Farmers Protest: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਵੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੋਵੇ ਪਰ ਦਿੱਲੀ ਦੀ ਸਰਹੱਦ 'ਤੇ ਕਿਸਾਨਾਂ ਦਾ ਅੰਦੋਲਨ ਅਜੇ ਵੀ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। 26 ਨਵੰਬਰ ਨੂੰ ਅੰਦੋਲਨ ਨੂੰ ਇਕ ਸਾਲ ਤੋਂ ਜ਼ਿਆਦਾ ਸਮਾਂ ਹੋ ਜਾਵੇਗਾ ਇਸ ਲਈ ਕਿਸਾਨ ਜਥੇਬੰਦੀਆਂ ਨੇ ਇਸ ਦੇ ਮੱਦੇਨਜ਼ਰ 26 ਨਵੰਬਰ ਨੂੰ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਦਿੱਲੀ ਦੀ ਸਰਹੱਦ ’ਤੇ ਪੁੱਜਣ ਦਾ ਸੱਦਾ ਦਿੱਤਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਇਸ ਸੱਦੇ ਦੇ ਮੱਦੇਨਜ਼ਰ ਹੁਣ ਇਕ ਵਾਰ ਫਿਰ ਦਿੱਲੀ ਦੀ ਸਰਹੱਦ ’ਤੇ ਵੱਡੀ ਗਿਣਤੀ ’ਚ ਬੈਰੀਕੇਡ ਲੱਗਣੇ ਸ਼ੁਰੂ ਹੋ ਗਏ ਹਨ ਅਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ।


ਕਿਸਾਨ ਆਗੂ ਰਾਕੇਸ਼ ਟਿਕੈਤ ਪਿਛਲੇ ਇਕ ਸਾਲ ਤੋਂ ਦਿੱਲੀ ਦੇ ਗਾਜ਼ੀਪੁਰ ਬਾਰਡਰ 'ਤੇ ਬੈਠ ਕੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਹਨ। ਕੁਝ ਮਹੀਨੇ ਪਹਿਲਾਂ ਤਕ ਇੱਥੇ ਵੱਡੀ ਗਿਣਤੀ 'ਚ ਸੁਰੱਖਿਆ ਬਲ ਤਾਇਨਾਤ ਸਨ ਤੇ ਸੜਕਾਂ 'ਤੇ ਬੈਰੀਕੇਡ ਲੱਗੇ ਹੋਏ ਨਜ਼ਰ ਆ ਰਹੇ ਸਨ ਪਰ ਪਿਛਲੇ ਕੁਝ ਮਹੀਨਿਆਂ ਦੌਰਾਨ ਸੁਰੱਖਿਆ ਬਲਾਂ ਦੀ ਤਾਇਨਾਤੀ ਵੀ ਘਟ ਗਈ ਤੇ ਬੈਰੀਕੇਡ ਵੀ ਹਟਾ ਕੇ ਇਕ ਪਾਸੇ ਰੱਖ ਦਿੱਤੇ ਗਏ। ਪਰ ਹੁਣ ਇਕ ਵਾਰ ਫਿਰ ਉਹ ਬੈਰੀਕੇਡਾਂ ਵਿਚਕਾਰ ਸੜਕ 'ਤੇ ਆ ਗਏ ਹਨ। ਸੁਰੱਖਿਆ ਬਲਾਂ ਦੀ ਤਾਇਨਾਤੀ ਵਧਾਉਣ ਅਤੇ ਬੈਰੀਕੇਡਾਂ ਵਿਚਕਾਰ ਹਾਈਵੇਅ 'ਤੇ ਆਉਣ ਦਾ ਕਾਰਨ ਕਿਸਾਨ ਜਥੇਬੰਦੀਆਂ ਦਾ ਉਹ ਐਲਾਨ ਹੈ, ਜਿਸ 'ਚ ਕਿਸਾਨ ਜਥੇਬੰਦੀਆਂ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਦਿੱਲੀ ਦੀ ਸਰਹੱਦ 'ਤੇ ਇਕ ਵਾਰ ਫਿਰ ਲਾਮਬੰਦ ਹੋਣ ਦਾ ਸੱਦਾ ਦਿੱਤਾ ਹੈ।


