ਆਦਮਪੁਰ ਏਅਰਬੇਸ ‘ਤੇ PM ਮੋਦੀ ਦੇ ਪਿੱਛੇ S-400, ਬਸ ਇੱਕ ਦਾਅਵੇ ਨੇ ਖੋਲ੍ਹ ਦਿੱਤੀ ਪਾਕਿਸਤਾਨ ਦੇ ਝੂਠੇ ਦਾਅਵਿਆਂ ਦੀ ਪੋਲ
PM Modi Visit Adampur Airbase: ਆਪਰੇਸ਼ਨ ਸਿੰਦੂਰ ਦੀ ਸਫਲਤਾ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਦੇ ਆਦਮਪੁਰ ਵਿੱਚ ਸਥਿਤ ਏਅਰਬੇਸ ‘ਤੇ ਪਹੁੰਚੇ ਜਿਥੇ ਉਨ੍ਹਾਂ ਨੇ ਫੌਜ ਦੇ ਅਧਿਕਾਰੀਆਂ ਅਤੇ ਜਵਾਨਾਂ ਨਾਲ ਗੱਲਬਾਤ ਕੀਤੀ।

PM Modi Visit Adampur Airbase: ਆਪਰੇਸ਼ਨ ਸਿੰਦੂਰ ਦੀ ਸਫਲਤਾ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਦੇ ਆਦਮਪੁਰ ਵਿੱਚ ਸਥਿਤ ਏਅਰਬੇਸ ‘ਤੇ ਪਹੁੰਚੇ ਜਿਥੇ ਉਨ੍ਹਾਂ ਨੇ ਫੌਜ ਦੇ ਅਧਿਕਾਰੀਆਂ ਅਤੇ ਜਵਾਨਾਂ ਨਾਲ ਗੱਲਬਾਤ ਕੀਤੀ।
ਦੱਸ ਦਈਏ ਕਿ ਪੀਐਮ ਮੋਦੀ ਉਸ ਵੇਲੇ ਆਦਮਪੁਰ ਏਅਰਬੇਸ ਪਹੁੰਚੇ, ਜਦੋਂ ਪਾਕਿਸਤਾਨ ਸਾਰੇ ਪਾਸੇ ਝੂਠ ਫੈਲਾ ਰਿਹਾ ਸੀ ਕਿ ਉਸ ਨੇ ਆਦਮਪੁਰ ਏਅਰਬੇਸ ਨੂੰ ਤਬਾਹ ਕਰ ਦਿੱਤਾ ਹੈ ਅਤੇ ਉਸ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਪਾਕਿਸਤਾਨ ਨੇ ਖੁਦ ਉੱਥੇ ਪਹੁੰਚ ਕੇ ਪਾਕਿਸਤਾਨ ਦੇ ਸਾਰੇ ਝੂਠੇ ਦਾਅਵਿਆਂ ਦੀ ਪੋਲ੍ਹ ਖੋਲ੍ਹ ਦਿੱਤੀ ਹੈ।
ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਆਪਣੇ ਲੋਕਾਂ ਨੂੰ ਸ਼ਾਂਤ ਕਰਨ ਲਈ, ਪਾਕਿਸਤਾਨੀ ਸਰਕਾਰ ਨੇ ਕਿਹਾ ਕਿ ਉਸਦੀ ਫੌਜ ਨੇ ਆਦਮਪੁਰ ਏਅਰਬੇਸ ਦੇ ਰਨਵੇਅ ਨੂੰ ਨੁਕਸਾਨ ਪਹੁੰਚਾਇਆ ਹੈ। ਪਾਕਿਸਤਾਨ ਨੇ ਇਹ ਵੀ ਦਾਅਵਾ ਕੀਤਾ ਕਿ ਉਸ ਨੇ ਆਦਮਪੁਰ ਵਿੱਚ S-400 ਏਅਰ ਡਿਫੈਂਸ ਸਿਸਟਮ ਨੂੰ ਨਸ਼ਟ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਨਾਲ ਪਾਕਿਸਤਾਨ ਦੇ ਝੂਠ ਦਾ ਪਰਦਾਫਾਸ਼ ਹੋ ਗਿਆ।
