ਪੜਚੋਲ ਕਰੋ

ਕਾਂਗਰਸ ਨੇ ਵਿਰੋਧੀ ਧਿਰਾਂ ਦੀ ਮੀਟਿੰਗ ਲਈ AAP ਨੂੰ ਦਿੱਤਾ ਸੱਦਾ , ਪਾਰਟੀ ਬੋਲੀ - ਜੇਕਰ ਆਰਡੀਨੈਂਸ 'ਤੇ ਸਟੈਂਡ ਸਪੱਸ਼ਟ ਨਹੀਂ ਕਰਦੀ ਤਾਂ ...

Delhi Ordinance  : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇ ਖਿਲਾਫ ਇਕਜੁੱਟ ਹੋਣ 'ਚ ਜੁਟੀਆਂ ਵਿਰੋਧੀ ਪਾਰਟੀਆਂ ਦੀ ਅਗਲੀ ਮੀਟਿੰਗ 17 ਅਤੇ 18 ਜੁਲਾਈ ਨੂੰ ਕਰਨਾਟਕ ਦੇ ਬੈਂਗਲੁਰੂ 'ਚ ਕਾਂਗਰਸ ਵੱਲੋਂ ਕੀਤੀ

Delhi Ordinance  : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇ ਖਿਲਾਫ ਇਕਜੁੱਟ ਹੋਣ 'ਚ ਜੁਟੀਆਂ ਵਿਰੋਧੀ ਪਾਰਟੀਆਂ ਦੀ ਅਗਲੀ ਮੀਟਿੰਗ 17 ਅਤੇ 18 ਜੁਲਾਈ ਨੂੰ ਕਰਨਾਟਕ ਦੇ ਬੈਂਗਲੁਰੂ 'ਚ ਕਾਂਗਰਸ ਵੱਲੋਂ ਕੀਤੀ ਜਾਵੇਗੀ। ਇਸ ਦੌਰਾਨ ਕਾਂਗਰਸ ਨੇ ਮੀਟਿੰਗ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ (ਆਪ) ਨੂੰ ਸੱਦਾ ਭੇਜਿਆ ਹੈ।
 
ਇਸ ਸੱਦੇ 'ਤੇ 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਪਟਨਾ 'ਚ ਹੋਈ ਵਿਰੋਧੀ ਪਾਰਟੀਆਂ ਦੀ ਬੈਠਕ 'ਚ ਕਾਂਗਰਸ ਨੇ ਕਿਹਾ ਸੀ ਕਿ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ 15 ਦਿਨ ਪਹਿਲਾਂ ਅਸੀਂ ਜਨਤਕ ਤੌਰ 'ਤੇ ਦਿੱਲੀ ਦੇ ਗੈਰ-ਸੰਵਿਧਾਨਕ ਆਰਡੀਨੈਂਸ 'ਤੇ ਆਪਣਾ ਸਟੈਂਡ ਸਾਫ ਕਰਾਂਗੇ, ਪਰ ਅਜੇ ਤੱਕ ਕਾਂਗਰਸ ਨੇ ਆਪਣਾ ਸਟੈਂਡ ਸਪੱਸ਼ਟ ਨਹੀਂ ਕੀਤਾ ਹੈ।
 
ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਆਰਡੀਨੈਂਸ 'ਤੇ ਆਪਣਾ ਸਟੈਂਡ ਸਪੱਸ਼ਟ ਨਹੀਂ ਕਰਦੀ ਹੈ ਤਾਂ ਸਾਡੀ ਪਾਰਟੀ ਵਿਰੋਧੀ ਧਿਰਾਂ ਦੀ ਮੀਟਿੰਗ 'ਚ ਸ਼ਾਮਲ ਹੋਣ 'ਤੇ ਵਿਚਾਰ ਕਰੇਗੀ।

ਪਟਨਾ 'ਚ ਕੀ ਹੋਇਆ?

ਬਿਹਾਰ ਦੇ ਪਟਨਾ ਵਿੱਚ 23 ਜੂਨ ਨੂੰ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਮੇਜ਼ਬਾਨੀ ਵਿੱਚ ਹੋਈ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿੱਚ ‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਦਿੱਲੀ ਆਰਡੀਨੈਂਸ ਦਾ ਮੁੱਦਾ ਉਠਾਇਆ ਸੀ। ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਮੌਜੂਦਗੀ 'ਚ ਉਨ੍ਹਾਂ ਕਿਹਾ ਕਿ ਆਰਡੀਨੈਂਸ 'ਤੇ ਕਾਂਗਰਸ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ, ਮੀਟਿੰਗ ਤੋਂ ਬਾਅਦ 'ਆਪ' ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਰਟੀ ਕਾਂਗਰਸ ਦੇ ਸ਼ਾਮਲ ਹੋਣ 'ਤੇ ਕਿਸੇ ਵੀ ਮੀਟਿੰਗ ਦਾ ਹਿੱਸਾ ਨਹੀਂ ਬਣੇਗੀ।

ਦੂਜੇ ਪਾਸੇ ਕਾਂਗਰਸ ਨੇ ਕਿਹਾ ਕਿ ਇਹ ਮੀਟਿੰਗ ਦਾ ਵਿਸ਼ਾ ਨਹੀਂ ਹੈ। ਇਹ ਸੰਸਦ ਦਾ ਮਾਮਲਾ ਹੈ। ਅਸੀਂ ਸੰਸਦ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੀਟਿੰਗ ਕਰਕੇ ਸਟੈਂਡ ਸਪੱਸ਼ਟ ਕਰਾਂਗੇ।
 
ਕਿਹੜੇ-ਕਿਹੜੇ ਨੇਤਾਵਾਂ ਨੇ ਅਰਵਿੰਦ ਕੇਜਰੀਵਾਲ ਦਾ ਸਮਰਥਨ ਕੀਤਾ?
 
ਆਰਡੀਨੈਂਸ ਖਿਲਾਫ਼ ਸਮਰਥਨ ਨੂੰ ਲੈ ਕੇ ਕੇਜਰੀਵਾਲ ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ, ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ, ਨਿਤੀਸ਼ ਕੁਮਾਰ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ, ਸਾਬਕਾ ਸੀਐਮ ਊਧਵ ਠਾਕਰੇ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਸਮੇਤ ਕਈ ਨੇਤਾਵਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਦੌਰਾਨ ਇਨ੍ਹਾਂ ਸਾਰੇ ਆਗੂਆਂ ਨੇ ਕੇਜਰੀਵਾਲ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਆਰਡੀਨੈਂਸ ਸੰਵਿਧਾਨ ਦੇ ਵਿਰੁੱਧ ਹੈ।
 
ਕੀ ਹੈ ਦਿੱਲੀ ਆਰਡੀਨੈਂਸ?

ਹਾਲ ਹੀ 'ਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਦਿੱਲੀ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਕੇਜਰੀਵਾਲ ਸਰਕਾਰ ਕੋਲ ਹੈ ਪਰ ਇਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਆਰਡੀਨੈਂਸ ਲੈ ਕੇ ਆਈ ਹੈ। ਭਾਜਪਾ ਦੀ ਦਲੀਲ ਸੀ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ, ਇਸ ਲਈ ਇਹ ਆਰਡੀਨੈਂਸ ਜ਼ਰੂਰੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget