MEA Press Conference: 'ਪੰਜਾਬ ਤੇ ਜੰਮੂ-ਕਸ਼ਮੀਰ 'ਤੇ ਹਮਲੇ ਕਰ ਰਿਹਾ ਪਾਕਿ', ਸੈਨਾ ਨੇ ਦਿੱਤੀ ਵੱਡੀ ਚੇਤਾਵਨੀ- 'ਅਸੀਂ ਤਣਾਅ ਨਹੀਂ ਚਾਹੁੰਦੇ, ਜੇ ਪਾਕਿਸਤਾਨ ਨਾ ਵਧਾਏ, ਨਹੀਂ ਤਾਂ ਮਿਲੇਗਾ ਮੂੰਹ ਤੋੜ ਜਵਾਬ''
ਪਾਕਿਸਤਾਨ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਹਮਲੇ ਲਈ ਪਾਕਿਸਤਾਨ ਵੱਲੋਂ ਹਾਈ-ਸਪੀਡ ਮਿਸਾਈਲ ਦੀ ਵਰਤੋਂ ਕੀਤੀ ਗਈ ਹੈ। ਉਹ ਲਗਾਤਾਰ ਭਾਰਤ ਨੂੰ ਉਕਸਾਉਣ ਵਾਲੀਆਂ ਹਰਕਤਾਂ ਕਰ ਰਿਹਾ ਹੈ। ਕਰਨਲ ਸੋਫ਼ੀਆ ਕੁਰੈਸ਼ੀ ਨੇ ਦੱਸਿਆ...

India-Pakistan Tension: ਭਾਰਤ-ਪਾਕਿਸਤਾਨ ਤਣਾਅ ਦੇ ਮਾਹੌਲ 'ਚ ਵਿਦੇਸ਼ ਮੰਤਰਾਲੇ ਵੱਲੋਂ ਇਕ ਪ੍ਰੈਸ ਕਾਨਫਰੰਸ ਦੌਰਾਨ ਤਾਜ਼ਾ ਹਾਲਾਤਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਕਰਨਲ ਸੋਫ਼ੀਆ ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਭਾਰਤੀ ਫੌਜੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ, ਹਾਲਾਂਕਿ ਭਾਰਤੀ ਫੌਜ ਨੇ ਪਾਕਿਸਤਾਨ ਦੇ ਇਰਾਦਿਆਂ ਨੂੰ ਅਸਫਲ ਕਰ ਦਿੱਤਾ।
ਪਾਕਿਸਤਾਨੀ ਫੌਜ ਪੱਛਮੀ ਸਰਹੱਦ 'ਤੇ ਲਗਾਤਾਰ ਆਕ੍ਰਮਕ ਗਤੀਵਿਧੀਆਂ ਕਰ ਰਹੀ ਹੈ। ਉਨ੍ਹਾਂ ਨੇ ਲੜਾਕੂ ਜਹਾਜ਼ਾਂ ਦੀ ਵਰਤੋਂ ਕੀਤੀ ਅਤੇ ਹਵਾਈ ਘੁਸਪੈਠ ਦੀ ਕੋਸ਼ਿਸ਼ ਕੀਤੀ। ਉਧਮਪੁਰ, ਭੁਜ, ਬਠਿੰਡਾ, ਪਠਾਨਕੋਟ ਸਮੇਤ ਪੰਜ ਥਾਵਾਂ 'ਤੇ ਉਪਕਰਨਾਂ ਨੂੰ ਨੁਕਸਾਨ ਪਹੁੰਚਾਇਆ ਗਿਆ। ਪਾਕਿਸਤਾਨ ਨੇ ਸ਼੍ਰੀਨਗਰ ਅਤੇ ਅਵੰਤਿਪੁਰਾ 'ਚ ਮੈਡੀਕਲ ਕੰਪਲੈਕਸ ਅਤੇ ਸਕੂਲਾਂ ਨੂੰ ਵੀ ਨਿਸ਼ਾਨਾ ਬਣਾਇਆ।
Special briefing on Operation Sindoor (May 10, 2025)
— Randhir Jaiswal (@MEAIndia) May 10, 2025
https://t.co/JjpAdt9HsD
ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਰਿਹਾ PAK
ਪਾਕਿਸਤਾਨ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਹਮਲੇ ਲਈ ਪਾਕਿਸਤਾਨ ਵੱਲੋਂ ਹਾਈ-ਸਪੀਡ ਮਿਸਾਈਲ ਦੀ ਵਰਤੋਂ ਕੀਤੀ ਗਈ ਹੈ। ਉਹ ਲਗਾਤਾਰ ਭਾਰਤ ਨੂੰ ਉਕਸਾਉਣ ਵਾਲੀਆਂ ਹਰਕਤਾਂ ਕਰ ਰਿਹਾ ਹੈ। ਕਰਨਲ ਸੋਫ਼ੀਆ ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਆਪਣੇ ਆਪ ਨੂੰ ਬਚਾਉਣ ਲਈ ਆਪਣੇ ਨਾਗਰਿਕਾਂ ਨੂੰ ਢਾਲ ਵਜੋਂ ਵਰਤ ਰਹੀ ਹੈ। ਪਾਕਿਸਤਾਨ ਲਗਾਤਾਰ ਡਰੋਨ ਦੀ ਵਰਤੋਂ ਕਰਕੇ ਸਰਹੱਦੀ ਇਲਾਕਿਆਂ 'ਤੇ ਹਮਲੇ ਕਰ ਰਿਹਾ ਹੈ। ਹਾਲਾਂਕਿ, ਭਾਰਤੀ ਫੌਜ ਨੇ ਪਾਕਿਸਤਾਨ ਦੀ ਹਰ ਕੋਸ਼ਿਸ਼ ਨੂੰ ਨਾਕਾਮ ਬਣਾਉਣ 'ਚ ਸਫਲਤਾ ਹਾਸਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















