Operation Ajay: ਫਲਸਤੀਨੀ ਕੱਟੜਪੰਥੀ ਅੱਤਵਾਦੀ ਸੰਗਠਨ 'ਹਮਾਸ' ਦੇ ਹਮਲੇ ਤੋਂ ਬਾਅਦ ਇਜ਼ਰਾਈਲ 'ਚ ਭਿਆਨਕ ਜੰਗ ਦੌਰਾਨ ਡਰ ਦੇ ਮਾਹੌਲ 'ਚੋਂ ਛੁਡਵਾ ਕੇ 'ਆਪਰੇਸ਼ਨ ਅਜੈ' ਤਹਿਤ 197 ਹੋਰ ਭਾਰਤੀਆਂ ਨੂੰ ਘਰ ਵਾਪਸ ਲਿਆਂਦਾ ਗਿਆ ਹੈ। ਇਨ੍ਹਾਂ ਨਾਗਰਿਕਾਂ ਨੂੰ ਐਤਵਾਰ (15 ਅਕਤੂਬਰ) ਸਵੇਰੇ ਚਾਰਟਰਡ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ। ਕੇਂਦਰੀ ਮੰਤਰੀ ਕੌਸ਼ਲ ਕਿਸ਼ੋਰ ਨੇ ਦਿੱਲੀ ਹਵਾਈ ਅੱਡੇ 'ਤੇ ਇਜ਼ਰਾਈਲ ਤੋਂ ਪਰਤੇ ਭਾਰਤੀ ਨਾਗਰਿਕਾਂ ਦਾ ਸਵਾਗਤ ਕੀਤਾ। ਹਵਾਈ ਅੱਡੇ 'ਤੇ ਉਤਰੇ ਭਾਰਤੀ ਨਾਗਰਿਕਾਂ ਦੇ ਚਿਹਰਿਆਂ 'ਤੇ ਖੁਸ਼ੀ ਦੀ ਲਹਿਰ ਦੌੜ ਗਈ।


ਮੰਤਰੀ ਕੌਸ਼ਲ ਕਿਸ਼ੋਰ ਨੇ ਕਿਹਾ, "ਮੈਂ ਪ੍ਰਧਾਨ ਮੰਤਰੀ ਮੋਦੀ, ਵਿਦੇਸ਼ ਮੰਤਰਾਲੇ ਦਾ ਧੰਨਵਾਦ ਕਰਦਾ ਹਾਂ ਅਤੇ ਵਧਾਈ ਦਿੰਦਾ ਹਾਂ...ਪੀਐਮ ਮੋਦੀ ਦੇਸ਼ ਦੇ ਨਾਗਰਿਕਾਂ ਨੂੰ ਸਮਰਪਿਤ ਹਨ। ਭਾਰਤੀ ਨਾਗਰਿਕਾਂ ਨੂੰ ਇਜ਼ਰਾਈਲ ਤੋਂ ਸੁਰੱਖਿਅਤ ਇੱਥੇ ਲਿਆਂਦਾ ਜਾ ਰਿਹਾ ਹੈ। ਉਹ ਆਪਣੇ ਦੇਸ਼ ਪਰਤਣ ਤੋਂ ਬਾਅਦ ਖੁਸ਼ ਹਨ। "


ਇਜ਼ਰਾਈਲ ਦੇ ਤੇਲ ਅਵੀਵ ਵਿੱਚ ਭਾਰਤੀ ਦੂਤਾਵਾਸ ਨੇ ਮਾਈਕ੍ਰੋ ਬਲੌਗਿੰਗ ਸਾਈਟ ਐਕਸ (ਪਹਿਲਾਂ ਟਵਿੱਟਰ) 'ਤੇ ਲਿਖਿਆ, "ਅਪਰੇਸ਼ਨ ਅਜੈ ਦੀ ਤੀਜੀ ਫਲਾਈਟ ਤੇਲ ਅਵੀਵ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਦੂਤਾਵਾਸ ਸਾਰਿਆਂ ਨੂੰ ਸੁਰੱਖਿਅਤ ਯਾਤਰਾ ਦੀ ਕਾਮਨਾ ਕਰਦਾ ਹੈ।"



ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਮਾਈਕ੍ਰੋ ਬਲੌਗਿੰਗ ਸਾਈਟ ਐਕਸ 'ਤੇ ਵੀ ਲਿਖਿਆ, "ਆਪਰੇਸ਼ਨ ਅਜੈ, ਅਤੇ 197 ਭਾਰਤੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ।"


ਇਸ ਤੋਂ ਪਹਿਲਾਂ ਸ਼ਨੀਵਾਰ (14 ਅਕਤੂਬਰ) ਨੂੰ ਆਪਰੇਸ਼ਨ ਅਜੈ ਦੇ ਤਹਿਤ, ਤੇਲ ਅਵੀਵ, ਇਜ਼ਰਾਈਲ ਤੋਂ 235 ਭਾਰਤੀ ਨਾਗਰਿਕਾਂ ਨੂੰ ਲੈ ਕੇ ਦੂਜੀ ਉਡਾਣ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੀ। ਸ਼ੁੱਕਰਵਾਰ (12 ਅਕਤੂਬਰ) ਨੂੰ ਵੀ 212 ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਂਦਾ ਗਿਆ। ਹੁਣ ਤੱਕ ਕੁੱਲ 644 ਲੋਕਾਂ ਨੂੰ ਵਾਪਸ ਲਿਆਂਦਾ ਜਾ ਚੁੱਕਾ ਹੈ।


ਇਹ ਵੀ ਪੜ੍ਹੋ: SYL Canal Dispute: SYL ਨਹਿਰ ਲਈ ਸਰਵੇ ਟੀਮ 'ਤੇ ਪੰਜਾਬ ਸਰਕਾਰ ਦਾ ਵੱਡਾ ਪ੍ਰਤੀਕਰਮ, ਵਿੱਤ ਮੰਤਰੀ ਨੇ ਕੀਤਾ ਅਹਿਮ ਐਲਾਨ


ਤੁਹਾਨੂੰ ਦੱਸ ਦੇਈਏ ਕਿ ਇਜ਼ਰਾਈਲ ਵਿੱਚ ਜੰਗ ਦੇ ਹਾਲਾਤਾਂ ਵਿੱਚ ਭਾਰਤੀਆਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਨਵੀਂ ਦਿੱਲੀ ਅਤੇ ਤੇਲ ਅਵੀਵ ਵਿੱਚ 24 ਘੰਟੇ ਚੱਲਣ ਵਾਲੀ ਹੈਲਪਲਾਈਨ ਸ਼ੁਰੂ ਕੀਤੀ ਹੈ। ਨਵੀਂ ਦਿੱਲੀ ਵਿੱਚ ਖੋਲ੍ਹੇ ਗਏ ਕੰਟਰੋਲ ਰੂਮ ਦੇ ਫ਼ੋਨ ਨੰਬਰ 1800118797 (ਟੋਲ ਫ੍ਰੀ), +91-11 23012113, +91-11-23014104, +91-11-23017905 ਅਤੇ +919968291988 ਹਨ। ਮਦਦ ਲਈ ਈਮੇਲ ਆਈਡੀ situation@mea.gov.in ਹੈ।


ਇਹ ਵੀ ਪੜ੍ਹੋ: Petrol Diesel Price ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਆਈ ਕਮੀ, ਜਾਣੋ ਆਪਣੇ ਸ਼ਹਿਰ ਦੇ ਹਾਲਤ