਾਕੇ ਵਿੱਚ ਅੱਤਵਾਦੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਤੋਂ ਪਹਿਲਾਂ 9 ਅਗਸਤ ਨੂੰ ਅੱਤਵਾਦੀਆਂ ਨੇ ਕੁਲਗਾਮ ਵਿੱਚ ਭਾਜਪਾ ਦੀ ਕਿਸਾਨ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਗੁਲਾਮ ਰਸੂਲ ਡਾਰ ਦਾ ਕਤਲ ਕਰ ਦਿੱਤਾ ਸੀ।


ਇਹ ਵੀ ਪੜ੍ਹੋ: Taliban in Kabul: ਅਫਗਾਨਿਸਤਾਨ 'ਚ ਵਿਰੋਧ ਤੇਜ਼, ਗੋਲੀਬਾਰੀ ਵਿੱਚ ਕਈਆਂ ਦੀ ਮੌਤ, ਨਾਟੋ ਦੀ ਹੰਗਾਮੀ ਮੀਟਿੰਗ ਅੱਜ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904