Onion Price Hike: ਟਮਾਟਰ ਤੋਂ ਬਾਅਦ ਹੁਣ ਪਿਆਜ਼ ਹੋਇਆ ਬੇਕਾਬੂ, ਹਫਤੇ 'ਚ 50 ਫੀਸਦੀ ਵਧੀਆਂ ਕੀਮਤਾਂ
Onion Price: ਟਮਾਟਰ ਤੋਂ ਬਾਅਦ ਹੁਣ ਪਿਆਜ਼ ਦੀ ਕੀਮਤ ਲੋਕਾਂ ਦੀਆਂ ਅੱਖਾਂ 'ਚੋਂ ਹੰਝੂ ਲਿਆ ਰਹੀ ਹੈ। ਰਾਜਧਾਨੀ ਦਿੱਲੀ ਦੇ ਪ੍ਰਚੂਨ ਬਾਜ਼ਾਰ 'ਚ ਪਿਆਜ਼ 50 ਤੋਂ 60 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਿਲ ਰਿਹਾ ਹੈ।
Onion Price Hike: ਟਮਾਟਰ ਤੋਂ ਬਾਅਦ ਹੁਣ ਪਿਆਜ਼ ਦੀ ਕੀਮਤ ਲੋਕਾਂ ਦੀਆਂ ਅੱਖਾਂ 'ਚੋਂ ਹੰਝੂ ਲਿਆ ਰਹੀ ਹੈ। ਰਾਜਧਾਨੀ ਦਿੱਲੀ ਦੇ ਪ੍ਰਚੂਨ ਬਾਜ਼ਾਰ 'ਚ ਪਿਆਜ਼ 50 ਤੋਂ 60 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਿਲ ਰਿਹਾ ਹੈ। ਜਦੋਂਕਿ ਇੱਕ ਹਫ਼ਤਾ ਪਹਿਲਾਂ ਪਿਆਜ਼ 30 ਤੋਂ 40 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਉਪਲਬਧ ਸੀ।
ਇੱਕ ਹਫਤੇ 'ਚ ਪਿਆਜ਼ 50 ਫੀਸਦੀ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਦਸੰਬਰ ਵਿੱਚ ਨਵੀਂ ਫਸਲ ਆਉਣ ਤੋਂ ਪਹਿਲਾਂ ਮਹਿੰਗੇ ਪਿਆਜ਼ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਜਾਪਦੀ। ਪਿਆਜ਼ ਦੀਆਂ ਕੀਮਤਾਂ 'ਚ ਵਾਧੇ ਦਾ ਸਿਲਸਿਲਾ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿ ਸਕਦਾ ਹੈ।
ਦੱਸ ਦਈਏ ਕਿ ਸਰਕਾਰ ਨੇ ਆਪਣੇ ਬਫਰ ਸਟਾਕ ਤੋਂ ਪਿਆਜ਼ NCCF ਤੇ NAFED ਰਾਹੀਂ ਵੇਚਣ ਦਾ ਐਲਾਨ ਕੀਤਾ ਸੀ। ਸਰਕਾਰ ਨੇ ਕੀਮਤ ਸਥਿਰਤਾ ਫੰਡ ਦੇ ਜ਼ਰੀਏ ਪਿਆਜ਼ ਦਾ ਬਫਰ ਸਟਾਕ ਵੀ ਬਣਾਇਆ ਹੈ ਤਾਂ ਜੋ ਆਮ ਖਪਤਕਾਰਾਂ ਨੂੰ ਪਿਆਜ਼ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧੇ ਤੋਂ ਰਾਹਤ ਦਿੱਤੀ ਜਾ ਸਕੇ। ਪਿਆਜ਼ ਦੀ ਬਰਾਮਦ ਨੂੰ ਰੋਕਣ ਲਈ 40 ਫੀਸਦੀ ਦੀ ਬਰਾਮਦ ਡਿਊਟੀ ਵੀ ਲਗਾਈ ਗਈ ਹੈ ਪਰ ਇਸ ਦੇ ਬਾਵਜੂਦ ਪ੍ਰਚੂਨ ਬਾਜ਼ਾਰ ਵਿੱਚ ਪਿਆਜ਼ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਹੈ।
ਉਧਰ, ਪਿਆਜ਼ ਦੀਆਂ ਕੀਮਤਾਂ ਵਿੱਚ ਵਾਧਾ ਉਸ ਸਮੇਂ ਦੇਖਿਆ ਜਾ ਰਿਹਾ ਹੈ ਜਦੋਂ ਨਵੰਬਰ 2023 ਵਿੱਚ ਉੱਤਰੀ ਭਾਰਤ ਦੇ ਵੱਡੇ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਹ ਉਹ ਰਾਜ ਹਨ ਜਿੱਥੇ ਪਿਆਜ਼ ਦੀ ਖਪਤ ਜ਼ਿਆਦਾ ਹੈ। ਪਿਆਜ਼ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਸੱਤਾਧਾਰੀ ਪਾਰਟੀ ਨੂੰ ਚੋਣ ਨੁਕਸਾਨ ਵੀ ਹੋ ਸਕਦਾ ਹੈ। ਪਿਆਜ਼ ਦੀਆਂ ਕੀਮਤਾਂ ਵਧਣ ਤੋਂ ਬਾਅਦ ਵਿਰੋਧੀ ਪਾਰਟੀ ਕਾਂਗਰਸ ਨੇ ਪਹਿਲਾਂ ਹੀ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਸਰਕਾਰ 'ਤੇ ਨਿਸ਼ਾਨਾ ਸਾਧਣਾ ਸ਼ੁਰੂ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।