ਨਵੀਂ ਦਿੱਲੀ: ਦਿੱਲੀ ਦੀ ਰਾਊਜ ਐਵੇਨਿਊ ਕੋਰਟ ਵੱਲੋਂ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ (DGMC) ਪ੍ਰਬੰਧ ਨਾਲ ਜੁੜੇ ਇੱਕ ਕਥਿਤ ਘੁਟਾਲੇ ਦੇ ਮਾਮਲੇ ’ਚ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਖ਼ਿਲਾਫ਼ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਹ ਮਾਮਲਾ 2013 ਵਿੱਚ ਟੈਂਟ ਲਾਏ ਜਾਣ ਵਿੱਚ ਗੜਬੜ ਨਾਲ ਸਬੰਧਤ ਹੈ।
ਇਹ ਕੇਸ ਸਰਨਾ ਧੜੇ ਨਾਲ ਜੁੜੇ ਭੁਪਿੰਦਰ ਸਿੰਘ ਵੱਲੋਂ ਦਾਇਰ ਕੀਤਾ ਗਿਆ ਹੈ। ਮਾਮਲੇ ਦੀ ਸੁਣਵਾਈ 21 ਨਵੰਬਰ ਨੂੰ ਹੋਵੇਗੀ। ਉਧਰ, ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਬਿੱਲਾਂ ਨੂੰ ਪ੍ਰਵਾਨਗੀ ਤਤਕਾਲੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਦਿੱਤੀ ਸੀ। ਇਨ੍ਹਾਂ ਸਾਰੇ ਤੱਥਾਂ ਤੋਂ ਅਦਾਲਤ ਨੂੰ 9 ਨਵੰਬਰ ਨੂੰ ਜਾਣੂ ਕਰਵਾਇਆ ਜਾਵੇਗਾ। ਦੂਜੇ ਪਾਸੇ ਸਿਰਸਾ ਮੁਤਾਬਕ ਅਦਾਲਤ ਨੇ ਵੀ ਗੌਰ ਕੀਤਾ ਕਿ ਕੋਈ ਦੋਹਰੀ ਅਦਾਇਗੀ ਨਹੀਂ ਹੋਈ।
ਬਾਇਡਨ ਦੀ ਜਿੱਤ ਮਗਰੋਂ ਭਾਰਤੀ ਸ਼ੇਅਰ ਬਾਜ਼ਾਰ ਨੇ ਮਾਰੀ ਛਾਲ, ਸੈਂਸੈਕਸ 42 ਹਜ਼ਾਰ ਤੋਂ ਪਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਅਕਾਲੀ ਲੀਡਰ ਮਨਜਿੰਦਰ ਸਿਰਸਾ ਖਿਲਾਫ ਕੇਸ ਦਰਜ ਕਰਨ ਦੇ ਹੁਕਮ
ਏਬੀਪੀ ਸਾਂਝਾ
Updated at:
09 Nov 2020 11:08 AM (IST)
ਦਿੱਲੀ ਦੀ ਰਾਊਜ ਐਵੇਨਿਊ ਕੋਰਟ ਵੱਲੋਂ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਪ੍ਰਬੰਧ ਨਾਲ ਜੁੜੇ ਇੱਕ ਕਥਿਤ ਘੁਟਾਲੇ ਦੇ ਮਾਮਲੇ ’ਚ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ ਗਏ ਹਨ।
- - - - - - - - - Advertisement - - - - - - - - -