CAA: ਪਾਕਿਸਤਾਨ ਛੱਡ ਕੇ ਭਾਰਤ ਆਏ ਇਮਰਾਨ ਖ਼ਾਨ ਦੀ ਪਾਰਟੀ ਦੇ ਸਾਬਕਾ ਵਿਧਾਇਕ ਨੇ CAA ਦਾ ਕੀਤਾ ਸਮਰਥਨ, ਕਿਹਾ-ਜਿਹੜੇ ਲੋਕ ਲੰਮੇਂ ਸਮੇਂ...
CAA: ਬਲਦੇਵ ਸਿੰਘ ਨੇ ਕਿਹਾ ਕਿ ਜਿਹੜੇ ਲੋਕ ਭਾਰਤ ਤੋਂ ਇਲਾਵਾ ਹੋਰ ਦੇਸ਼ਾਂ ਵਿੱਚ ਸੀਏਏ ਲਾਗੂ ਕਰਨ ਦਾ ਵਿਰੋਧ ਕਰ ਰਹੇ ਹਨ, ਉਹ ਸਿਰਫ਼ ਰਾਜਨੀਤੀ ਕਰ ਰਹੇ ਹਨ।
CAA: ਇਮਰਾਨ ਖ਼ਾਨ ਦੀ ਪਾਰਟੀ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ, ਜੋ ਪਾਕਿਸਤਾਨ ਛੱਡ ਕੇ ਸਾਲ 2019 ਵਿੱਚ ਭਾਰਤ ਆਏ ਸਨ, ਨੇ ਨਾਗਰਿਕਤਾ ਸੋਧ ਕਾਨੂੰਨ (CAA) ਦਾ ਸਮਰਥਨ ਕੀਤਾ ਹੈ।
ਭਾਰਤ ਵਿੱਚ ਸਿਆਸੀ ਸ਼ਰਨ ਮੰਗਣ ਵਾਲੇ ਬਲਦੇਵ ਸਿੰਘ ਨੇ ਭਾਰਤ ਵਿੱਚ ਸੀਏਏ ਲਾਗੂ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਕਿਹਾ ਕਿ ਉਹ ਇੱਕ ਵਾਰ ਮੁਸਲਿਮ ਮੁਲਕਾਂ ਵਿੱਚ ਜਾ ਕੇ ਦੇਖਣ ਕਿ ਉੱਥੇ ਘੱਟ ਗਿਣਤੀਆਂ ਦੀ ਹਾਲਤ ਕੀ ਹੈ।
ਦੱਸ ਦਈਏ ਕਿ ਬਲਦੇਵ ਸਿੰਘ ਖੈਬਰ ਪਖ਼ਤੂਨਖ਼ਵਾ ਸੂਬਾਈ ਅਸੈਂਬਲੀ ਦੇ ਮੈਂਬਰ ਸਨ। ਬਲਦੇਵ ਸਿੰਘ ਨੇ ਦੱਸਿਆ ਕਿ ਜਿਹੜੇ ਲੋਕ ਪਾਕਿਸਤਾਨ, ਅਫ਼ਗ਼ਾਨਿਸਤਾਨ ਜਾਂ ਬੰਗਲਾਦੇਸ਼ ਤੋਂ ਭਾਰਤ ਆ ਕੇ ਕਈ ਸਾਲਾਂ ਤੋਂ ਭਾਰਤ ਵਿਚ ਰਹਿ ਕੇ ਨਾਗਰਿਕਤਾ ਦੀ ਉਡੀਕ ਕਰ ਰਹੇ ਸਨ, ਉਨ੍ਹਾਂ ਦੇ ਘਰਾਂ ਵਿਚ ਦੀਵੇ ਜਗ ਰਹੇ ਹਨ। ਇਨ੍ਹਾਂ ਨੂੰ ਲੰਮੇਂ ਸਮੇਂ ਤੋਂ ਨਾਗਰਿਕਤਾ ਮਿਲਣ ਦਾ ਇੰਤਜ਼ਾਰ ਸੀ।