ਦਿੱਲੀ ਦੀ ਸਰਹੱਦ 'ਤੇ ਸ਼ੁਰੂ ਹੋਏ ਕਿਸਾਨ ਅੰਦੋਲਨ ਦੇ 1 ਸਾਲ ਪੂਰੇ ਹੋਣ 'ਤੇ ਸੰਯੁਕਤ ਕਿਸਾਨ ਮੋਰਚਾ ਨੇ ਵੱਖ-ਵੱਖ ਪ੍ਰੋਗਰਾਮਾਂ ਦਾ ਐਲਾਨ ਕੀਤਾ ਹੈ। ਉਨ੍ਹਾਂ ਪ੍ਰੋਗਰਾਮਾਂ 'ਚੋਂ ਇਕ ਇਹ ਹੈ ਕਿ ਜਿਹੜੇ ਕਿਸਾਨ ਸ਼ੁਰੂ ਤੋਂ ਹੀ ਅੰਦੋਲਨ ਨਾਲ ਜੁੜੇ ਹੋਏ ਹਨ ਤੇ ਫਿਲਹਾਲ ਆਪਣੇ ਪਿੰਡਾਂ ਨੂੰ ਵਾਪਸ ਚਲੇ ਗਏ ਹਨ, ਉਨ੍ਹਾਂ ਨੂੰ ਇਕ ਵਾਰ ਫਿਰ ਦਿੱਲੀ ਦੀ ਸਰਹੱਦ 'ਤੇ ਪਹੁੰਚ ਕੇ ਅੰਦੋਲਨ ਨੂੰ ਤੇਜ਼ ਕਰਨ ਦੀ ਅਪੀਲ ਕੀਤੀ ਗਈ ਹੈ। ਕਿਉਂਕਿ ਅਜੇ ਕੇਂਦਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੀ ਮੰਗ 'ਤੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਹੈ।


ਜਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ, ਉਦੋਂ ਤੋਂ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਵਾਰ-ਵਾਰ ਦੁਹਰਾਇਆ ਜਾ ਰਿਹਾ ਹੈ ਕਿ ਇਕ ਮੰਗ ਤਾਂ ਪੂਰੀ ਹੋ ਗਈ ਹੈ ਪਰ ਅਜੇ ਵੀ ਕੁਝ ਹੋਰ ਮੰਗਾਂ ਹਨ ਜਦੋਂ ਤਕ ਉਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਜਦੋਂ ਤਕ ਕੋਈ ਠੋਸ ਭਰੋਸਾ ਨਹੀਂ ਦਿੱਤਾ ਜਾਂਦਾ, ਉਦੋਂ ਤਕ ਕਿਸਾਨ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ।


ਇਸ ਸਭ ਦੇ ਵਿਚਕਾਰ ਰਾਕੇਸ਼ ਟਿਕੈਤ ਨੇ 29 ਨਵੰਬਰ ਨੂੰ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਸੰਸਦ ਦੇ ਘਿਰਾਓ ਲਈ 50 ਤੋਂ ਵੱਧ ਟਰੈਕਟਰ ਲੈ ਕੇ ਜਾਣ ਦਾ ਐਲਾਨ ਵੀ ਕੀਤਾ ਹੈ, ਜੋ ਪ੍ਰਸ਼ਾਸਨ ਤੇ ਸੁਰੱਖਿਆ ਏਜੰਸੀਆਂ ਦੇ ਸਾਹਮਣੇ ਵੀ ਵੱਡੀ ਚੁਣੌਤੀ ਹੈ। ਕਿਉਂਕਿ ਇਸ ਸਾਲ 26 ਜਨਵਰੀ ਨੂੰ ਦਿੱਲੀ ਦੀਆਂ ਸੜਕਾਂ 'ਤੇ ਹਜ਼ਾਰਾਂ ਟਰੈਕਟਰਾਂ ਦੇ ਆਉਣ ਤੋਂ ਬਾਅਦ ਜੋ ਤਸਵੀਰਾਂ ਸਾਹਮਣੇ ਆਈਆਂ ਸਨ, ਉਨ੍ਹਾਂ ਨੇ ਦੁਨੀਆ ਦੇ ਸਾਹਮਣੇ ਦੇਸ਼ ਨੂੰ ਸ਼ਰਮਸਾਰ ਕਰ ਦਿੱਤਾ ਸੀ। ਇਸ ਲਈ ਰਾਕੇਸ਼ ਟਿਕੈਤ ਦੇ ਇਸ ਐਲਾਨ ਤੋਂ ਬਾਅਦ ਮੌਜੂਦਾ ਸਮੇਂ 'ਚ ਸੁਰੱਖਿਆ ਏਜੰਸੀਆਂ ਵੀ ਆਪਣੇ ਪੁਰਾਣੇ ਤਜ਼ਰਬਿਆਂ ਨੂੰ ਦੇਖਦੇ ਹੋਏ ਇਸ ਵਾਰ ਆਪਣੀਆਂ ਤਿਆਰੀਆਂ ਤੇਜ਼ ਕਰ ਰਹੀਆਂ ਹਨ।


ਇਹ ਵੀ ਪੜ੍ਹੋ: Cryptocurrency News: ਰਿਜ਼ਰਵ ਬੈਂਕ ਦੀ ਡਿਜੀਟਲ ਕਰੰਸੀ ਜਲਦ ਆਵੇਗੀ, ਕਿਵੇਂ ਹੋਵੇਗੀ ਕ੍ਰਿਪਟੋਕਰੰਸੀ ਤੋਂ ਵੱਖ, ਜਾਣੋ ਡਿਟੇਲ


ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904