OP Kohli Death: ਗੁਜਰਾਤ ਦੇ ਸਾਬਕਾ ਰਾਜਪਾਲ ਓਪੀ ਕੋਹਲੀ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ। ਪੀਐਮ ਮੋਦੀ ਨੇ ਟਵੀਟ ਕੀਤਾ ਕਿ ਸੰਸਦ ਮੈਂਬਰ ਅਤੇ ਰਾਜਪਾਲ ਦੇ ਤੌਰ 'ਤੇ ਉਨ੍ਹਾਂ ਨੇ ਲੋਕ ਭਲਾਈ ਦੇ ਮੁੱਦਿਆਂ 'ਤੇ ਕੰਮ ਕੀਤਾ। ਭਾਜਪਾ ਨੇਤਾ ਦੇ ਰੂਪ 'ਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ 'ਚ ਸਾਡੀ ਪਾਰਟੀ ਨੂੰ ਮਜ਼ਬੂਤ ​​ਕਰਨ 'ਚ ਅਹਿਮ ਭੂਮਿਕਾ ਨਿਭਾਈ ਹੈ।


ਭਾਜਪਾ ਦੇ ਸੀਨੀਅਰ ਨੇਤਾ ਅਤੇ ਗੁਜਰਾਤ ਦੇ ਸਾਬਕਾ ਰਾਜਪਾਲ ਓਪੀ ਕੋਹਲੀ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਹ 87 ਸਾਲ ਦੇ ਸਨ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਨੋਇਡਾ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।


ਇਹ ਵੀ ਪੜ੍ਹੋ: Imran Khan Gets Bail: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮਿਲੀ ਰਾਹਤ, ਹਾਈ ਕੋਰਟ ਨੇ ਦਿੱਤੀ ਜ਼ਮਾਨਤ


ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀ ਅਤੇ ਭਾਜਪਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਨੂੰ ਮਜ਼ਬੂਤ ​​ਕਰਨ ਲਈ ਕੰਮ ਕੀਤਾ ਹੈ।



ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਜਤਾਇਆ ਦੁੱਖ


ਉੱਥੇ ਹੀ ਗੁਜਰਾਤ ਦੇ ਸੀਐਮ ਭੂਪੇਂਦਰ ਪਟੇਲ ਨੇ ਗੁਜਰਾਤ ਦੇ ਸਾਬਕਾ ਰਾਜਪਾਲ ਓਮ ਪ੍ਰਕਾਸ਼ ਕੋਹਲੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਸੀਐਮ ਭੂਪੇਂਦਰ ਪਟੇਲ ਨੇ ਟਵੀਟ ਕੀਤਾ ਕਿ ਗੁਜਰਾਤ ਦੇ ਸਾਬਕਾ ਰਾਜਪਾਲ ਨੂੰ ਉਨ੍ਹਾਂ ਦੀ ਸੁਭਾਵਿਕ ਸ਼ਖਸੀਅਤ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ੇ।


ਇਹ ਵੀ ਪੜ੍ਹੋ: Adenovirus: ਕੋਰੋਨਾ ਤੋਂ ਬਾਅਦ ਹੁਣ ਐਡੀਨੋਵਾਇਰਸ ਦਾ ਡਰ! ਬੰਗਾਲ 'ਚ ਵੱਧ ਰਹੇ ਮਾਮਲੇ, ਜਾਣੋ ਕਿਵੇਂ ਫੈਲਦਾ ਹੈ, ਲੱਛਣ ਅਤੇ ਇਲਾਜ