ਇਹ ਵੀ ਪੜ੍ਹੋ: Lok Sabha Election 2024: ਆਗੂ ਹੋਣ ਜਾਂ ਵਰਕਰ, ਬਰਦਾਸ਼ ਨਹੀਂ ਹੋਵੇਗਾ, ਕੰਨ ਖੋਲ੍ਹ ਕੇ ਸੁਣ ਲਓ ਚੋਣ ਕਮਿਸ਼ਨ ਦੀਆਂ ਆਹ 10 ਗੱਲਾਂ
ਕਿਉਂਕਿ ਜ਼ੁਲਮ ਤੋਂ ਡਰ ਕੇ ਭਾਰਤ ਆਉਣ ਵਾਲੇ ਇਨ੍ਹਾਂ ਪਰਿਵਾਰਾਂ ਨੂੰ ਕੋਈ ਵੀ ਸਹੂਲਤ ਨਹੀਂ ਮਿਲ ਰਹੀ ਸੀ। ਉਨ੍ਹਾਂ ਨੂੰ ਹਮੇਸ਼ਾ ਸ਼ੱਕ ਦੀ ਨਜ਼ਰ ਨਾਲ ਦੇਖਿਆ ਜਾਂਦਾ ਸੀ। ਹੁਣ ਕੇਂਦਰ ਨੇ ਉਨ੍ਹਾਂ ਦੀ ਸਾਰ ਲਈ ਹੈ। ਬਲਦੇਵ ਸਿੰਘ ਨੇ ਕਿਹਾ ਕਿ ਜਿਹੜੇ ਲੋਕ ਭਾਰਤ ਤੋਂ ਇਲਾਵਾ ਹੋਰ ਦੇਸ਼ਾਂ ਵਿੱਚ ਸੀਏਏ ਲਾਗੂ ਕਰਨ ਦਾ ਵਿਰੋਧ ਕਰ ਰਹੇ ਹਨ, ਉਹ ਸਿਰਫ਼ ਰਾਜਨੀਤੀ ਕਰ ਰਹੇ ਹਨ।
CAA ਲਾਗੂ ਕਰਕੇ ਕਿਸੇ ਦੀ ਨਾਗਰਿਕਤਾ ਨਹੀਂ ਖੋਹੀ ਜਾ ਰਹੀ, ਸਗੋਂ ਦੂਜੇ ਦੇਸ਼ਾਂ ਵਿੱਚ ਅੱਤਿਆਚਾਰ ਦਾ ਸ਼ਿਕਾਰ ਹੋ ਰਹੇ ਲੋਕਾਂ ਨੂੰ ਨਾਗਰਿਕਤਾ ਦਿੱਤੀ ਜਾ ਰਹੀ ਹੈ। ਪਾਕਿਸਤਾਨ ਵਿੱਚ ਹਿੰਦੂਆਂ ਤੇ ਸਿੱਖਾਂ ਸਮੇਤ ਹੋਰ ਘੱਟ ਗਿਣਤੀ ਭਾਈਚਾਰਿਆਂ ਦੇ ਲੋਕਾਂ ਦੀ ਦੁਰਦਸ਼ਾ ਕਿਸੇ ਤੋਂ ਲੁਕੀ ਨਹੀਂ ਹੈ। ਜਿਹੜੇ ਲੋਕ CAA ਦਾ ਵਿਰੋਧ ਕਰ ਰਹੇ ਹਨ, ਉਨ੍ਹਾਂ ਨੂੰ ਇੱਕ ਵਾਰ ਪਾਕਿਸਤਾਨ ਜਾ ਕੇ ਸਥਿਤੀ ਦੇਖਣੀ ਚਾਹੀਦੀ ਹੈ।
ਇਹ ਵੀ ਪੜ੍ਹੋ: Punjab News: ਟੁੱਟੇ ਵਾਅਦੇ, ਧੋਖਾ ਤੇ ਪਿੱਠ 'ਚ ਛੁਰਾ ਮਾਰਨਾ-ਆਪ ਸਰਕਾਰ ਦੇ 2 ਸਾਲਾਂ ਦੇ ਕਾਰਜਕਾਲ ਦਾ ਪ੍ਰਤੀਕ: ਭਾਜਪਾ