ਪੀਐਮ ਮੋਦੀ ਨੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਐਸ-400 ਏਅਰ ਡਿਫੈਂਸ ਸਿਸਟਮ ਸੁਰੱਖਿਅਤ ਅਤੇ ਐਕਟਿਵ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ, ਅਦਪੁਰ ਏਅਰਬੇਸ ਦਾ ਰਾਡਾਰ ਸਿਸਟਮ ਵੀ ਬਰਕਰਾਰ ਹੈ ਅਤੇ ਦੁਸ਼ਮਣ ਦੀ ਹਰ ਨਾਪਾਕ ਹਰਕਤ 'ਤੇ ਨਜ਼ਰ ਰੱਖ ਰਿਹਾ ਹੈ।
ਪ੍ਰਧਾਨ ਮੰਤਰੀ ਮੋਦੀ ਦੀਆਂ ਤਸਵੀਰਾਂ ਨੇ ਪਾਕਿਸਤਾਨ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਆਦਮਪੁਰ ਏਅਰਬੇਸ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਪਾਕਿਸਤਾਨ ਦਾ ਦਾਅਵਾ ਪੂਰੀ ਤਰ੍ਹਾਂ ਝੂਠਾ ਅਤੇ ਬੇਬੁਨਿਆਦ ਹੈ। ਇਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਦੀ ਸੈਨਿਕਾਂ ਨਾਲ ਮੁਲਾਕਾਤ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਹਵਾਈ ਸੈਨਾ ਦੇ ਅਧਿਕਾਰੀਆਂ ਦੀ ਪਿੱਠ ਥਪਥਪਾਉਂਦੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਪੀਐਮ ਮੋਦੀ ਨੇ ਸੈਨਿਕਾਂ ਦੇ ਨਾਲ ਭਾਰਤ ਮਾਤਾ ਕੀ ਜੈ ਅਤੇ ਵੰਦੇ ਮਾਤਰਮ ਦੇ ਨਾਅਰੇ ਵੀ ਲਗਾਏ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਆਦਮਪੁਰ ਏਅਰਬੇਸ 'ਤੇ ਸੈਨਿਕਾਂ ਨਾਲ ਆਪਣੀ ਮੁਲਾਕਾਤ ਦੀ ਇੱਕ ਫੋਟੋ ਸਾਂਝੀ ਕਰਦਿਆਂ ਲਿਖਿਆ, "ਅੱਜ ਸਵੇਰੇ ਮੈਂ ਏਅਰ ਫੋਰਸ ਸਟੇਸ਼ਨ ਆਦਮਪੁਰ ਦਾ ਦੌਰਾ ਕੀਤਾ ਅਤੇ ਸਾਡੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨੂੰ ਮਿਲਿਆ। ਹਿੰਮਤ, ਦ੍ਰਿੜਤਾ ਅਤੇ ਨਿਡਰਤਾ ਦੇ ਪ੍ਰਤੀਕ ਲੋਕਾਂ ਨਾਲ ਰਹਿਣਾ ਇੱਕ ਬਹੁਤ ਹੀ ਖਾਸ ਅਨੁਭਵ ਸੀ। ਭਾਰਤ ਹਮੇਸ਼ਾ ਸਾਡੇ ਹਥਿਆਰਬੰਦ ਬਲਾਂ ਦਾ ਧੰਨਵਾਦੀ ਹੈ ਜੋ ਸਾਡੇ ਦੇਸ਼ ਲਈ ਸਭ ਕੁਝ ਕਰਦੇ ਹਨ।"
Sharing some more glimpses from my visit to AFS Adampur. pic.twitter.com/G9NmoAZvTR
— Narendra Modi (@narendramodi) May 13, 2025






















